spot_img

ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

Date:

spot_img

ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ ਆਸਟਰੇਲੀਆ ਨੂੰ 3-2 ਨਾਲ ਪਛਾੜਿਆ ਹੈ।

ਅਕਾਲੀ ਸੁਧਾਰ ਲਹਿਰ ਵਲੋਂ ਢੀਂਡਸਾ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਗੈਰ-ਸੰਵਿਧਾਨਕ ਕਰਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਅਹਿਮ ਮੈਚ ਵਿੱਚ ਦੋ ਗੋਲ ਕਰਕੇ ਟੀਮ ਲਈ ਜਿੱਤ ਯਕੀਨੀ ਬਣਾਈ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਆਸਟਰੇਲੀਆ ਖਿਲਾਫ਼ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਭਾਰਤੀ ਟੀਮ ਨੂੰ ਨਾਕ ਆਊਟ ਮੈਚਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਭਾਰਤੀ ਟੀਮ ਦੇਸ਼ ਲਈ ਤਮਗਾ ਜ਼ਰੂਰ ਜਿੱਤੇਗੀ।

 

 

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...