Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

8 Views

ਸੂਬੇ ਨੂੰ ਤਬਾਹ ਕਰਨ ਵਾਲੇ ਹੁਣ ਪੰਜਾਬ ਬਚਾਓ ਯਾਤਰਾ ਕੱਢ ਰਹੇ ਨੇ: ਮੁੱਖ ਮੰਤਰੀ
ਚੰਡੀਗੜ੍ਹ, 1 ਫਰਵਰੀ:ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ।ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵਿੱਚ ਖ਼ਾਲੀ ਪਈਆਂ ਸਾਰੀਆਂ ਆਸਾਮੀਆਂ ਉਤੇ ਜਲਦੀ ਤੋਂ ਜਲਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਪ੍ਰਬੰਧ ਅਪਣਾਏ ਗਏ ਹਨ, ਜਿਸ ਕਾਰਨ 40 ਹਜ਼ਾਰ ਤੋਂ ਵੱਧ ਹੋਈ ਇਸ ਭਰਤੀ ਵਿੱਚੋਂ ਕਿਸੇ ਇਕ ਨੂੰ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ।

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਹ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਵੀ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਲੋਕਾਂ ਨਾਲ ਠੱਗੀਆਂ ਮਾਰਨ ਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਵੱਡੀ ਜਾਗਰੂਕਤਾ ਮੁਹਿੰਮ ਚਲਾਈ ਹੈ ਤਾਂ ਕਿ ਲੋਕਾਂ ਨੂੰ ਸ਼ੱਕੀ ਟਰੈਵਲ ਏਜੰਟਾਂ ਬਾਰੇ ਜਾਣੂੰ ਕਰਵਾਇਆ ਜਾਵੇ।

ਭਗਵੰਤ ਮਾਨ ਨੇ ਕਿਹਾ:‘‘ਜੇ ਭਾਜਪਾ 36 ਵੋਟਾਂ ਦੀ ਗਿਣਤੀ ਵਿੱਚ ਗੜਬੜੀ ਕਰ ਸਕਦੀ ਹੈ ਤਾਂ ਦੇਸ਼ ’ਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ’’

ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਪਰਵਾਸ ਐਕਟ ਵਿੱਚ ਵੀ ਲੋੜੀਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣੇ।ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬੇ ਦੇ ਨੌਜਵਾਨ ਸਬਰ ਤੋਂ ਕੰਮ ਲੈਣ ਅਤੇ ਵੰਡ-ਪਾਊ ਤਾਕਤਾਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਲੀਹੋਂ ਲਾਹੁਣਾ ਚਾਹੁੰਦੀਆਂ ਹਨ, ਜਿਸ ਲਈ ਉਹ ਸੂਬੇ ਵਿੱਚ ਜ਼ਹਿਰ ਫੈਲਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਮਝਦਾਰ ਨੌਜਵਾਨ ਅਜਿਹੇ ਏਜੰਡੇ ਵਿੱਚ ਨਹੀਂ ਫਸਣਗੇ ਅਤੇ ਇਨ੍ਹਾਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣਾ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਚੰਗੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਨੌਕਰੀਆਂ ਲਈ ਪੰਜਾਬ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ।

ਅਕਾਲੀ-ਬਸਪਾ ਗਠਜੋੜ ’ਚ ਸੀਟਾਂ ਦੀ ‘ਵੰਡ’ ਨੂੰ ਲੈ ਕੇ ਪਹਿਲੀ ਮੀਟਿੰਗ ਅੱਜ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਪੁਰਾਣੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਬੇਸ਼ੁਮਾਰ ਦੌਲਤ ਇਕੱਠੀ ਕਰਕੇ ਆਪਣੇ ਲਈ ਮਹਿਲਨੁਮਾ ਘਰ ਉਸਾਰੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ ‘ਸਰਕਾਰੀ ਖ਼ਜ਼ਾਨਾ ਖਾਲੀ ਹੈ’ ਦਾ ਗੁਮਰਾਹਕੁੰਨ ਰਾਗ ਅਲਾਪਦਾ ਰਿਹਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੌਸਲੇ ਨੂੰ ਵੱਡੀ ਸੱਟ ਵੱਜੀ। ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਇਹ ਸਪੱਸ਼ਟ ਕਰਨ ਕਿ 15 ਸਾਲਾਂ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਕੋਲੋਂ ਸੂਬੇ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ।

 

Related posts

ਭਗਵੰਤ ਮਾਨ ਦਾ ਵੱਡਾ ਫੈਸਲਾ ,ਆਪਣੀ ਹੀ ਸਰਕਾਰ ਦੇ ਕੈਬਨਿਟ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕੀਤਾ ਬਰਖਾਸਤ

punjabusernewssite

ਮੁੱਖ ਮੰਤਰੀ ਟੈਗੋਰ ਥੀਏਟਰ ਵਿਚ ਨਾਟਕ ਰਚਾਉਣ ਤੋਂ ਪਹਿਲਾਂ ਜਵਾਬ ਦੇਣ ਕਿ ਐੱਸਵਾਈਐਲ ਦੇ ਮੁੱਦੇ ਤੇ ਸੁਪਰੀਮ ਕੋਰਟ ਵਿੱਚ ਗੋਡੇ ਕਿਉਂ ਟੇਕੇ-ਜਾਖੜ

punjabusernewssite

ਮੀਤ ਹੇਅਰ ਵੱਲੋਂ ਡਿਪਟੀ ਕਮਿਸਨਰਾਂ ਨੂੰ ਹਲਫਨਾਮੇ ਦੀ ਬਜਾਏ ਸਵੈ-ਘੋਸਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ

punjabusernewssite