ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

Date:

spot_img

ਪੀੜਤ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

ਚੰਡੀਗੜ੍ਹ, 11 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ ਕਾਰ ਵਿੱਚ ਸਫ਼ਰ ਕਰ ਰਹੇ ਸਨ, ਭਾਰੀ ਮੀਂਹ ਕਾਰਨ ਇਕ ਨਾਲੇ ਵਿੱਚ ਵਧੇ ਪਾਣੀ ਦੇ ਵਹਾਅ ਵਿੱਚ ਫਸ ਗਏ।

ਪੈਸੇ ਦੀ ਭੁੱਖ:ਸਰਕਾਰੀ ਫੰਡਾਂ ਵਿੱਚ ਲੱਖਾਂ ਦੀ ਹੇਰਾਫੇਰੀ ਕਰਨ ਵਾਲਾ DDPO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਬਾਕੀ ਦੋ ਦੀ ਭਾਲ ਜਾਰੀ ਹੈ। ਭਗਵੰਤ ਸਿੰਘ ਮਾਨ ਨੇ 9 ਵਿਅਕਤੀਆਂ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਪਹਿਲਾਂ ਹੀ ਲਾਪਤਾ ਵਿਅਕਤੀਆਂ ਦੀ ਭਾਲ ਲਈ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

 

spot_img
spot_img

Share post:

Popular

More like this
Related

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...

Bathinda Airport ’ਤੇ ਮੁੜ ਛਾਇਆ ਸੰਨਾਟਾ, ਮਾਲਵੇ ਲਈ ਦਿੱਲੀ ਹੋਈ ਦੂਰ

ਪਹਿਲਾਂ ਫਲਾਈਬਿੱਗ ਤੇ ਹੁਣ ਅਲਾਇੰਸ ਏਅਰ ਨੇ ਬੰਦ ਕੀਤੀ...