Thursday, April 16, 2026
spot_img
spot_img

CM Bhagwant Singh Mann ਦੇ ਯਤਨਾਂ ਨੂੰ ਪਿਆ ਬੂਰ,ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Date:

spot_img

👉ਕੌਮਾਂਤਰੀ ਸਰਹੱਦ ਤੋਂ 300 ਮੀਟਰ ਦੀ ਦੂਰੀ ‘ਤੇ ਵਾੜ ਲਗਾਉਣ ਨਾਲ ਕਿਸਾਨਾਂ ਨੂੰ ਬੀਐਸਐਫ ਦੀ ਜਾਂਚ ਤੋਂ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਕਿਸਾਨ ਆਪਣੀ ਪਸੰਦ ਦੀਆਂ ਫਸਲਾਂ ਉਗਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Talwandi Sabo News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ।ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ।

ਇਹ ਵੀ ਪੜ੍ਹੋ  ਵਿਸਾਖੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਲਵੰਡੀ ਸਾਬੋ ਨੂੰ ਵੱਡਾ ਤੋਹਫ਼ਾ; 6 ਕਰੋੜ ਦੀ ਲਾਗਤ ਨਾਲ ਅਤਿ-ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ ਨੂੰ ਕੀਤਾ ਲੋਕ ਸਮਰਪਿਤ

ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹਨ।”ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਕਿਸਾਨਾਂ ਨੂੰ ਬੀਐਸਐਫ ਵੱਲੋਂ ਨਿਰਧਾਰਤ ਸਮੇਂ ‘ਤੇ ਹੀ ਖੇਤੀ ਲਈ ਵਾੜ ਤੋਂ ਪਾਰ ਜਾਣ ਦੀ ਇਜਾਜ਼ਤ ਹੈ। ਉਹ ਸਵੇਰੇ 9 ਵਜੇ ਤੋਂ ਪਹਿਲਾਂ ਨਹੀਂ ਜਾ ਸਕਦੇ। ਉਨ੍ਹਾਂ ਦੀ ਤਲਾਸ਼ੀ ਲਈ ਜਾਂਦੀ ਹੈ ਅਤੇ ਉਨ੍ਹਾਂ ਦੇ ਨਾਲ ਸੁਰੱਖਿਆ ਬਲ ਵੀ ਹੁੰਦੇ ਹਨ ਤਾਂ ਕਿ ਕੋਈ ਵੀ ਤਸਕਰੀ ਵਾਲਾ ਸਮਾਨ ਜਾਂ ਹਥਿਆਰ ਵਾਪਸ ਨਾ ਲਿਆਂਦੇ ਜਾਣ। ਸ਼ਾਮ 4 ਵਜੇ ਤੋਂ ਬਾਅਦ ਉਹ ਖੇਤਾਂ ਵਿੱਚ ਨਹੀਂ ਰਹਿ ਸਕਦੇ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਦੁਬਾਰਾ ਤਲਾਸ਼ੀ ਲਈ ਜਾਂਦੀ ਹੈ। ਸੁਰੱਖਿਆ ਬਲਾਂ ਦਾ ਕਾਫ਼ੀ ਸਮਾਂ ਸਾਡੇ ਆਪਣੇ ਨਾਗਰਿਕਾਂ ਦੀ ਜਾਂਚ ਕਰਨ ਵਿੱਚ ਲੱਗ ਜਾਂਦਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਇਸ ਦਾ ਜਲਦ ਹੀ ਹੱਲ ਕੀਤਾ ਜਾਵੇਗਾ। ਕਿਸਾਨਾਂ ਨੂੰ ਲੰਬੇ ਸਮੇਂ ਤੋਂ ਆਪਣੇ ਖੇਤਾਂ ਤੱਕ ਪਹੁੰਚਣ ਲਈ ਸ਼ਨਾਖਤੀ ਕਾਰਡਾਂ ਅਤੇ ਬੀਐਸਐਫ ਦੀ ਸੁਰੱਖਿਆ ਹੇਠ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ 532 ਕਿਲੋਮੀਟਰ ਭਾਰਤ ਪਾਕਿਸਤਾਨ ਸਰਹੱਦ ‘ਤੇ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ PRTC ਅਤੇ PUNBUS ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਉਨ੍ਹਾਂ ਅੱਗੇ ਕਿਹਾ, “ਹੁਣ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਮੇਤ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਸਰਵੇਖਣ ਕਰਨ ਅਤੇ ਇਸ ਬਾਰੇ ਮੁਲਾਂਕਣ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ ਕਿ ਨਿਯਮਾਂ ਅਨੁਸਾਰ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਕਿੰਨੇ ਨੇੜੇ ਲਿਜਾਇਆ ਜਾ ਸਕਦਾ ਹੈ। ਐਸਡੀਐਮਜ਼ ਨੂੰ ਸਰਵੇਖਣ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਖੇਤਰ ਦੀ ਚੰਗੀ ਤਰ੍ਹਾਂ ਨਿਸ਼ਾਨਦੇਹੀ ਕੀਤੀ ਜਾ ਸਕੇ।”ਇਸ ਫੈਸਲੇ ਨਾਲ ਹੋਣ ਵਾਲੇ ਲਾਭਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਲੱਖਾਂ ਏਕੜ ਜ਼ਮੀਨ ਵਾੜ ਵਾਲੇ ਖੇਤਰ ਦੇ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨ ਖੁੱਲ੍ਹ ਕੇ ਖੇਤੀ ਕਰ ਸਕਣਗੇ।”ਸੁਰੱਖਿਆ ਅਤੇ ਰਾਹਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਇਸ ਨਾਲ ਬੀਐਸਐਫ ਲਈ ਵੀ ਆਸਾਨ ਹੋ ਜਾਵੇਗਾ ਕਿਉਂਕਿ ਸਰਹੱਦ ਦੇ ਨੇੜੇ ਹੋਣ ਨਾਲ ਚੌਕਸੀ ਵਿੱਚ ਵਾਧਾ ਹੋਵੇਗਾ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਮੈਂ ਇਸ ਪਵਿੱਤਰ ਮੌਕੇ ‘ਤੇ ਐਲਾਨ ਕਰਨਾ ਚਾਹੁੰਦਾ ਹਾਂ ਕਿ ਇਸ ਫੈਸਲੇ ਨਾਲ ਲੱਖਾਂ ਕਿਸਾਨਾਂ ਨੂੰ ਲਾਭ ਹੋਵੇਗਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...