ਵਿੱਤ ਕਮਿਸ਼ਨ ਨੂੰ ਪੰਜਾਬ ਦੇ ਵਿਕਾਸ ਲਈ 1,32,247 ਕਰੋੜ ਰੁਪਏ ਦੇ ਫੰਡ ਦੇਣ ਦੀ ਕੀਤੀ ਮੰਗ
ਚੰਡੀਗੜ੍ਹ, 22 ਜੁਲਾਈ: ਵਿੱਤੀ ਸੂਝ-ਬੂਝ ਅਤੇ ਤੱਥਾਂ ’ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ’ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ ਮੈਥਿਊ, ਡਾ: ਮਨੋਜ ਪਾਂਡਾ ਅਤੇ ਡਾ: ਸੌਮਿਆਕਾਂਤੀ ਘੋਸ਼ ਤੋਂ ਇਲਾਵਾ ਕਮਿਸ਼ਨ ਦੇ ਸਕੱਤਰ ਰਿਤਵਿਕ ਪਾਂਡੇ ਦਾ ਨਿੱਘਾ ਸਵਾਗਤ ਕੀਤਾ । ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਬਣਾਉਣ ਵਿਚ ਪੰਜਾਬ ਦੇ ਵਡਮੁੱਲੇ ਯੋਗਦਾਨ ਸਦਕਾ ਪੈਦਾਵਾਰ, ਪ੍ਰਾਪਤੀ ਅਤੇ ਆਜ਼ਾਦੀ ਦੀ ਰੱਖਿਆ ਲਈ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਵਿੱਤ ਕਮਿਸ਼ਨ ਸੂਬਾ ਸਰਕਾਰ ਦੀਆਂ ਹੱਕੀ ਮੰਗਾਂ ਵੱਲ ਹਮਦਰਦੀ ਨਾਲ ਵਿਚਾਰ ਕਰੇਗਾ ਅਤੇ ਪੰਜਾਬ ਨੂੰ ਖੁੱਲ੍ਹੇ ਦਿਲ ਨਾਲ ਫੰਡ ਅਲਾਟ ਕਰੇਗਾ।
ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਦਾਇਰ ਹੋਈ ਪਟੀਸ਼ਨ, ਲੋਕ ਸਭਾ ਮੈਂਬਰਸ਼ਿਪ ‘ਤੇ ਮੰਡਰਾਇਆ ਖ਼ਤਰਾਂ?
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫੰਡ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਫੰਡਾਂ ਵਿੱਚ 75,000 ਕਰੋੜ ਰੁਪਏ ਦੇ ਵਿਕਾਸ ਫੰਡ, ਖੇਤੀਬਾੜੀ ਅਤੇ ਫਸਲੀ ਵਿਭਿੰਨਤਾ ਲਈ 17,950 ਕਰੋੜ ਰੁਪਏ, ਪਰਾਲੀ ਸਾੜਨ ਦੀ ਰੋਕਥਾਮ ਅਤੇ ਬਦਲਵੇਂ ਪ੍ਰਬੰਧਾਂ ਲਈ 5025 ਕਰੋੜ ਰੁਪਏ, ਨਾਰਕੋ-ਅੱਤਵਾਦ ਅਤੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ 8846 ਕਰੋੜ ਰੁਪਏ ਤੋਂ ਇਲਾਵਾ ਉਦਯੋਗ ਨੂੰ ਸੁਰਜੀਤ ਕਰਨ ਲਈ 6000 ਕਰੋੜ ਰੁਪਏ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 9426 ਕਰੋੜ ਰੁਪਏ ਦੇ ਫੰਡ ਸ਼ਹਿਰੀ ਸਥਾਨਕ ਇਕਾਈਆਂ ਲਈ ਅਤੇ 10,000 ਕਰੋੜ ਰੁਪਏ ਦੇ ਫੰਡ ਪੇਂਡੂ ਸਥਾਨਕ ਇਕਾਈਆਂ ਲਈ ਦੇਣ ਦੀ ਵੀ ਮੰਗ ਕੀਤੀ ਹੈ।ਮੁੱਖ ਮੰਤਰੀ ਨੇ ਕਮਿਸ਼ਨ ਦਾ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਪਾਵਨ ਧਰਤੀ ’ਤੇ ਉੱਤੇ ਪਹੁੰਚਣ ਲਈ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚ ਕੁਸ਼ਲ, ਪਾਰਦਰਸ਼ੀ ਸ਼ਾਸਨ ਅਤੇ ਮਜ਼ਬੂਤ ਆਰਥਿਕ ਵਿਕਾਸ ਲਿਆਉਣ ਦੇ ਉਦੇਸ਼ ਨਾਲ ਡੂੰਘੇ ਸੁਧਾਰਾਂ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਬਹੁਤ ਸਾਰੇ ਲੋਕ-ਪੱਖੀ ਸੁਧਾਰ ਕੀਤੇ ਹਨ।
Big News: ਮੋਦੀ ਸਰਕਾਰ ਦਾ ਵੱਡਾ ਫੈਸਲਾ: RSS ਦੇ ਉਪਰੋਂ ਪਾਬੰਦੀ ਹਟਾਈ !
