ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ

Date:

spot_img

ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 3 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ।ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ।

ਮੋਦੀ ਸਰਕਾਰ ਦਾ ਵੱਡਾ ਫੈਸਲਾ: BSF ਦੇ DG ਤੇ Spl DG ਨੂੰ ਹਟਾਇਆ

ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐਚ.ਡੀ.ਐਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ, ਜਦਕਿ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਧਰਤੀ ਮਾਤਾ ਦੇ ਇਸ ਸਪੂਤ ਵੱਲੋਂ ਦਿੱਤੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਟ ਕਰਨ ਲਈ ਹੈ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਫ਼ਸਲ ਦਾ ਜਾਇਜ਼ਾ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਤੋਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਹੈ।ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰੇਗਾ ਅਤੇ ਦੂਜੇ ਪਾਸੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰੇਗਾ। ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਯੋਧਿਆਂ ਦੇ ਲਾਮਿਸਾਲ ਯੋਗਦਾਨ ਨੂੰ ਸਤਿਕਾਰ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

 

spot_img
spot_img

Share post:

Popular

More like this
Related

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...