ਚੰਡੀਗੜ੍ਹ, 30 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੀਵਾਲੀ ਮੌਕੇ ਸੂਬੇ ਦੇ ਲੱਖਾਂ ਮੁਲਾਜਮਾਂ ਨੂੰ ਤੋਹਫ਼ਾ ਦਿੰਦਿਆਂ ਉਨ੍ਹਾਂ ਦੇ ਡੀਏ ਵਿਚ 4 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਉ੍ਹਨਾਂ ਖ਼ੁਦ ਆਪਣੇ ਸੋਸਲ ਮੀਡੀਆ ਅਕਾਉਂਟ ’ਤੇ ਇਸਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਲਿਖਿਆ ਹੈ ਕਿ 1 ਨਵੰਬਰ 2024 ਤੋਂ ਪੰਜਾਬ ਦੇ ਕਰੀਬ ਸਾਢੇ 6 ਲੱਖ ਮੁਲਾਜਮਾਂ ਨੂੰ 38 ਫ਼ੀਸਦੀ ਤੋਂ ਵਧ ਕੇ 42 ਫ਼ੀਸਦੀ ਦੇ ਹਿਸਾਬ ਨਾਲ ਮਿਲੇਗਾ। ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਮੁਲਾਜਮਾਂ ਵਿਚ ਵੀ ਖ਼ੁਸੀ ਦੇਖਣ ਨੂੰ ਮਿਲ ਰਹੀ ਹੈ।
ਇਹ ਵੀ ਪੜ੍ਹੋ: ‘ਆਪ’ ਆਗੂਆਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ ‘ਚ ਕੀਤਾ ਵੱਡਾ ਪ੍ਰਦਰਸ਼ਨ
ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
Share the post "Big News: Punjab Govt ਵੱਲੋਂ ਸੂਬੇ ਦੇ ਲੱਖਾਂ ਮੁਲਾਜਮਾਂ ਨੂੰ ਦੀਵਾਲੀ ਤੋਹਫ਼ਾ, DA ਵਿਚ ਕੀਤਾ 4 ਫ਼ੀਸਦੀ ਵਾਧਾ"