ਉਨ੍ਹਾਂ ਕਿਹਾ ਕਿ ਬਿਹਤਰ ਸਥਿਰਤਾ ਅਤੇ ਸਵੈ-ਨਿਰਭਰਤਾ ਲਈ ਸਰੋਤਾਂ ਨੂੰ ਜੁਟਾਉਣ ਲਈ ਪੰਜਾਬ ਆਪਣੀ ਪੂਰੀ ਵਾਹ ਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਪਿਛਲੇ ਦੋ ਸਾਲਾਂ ਵਿੱਚ ਸੂਬੇ ਨੇ ਆਪਣੇ ਟੈਕਸ ਮਾਲੀਏ ਦੇ ਪ੍ਰਮੁੱਖ ਵਰਗਾਂ ਵਿੱਚ ਰਾਸ਼ਟਰੀ ਵਿਕਾਸ ਦਰ ਨੂੰ ਪਛਾੜਦੇ ਹੋਏ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਆ 33 ਫੀਸਦੀ ਵਧਿਆ ਹੈ ਅਤੇ ਇਕੱਲੇ ਆਬਕਾਰੀ ਵਿੱਚ 50 ਫੀਸਦੀ ਤੋਂ ਵੱਧ ਦਾ ਇਜ਼ਾਫਾ ਹੋਇਆ ਹੈ। ਇਹ ਮਜ਼ਬੂਤ ਪ੍ਰਸ਼ਾਸਨ ਅਤੇ ਇਮਾਨਦਾਰ ਸ਼ਾਸਨ ਨਾਲ ਸੰਭਵ ਹੋਇਆ ਹੈ ਜੋ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ’ਰੰਗਲਾ ਪੰਜਾਬ’ ਸਿਰਜਣ ਲਈ ਠੋਸ ਉਪਰਾਲੇ ਕਰ ਰਹੀ ਹੈ ਜਿਸ ਲਈ ਸੂਬੇ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਨਾਰਕੋ-ਅੱਤਵਾਦ ਅਤੇ ਸਰਹੱਦ ਪਾਰ ਦੀਆਂ ਗਤੀਵਿਧੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੀ ਭਰਤੀ ਕੀਤੀ ਜਾਂਦੀ ਹੈ।
Big News: ਅਮਰੀਕੀ ਰਾਸਟਰਪਤੀ ਜੋ ਬਾਈਡਨ ਨੇ ਚੋਣ ਲੜਣ ਤੋਂ ਕੀਤਾ ਐਲਾਨ, ਇੱਕ ਭਾਰਤਵੰਸ਼ੀ ਹੋ ਸਕਦੀ ਹੈ ਉਮੀਦਵਾਰ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ 500 ਕਿਲੋਮੀਟਰ ਤੋਂ ਵੱਧ ਅੰਤਰਰਾਸ਼ਟਰੀ ਸਰਹੱਦ ’ਤੇ ਤੈਨਾਤੀ ਰਾਹੀਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਉਪਜਾਊ ਮਿੱਟੀ ਅਤੇ ਪਾਣੀ ਵਰਗੇ ਬਹੁਮੁੱਲੇ ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰ ਕੇ ਦੇਸ਼ ਲਈ ਅਨਾਜ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਗੱਲ ਕਰੀਏ ਤਾਂ ਸੂਬੇ ਦੇ ਲਗਪਗ ਸਾਰੇ ਬਲਾਕ ਬਲੈਕ ਜ਼ੋਨ ਵਿੱਚ ਚਲੇ ਗਏ ਹਨ, ਜਿਸ ਕਾਰਨ ਸੂਬੇ ਦਾ ਪਾਣੀ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਪਾਣੀ ਬਚਾਉਣ ਦਾ ਇੱਕੋ-ਇੱਕ ਰਸਤਾ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਸੂਬਾ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ 17,500 ਰੁਪਏ ਪ੍ਰਤੀ ਹੈਕਟੇਅਰ ਰਿਆਇਤ ਦੀ ਤਜਵੀਜ਼ ਨੂੰ ਪ੍ਰਵਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁਸੀਬਤਾਂ ਦਾ ਸਾਹਮਣਾ ਕਰਦਿਆਂ ਪੰਜਾਬ ਹਮੇਸ਼ਾ ਪਹਿਲਾਂ ਨਾਲੋਂ ਮਜ਼ਬੂਤ ਹੋ ਕੇ ਉੱਭਰਿਆ ਹੈ ਅਤੇ ਅਸੀਂ ਇਸ ਸ਼ਾਨਦਾਰ ਪਰੰਪਰਾ ਨੂੰ ਜਾਰੀ ਰੱਖਾਂਗੇ।
Share the post "ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਕੀਤੀ ਵਿਸ਼ੇਸ਼ ਪੈਕੇਜ ਦੀ ਮੰਗ"