ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ 8 ਅਕਤੂਬਰ ਨੂੰ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਵੱਡੀ ਗੱਲ ਇਹ ਹੈ ਕਿ ਇਹ ਮੀਟਿੰਗ ਚੰਡੀਗੜ੍ਹ ’ਚ ਨਹੀਂ ਹੋਵੇਗੀ, ਬਲਕਿ ਜਲੰਧਰ ਦੇ ਪੀਏਪੀ ਗਰਾਉਂਡ ਦੇ ਕਾਨਫਰੰਸ ਰੂਮ ਵਿਚ ਹੋਵੇਗੀ।
ਇਹ ਵੀ ਪੜ੍ਹੋ: ਜਿਮਨੀ ਚੋਣਾਂ: ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਤੇ ਬਰਨਾਲਾ ਤੋਂ ਕੇਵਲ ਢਿੱਲੋਂ ਨੂੰ ਭਾਜਪਾ ਨੇ ਦਿੱਤੀ ਹਰੀ ਝੰਡੀ!
ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ। ਹਾਲਾਂਕਿ ਪੰਜਾਬ ਦੇ ਵਿਚ ਚੱਲ ਰਹੀਆਂ ਪੰਚਾਇਤ ਚੋਣਾਂ ਕਾਰਨ ਚੋਣ ਜਾਬਤਾ ਲੱਗਿਆ ਹੋਣ ਦੇ ਚੱਲਦੇ ਸਰਕਾਰ ਕੋਈ ਅਹਿਮ ਐਲਾਨ ਨਹੀਂ ਕਰ ਸਕਦੀ ਹੈ। ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਉਪਰ ਸਭ ਦੀਆਂ ਨਿਗਾਹਾਂ ਲੱਗੀਆਂ ਹੋਈਆਂ ਹਨ।