CM Bhagwant Singh Mann ਜਾਣਗੇ ਪਾਕਿਸਤਾਨ; ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

Date:

spot_img

Chandigarh News: CM Bhagwant Singh Mann ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਉਹਨਾਂ ਵੱਲੋਂ ਭਾਰਤੀ ਵਿਦੇਸ਼ ਮੰਤਰਾਲੇ ਤੋਂ ਇਜਾਜਤ ਮੰਗੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਮੌਕੇ ਉਨਾਂ ਵੱਲੋਂ ਆਪਣੇ ਕੋਲ ਸਾਥੀਆਂ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ Punjab ‘ਚ ਤੜਕਸਾਰ ਵੱਡਾ ਵਾਪਰਿਆ ਵੱਡਾ ਹਾਦਸਾ; ਪੁਲ ਟੁੱਟਣ ਕਾਰਨ ਭਾਖੜਾ ਨਹਿਰ ‘ਚ ਡਿੱਗੇ ਦੋ ਟਰਾਲੇ 

ਇਸ ਸਬੰਧ ਵਿੱਚ ਪਹਿਲਾਂ ਹੀ ਵਿਧਾਨ ਸਭਾ ਤੋਂ ਇਲਾਵਾ ਹੋਰਨਾ ਮੰਚਾਂ ‘ਤੇ ਵੀ ਉਹ ਇਸ ਸਬੰਧੀ ਆਪਣੀ ਇੱਛਾ ਜਤਾ ਚੁੱਕੇ ਹਨ । ਚਰਚਾ ਇਹ ਵੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਇਲਾਵਾ 27 ਤੋਂ 29 ਨਵੰਬਰ ਤੱਕ ਲਾਹੌਰ ਵਿਖੇ ਹੋ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੱਦਾ ਮਿਲਿਆ ਹੈ। ਇਸ ਤੋ ਇਲਾਵਾ ਲਹਿੰਦੇ ਪੰਜਾਬ ਦੀ ਅਸੈਂਬਲੀ ਵਿੱਚ ਵੀ ਵਿਧਾਨ ਸਭਾ ਦੇ ਸਪੀਕਰ ਅਤੇ ਉਥੋਂ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਵੱਲੋਂ ਵੀ ਜਨਤਕ ਤੌਰ ‘ਤੇ ਚੜਦੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਕਾਨਫਰੰਸ ਵਿੱਚ ਪੁੱਜ ਕੇ ਸ਼ੋਭਾ ਵਧਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ। ਜਿਸ ਦਾ ਮੁੱਖ ਮੰਤਰੀ ਮਾਨ ਨੇ ਵੀ ਹਾਂ-ਪੱਖੀ ਹੁੰਗਾਰਾ ਭਰਿਆ ਸੀ।

ਇਹ ਵੀ ਪੜ੍ਹੋ ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਸਬੰਧ ਵਿੱਚ ਦਿੱਲੀ ਵਿਖੇ ਕੁਝ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਸੀ ਕਿ ਭਾਰਤ ਦੇ ਦੂਜੇ ਦੇਸ਼ਾਂ ਨਾਲ ਸੰਬੰਧਾਂ ਬਾਰੇ ਇੱਕ ਨੀਤੀ ਬਣੀ ਹੋਈ ਹੈ, ਜਿਸ ਦੇ ਉੱਪਰ ਸਭ ਨੂੰ ਚਲਣਾ ਚਾਹੀਦਾ ਹੈ। ਹਾਲਾਂਕਿ ਉਹਨਾਂ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਨਾਮਦਾ ਨਾਮ ਨਹੀਂ ਲਿਆ ਸੀ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਦੇ ਮੋਦੀ ਸਰਕਾਰ ਭਗਵੰਤ ਮਾਨ ਦੀ ਇਸ ਧਾਰਮਿਕ ਯਾਤਰਾ ਨੂੰ ਇਜਾਜਤ ਦਿੰਦੀ ਹੈ ਜਾਂ ਫਿਰ ਟਰਾਂਸ ਦੀ ਵਪਾਰਕ ਯਾਤਰਾ ਦੀ ਤਰ੍ਹਾਂ ਉਹਨਾਂ ਨੂੰ ਹਾਈਕੋਰਟ ਦਾ ਸਹਾਰਾ ਲੈਣਾ ਪੈਂਦਾ ਹੈ।

 

spot_img
spot_img
spot_img

Share post:

Popular

More like this
Related

Punjab ‘ਚ ਤੜਕਸਾਰ ਵੱਡਾ ਵਾਪਰਿਆ ਵੱਡਾ ਹਾਦਸਾ; ਪੁਲ ਟੁੱਟਣ ਕਾਰਨ ਭਾਖੜਾ ਨਹਿਰ ‘ਚ ਡਿੱਗੇ ਦੋ ਟਰਾਲੇ 

Patiala News: ਪੰਜਾਬ 'ਚ ਅੱਜ ਤੜਕਸਾਰ ਦਰਦਨਾਕ ਹਾਦਸਾ ਵਾਪਰਨ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

👉ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ ਘਾਟ ਵਿਰੁੱਧ...