Thursday, January 1, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

Date:

spot_img

👉ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਇਕ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਰੋਜ਼ਾਨਾ ਅਧਾਰ ’ਤੇ ਨਿਗਰਾਨੀ ਕਰੇਗੀ।ਅੱਜ ਇੱਥੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ, ਜਲ ਸਰੋਤ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਕਮੇਟੀ ਅੰਮ੍ਰਿਤਸਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪੱਕੇ ਤੌਰ ’ਤੇ ਤਾਇਨਾਤ ਰਹੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਫਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਉਚ-ਤਾਕਤੀ ਕਮੇਟੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਹੜ੍ਹ ਪੀੜਤਾਂ ਨੂੰ ਅਤਿ ਲੋੜੀਂਦੀ ਰਾਹਤ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਬਚਾਅ ਤੇ ਰਾਹਤ ਕਾਰਜਾਂ ਨੂੰ ਹੋਰ ਅਸਰਦਾਇਕ ਢੰਗ ਨਾਲ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਸਹਾਇਤਾ ਲਈ ਸਰਕਾਰੀ ਮਸ਼ੀਨਰੀ ਨੂੰ ਪੂਰੀ ਤਰ੍ਹਾਂ ਝੋਕ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਹਤ ਕਾਰਜਾਂ ਵਿੱਚ ਵਿਆਪਕ ਪੱਧਰ ’ਤੇ ਤੇਜ਼ੀ ਲਿਆਉਣ ਦਾ ਇਕ ਨੁਕਾਤੀ ਉਦੇਸ਼ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਦਾ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ Punjab Police,NDRF,SDRF and Indian Army ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਸੂਬਿਆਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਜਾਣ ਨਾਲ ਸੂਬੇ ਵਿੱਚ ਸਥਿਤੀ ਗੰਭੀਰ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਤਰੀਕ ਤੱਕ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਪਾਣੀ ਆਇਆ ਹੈ ਅਤੇ ਹੁਣ ਤੱਕ ਇਸ ਦਰਿਆ ਵਿੱਚ ਸਭ ਤੋਂ ਵੱਧ ਪਾਣੀ ਆਇਆ ਹੈ ਅਤੇ ਇੱਥੋਂ ਤੱਕ ਕਿ ਜਦੋਂ ਸੂਬੇ ਵਿੱਚ ਸਾਲ 1988 ਵਿੱਚ ਸਭ ਤੋਂ ਭਿਆਨਕ ਹੜ੍ਹ ਆਏ ਸਨ, ਉਸ ਵੇਲੇ ਵੀ ਇਸ ਦਰਿਆ ਵਿੱਚ 11.20 ਲੱਖ ਕਿਊਸਿਕ ਪਾਣੀ ਆਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਰਿਆਵਾਂ ਤੋਂ ਵੱਧ ਤੋਂ ਵੱਧ ਪਾਣੀ ਲੈਣ ਲਈ ਹਰਿਆਣਾ ਅਤੇ ਰਾਜਸਥਾਨ ਨੂੰ ਪਹਿਲਾਂ ਹੀ ਲਿਖ ਕੇ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਵਿੱਚ ਭਾਰਤੀ ਫੌਜ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਜਾ ਚੁੱਕਾ ਹੈ ਅਤੇ ਸੂਬੇ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਵਰਤੋਂ ਕਰਕੇ ਪ੍ਰਸ਼ਾਸਨ ਵੱਲੋਂ ਫੌਜ ਨਾਲ ਮਿਲ ਕੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਦੀਆਂ 17 ਟੀਮਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਪੀੜਤ ਲੋਕਾਂ ਦਾ ਬਚਾਅ ਕੀਤਾ ਜਾ ਸਕੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਕੱਢਣ ਲਈ ਜੰਗੀ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਦਿਨ-ਰਾਤ ਲੋਕਾਂ ਦੀ ਮਦਦ ਲਈ ਜੁਟੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਰਿਆਵਾਂ ਦੇ ਨਾਲ ਲੱਗਦੇ ਪਾੜਾਂ ਨੂੰ ਪੂਰਨ ਦੇ ਨਾਲ-ਨਾਲ ਮੈਡੀਕਲ ਟੀਮਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਹਰੇਕ ਪਿੰਡ ਵਿੱਚ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ 37 ਸਾਲਾਂ ਬਾਅਦ ਪੰਜਾਬ ‘ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਅਗਲੇ ਤਿੰਨ ਦਿਨਾਂ ਤੱਕ ਖ਼ਤਰਾ ਬਰਕਰਾਰ

ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਨਾਲ-ਨਾਲ ਮੈਡੀਕਲ ਟੀਮਾਂ ਆਉਣ ਵਾਲੇ ਸਮੇਂ ਵਿੱਚ ਪਾਣੀ ਦੇ ਨਮੂਨੇ ਲੈਣ, ਘਰਾਂ ਤੇ ਪਿੰਡਾਂ ਦੇ ਅੰਦਰ ਅਤੇ ਬਾਹਰ ਸਪਰੇਅ ਦੇ ਛਿੜਕਾਅ, ਪਾਣੀ ਦੀ ਕਲੋਰੀਨੇਸ਼ਨ, ਬੁਖਾਰ ਦੇ ਸਰਵੇਖਣ, ਮਲੇਰੀਆ ਅਤੇ ਡੇਂਗੂ ਦਾ ਸਮੇਂ ਸਿਰ ਪਤਾ ਲਾਉਣ ਲਈ ਕਾਰਡ ਟੈਸਟ ਅਤੇ ਸੈਨੇਟਰੀ ਨੈਪਕਿਨ ਅਤੇ ਮੱਛਰਦਾਨੀਆਂ ਵੰਡਣ ਦੇ ਕਾਰਜਾਂ ਲਈ ਤਿਆਰ ਰਹਿਣ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪਿੰਡਾਂ ਵਿੱਚ ਸਾਫ਼ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪਾਣੀ ਦੇ ਟੈਂਕਰਾਂ ਨੂੰ ਉਦੋਂ ਤੱਕ ਸੇਵਾ ਲਈ ਲਾਇਆ ਜਾਵੇ, ਜਦੋਂ ਤੱਕ ਜਲ ਸਪਲਾਈ ਸਕੀਮਾਂ ਰਾਹੀਂ ਸਪਲਾਈ ਪੂਰੀ ਤਰ੍ਹਾਂ ਬਹਾਲ ਨਹੀਂ ਹੋ ਜਾਂਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਵਾਟਰ ਟੈਸਟਿੰਗ ਟੀਮਾਂ ਨੂੰ ਕਿਸੇ ਵੀ ਮਹਾਂਮਾਰੀ ਦੇ ਫੈਲਾਅ ਤੋਂ ਬਚਣ ਲਈ ਸਾਰੇ ਪਿੰਡਾਂ ਵਿੱਚ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੇ ਨਾਲ-ਨਾਲ ਸੁੱਕੇ ਰਾਸ਼ਨ ਦੀਆਂ ਕਿੱਟਾਂ, ਖੰਡ, ਚੌਲ, ਆਟਾ, ਘਿਓ, ਦੁੱਧ ਪਾਊਡਰ ਮੁਹੱਈਆ ਕਰਵਾਇਆ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠਲੇ ਪਿੰਡਾ ‘ਚੋਂ ਪਾਣੀ ਕੱਢਣ ਲਈ ਪੰਪਿੰਗ ਕਾਰਜ ਪਹਿਲਾਂ ਹੀ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਨੇ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੁਲਾਂ, ਸੜਕਾਂ ਅਤੇ ਸਰਕਾਰੀ ਇਮਾਰਤਾਂ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਸਰਵੇਖਣ ਕਰਨ ਲਈ ਵੀ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਅਤੇ ਮੈਡੀਕਲ ਕੈਂਪਾਂ ਰਾਹੀਂ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਦਰਾਂ ‘ਤੇ ਜਾ ਕੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮੋਬਾਈਲ ਮੈਡੀਕਲ ਯੂਨਿਟ ਤਾਇਨਾਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਹ ਵੀ ਪੜ੍ਹੋ ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਡੇਂਗੂ ਦੇ ਲਾਰਵੇ ਦਾ ਪਤਾ ਲਾਉਣ ਲਈ ਸਮਰਪਿਤ ਐਂਟੀ ਲਾਰਵਾ ਟੀਮਾਂ ਤਾਇਨਾਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਮਾਂ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਮਲੇਰੀਆ, ਡੇਂਗੂ, ਦਸਤ, ਟਾਈਫਾਈਡ ਅਤੇ ਚਮੜੀ ਦੀਆਂ ਸਮੱਸਿਆਵਾਂ ਵਰਗੀਆਂ ਬਿਮਾਰੀਆਂ ਨੂੰ ਰੋਕਣ ਦੇ ਉਪਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਦੇ ਮੁਕਾਬਲੇ ਲਈ ਸਮੂਹਿਕ ਯਤਨ ਕਰਨ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਤੇ ਟੀਕਾਕਰਨ, ਜਾਨਵਰਾਂ ਦੇ ਕੀੜੇ ਮਾਰਨ ਅਤੇ ਫੀਡ/ਚਾਰੇ ਦੀ ਵਿਵਸਥਾ ਲਈ ਵੱਡੀ ਗਿਣਤੀ ਵਿੱਚ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਆਪਕ ਪੱਧਰ ’ਤੇ ਸੈਨੀਟਾਈਜ਼ੇਸ਼ਨ ਮੁਹਿੰਮ ਚਲਾਉਣ ਦੇ ਨਾਲ-ਨਾਲ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਫੌਗਿੰਗ ਟੀਮਾਂ ਤਾਇਨਾਤ ਕੀਤੀਆਂ ਜਾਣ ਅਤੇ ਸੈਨੇਟਰੀ ਤੇ ਮਨਰੇਗਾ ਵਰਕਰਾਂ ਨੂੰ ਪਿੰਡਾਂ ਦੀ ਸਫ਼ਾਈ ਦਾ ਕੰਮ ਸੌਂਪਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਨਾਲੇ/ਨਾਲੀਆਂ ਵਿੱਚ ਬਲੀਚਿੰਗ ਪਾਊਡਰ ਦਾ ਛਿੜਕਾਅ ਕਰਨ ਲਈ ਵੀ ਕਿਹਾ ਤਾਂ ਜੋ ਬਦਬੂ ਨੂੰ ਰੋਕਣ ਦੇ ਨਾਲ-ਨਾਲ ਇਸ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...