ਨਵਾਂਸ਼ਹਿਰ, 13 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨਵਾਂਸ਼ਹਿਰ ’ਚ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਸੀਐਮ ਭਗਵੰਤ ਮਾਨ ਨੇ ’ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ,ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ’ਆਪ’ ਵਿਧਾਇਕ ਦਿਨੇਸ਼ ਚੱਢਾ ਦੇ ਨਾਲ ਨਵਾਂਸ਼ਹਿਰ ’ਚ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਵੋਟਰਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ।ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤੁਹਾਡੇ ਵਾਂਗ ਹਾਂ ਅਤੇ ਹਮੇਸ਼ਾ ਤੁਹਾਡੇ ਨਾਲ ਹਾਂ।
ਹਰਸਿਮਰਤ ਦਾ ਇਸ ਵਾਰ ਸੰਸਦ ਦੀਆਂ ਪੌੜੀਆਂ ਚੜ੍ਹਨਾ ਮੁਸ਼ਕਿਲ: ਗੁਰਮੀਤ ਸਿੰਘ ਖੁੱਡੀਆਂ
ਅਸੀਂ ਤੁਹਾਡੀਆਂ ਵੋਟਾਂ ਦੀ ਕਦਰ ਕਰਦੇ ਹਾਂ, ਪਰ ਜੇ ਤੁਸੀਂ ’ਰਾਜਵਾੜੇ’ ਸਿਆਸਤਦਾਨਾਂ ਨੂੰ ਵੋਟ ਦਿੰਦੇ ਹੋ ਤਾਂ ਤੁਹਾਡੀਆਂ ਵੋਟਾਂ ਬਰਬਾਦ ਹੋ ਜਾਂਦੀਆਂ ਹਨ। ਕਿਉਂਕਿ ਉਹ ਵੋਟਾਂ ਲੈਣ ਤੋਂ ਬਾਅਦ ਲੋਕਾਂ ਕੋਲ ਨਹੀਂ ਆਉਂਦੇ, ਉਹ ਆਪਣੇ ਮਹਿਲਾਂ ਵਿੱਚ ਰਹਿੰਦੇ ਹਨ ਅਤੇ ਤੁਹਾਡੇ ਟੈਕਸ ਦੇ ਪੈਸੇ ਦੀ ਕੀਮਤ ’ਤੇ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰਦੇ ਹਨ।ਭਗਵੰਤ ਮਾਨ ਨੇ ਵੋਟਰਾਂ ਨੂੰ ਕਿਹਾ ਕਿ ਉਹ ਆਪਣੀ ਵੋਟ ’ਝਾੜੂ’ ਨੂੰ ਦੇਣ, ਅਰਵਿੰਦ ਕੇਜਰੀਵਾਲ ਨੂੰ ਦੇਣ ਜੋ ਸਾਡੇ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਨ। ਮਲਵਿੰਦਰ ਕੰਗ ਨੂੰ ਵੋਟ ਦਿਓ ਜੋ ਸੰਸਦ ’ਚ ਅਨੰਦਪੁਰ ਸਾਹਿਬ ਦੇ ਲੋਕਾਂ ਦੀ ਆਵਾਜ਼ ਬਣਨਗੇ।
ਭਾਜਪਾ ਦੇ ਸੀਨੀਅਰ ਆਗੂ ਅਤੇ ਉਘੇ ਸਮਾਜ ਸੇਵੀ ਸਵਰਨ ਸਲਾਰੀਆ ‘ਆਪ’ ਪਾਰਟੀ ‘ਚ ਸ਼ਾਮਲ
ਰੋਡ ਸ਼ੋਅ ਦੌਰਾਨ ਫੁੱਲਾਂ ਦੀ ਵਰਖਾ ਕਰਦੇ ਹੋਏ ਭਗਵੰਤ ਮਾਨ ਦੀ ਅੱਖ ’ਤੇ ਸੱਟ ਲੱਗ ਗਈ ਤਾਂ ਭਗਵੰਤ ਮਾਨ ਨੇ ਕਿਹਾ ਕਿ ਉਹ ਧਨ ਹਨ। ਉਨ੍ਹਾਂ ਕਿਹਾ ਕਿ ਦੂਜਿਆਂ ਪਾਰਟੀਆਂ ਦੇ ਜ਼ਿਆਦਾਤਰ ਸਿਆਸਤਦਾਨਾਂ ਨੂੰ ਚੱਪਲਾਂ ਮਿਲਦੀਆਂ ਹਨ,ਪਰੰਤੂ ਉਹ ਜਿੱਥੇ ਵੀ ਜਾਂਦੇ ਹਨ, ਉਨ੍ਹਾਂ ਤੇ ਫੁੱਲਾਂ ਦੀ ਵਰਖਾ ਹੁੰਦੀ ਹੈ। ਇਸ ਮੌਕੇ ’ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਨਵਾਂਸ਼ਹਿਰ ਦੇ ਲੋਕਾਂ ਵੱਲੋਂ ਦਿੱਤੇ ਭਰਵੇਂ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੀਐਮ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੂੰ ਇਹ ਸੀਟ ਜਿਤਾ ਕੇ ਦੇਣਗੇ। ਕੰਗ ਨੇ ਕਿਹਾ ਕਿ ਅਨੰਦਪੁਰ ਸਾਹਿਬ ਦੇ ਲੋਕਾਂ ਦੀਆਂ ਵੋਟਾਂ ’ਆਪ’ ਨੂੰ ਮਿਲਣਾ ਪੰਜਾਬ ਦੀ ’ਆਪ’ ਸਰਕਾਰ ਦੇ ਦੋ ਸਾਲਾਂ ਦੇ ਕੰਮਾਂ ’ਤੇ ਮੋਹਰ ਹੋਵੇਗੀ।
Share the post "ਮੁੱਖ ਮੰਤਰੀ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ"