Tuesday, March 17, 2026
spot_img

ਮੁੱਖ ਮੰਤਰੀ ਸਿਹਤ ਯੋਜਨਾ; ਪਟਿਆਲਾ ‘ਚ ਬਲਤੇਜ ਪੰਨੂ ਦੀ ਟੀਮ ਵੱਲੋਂ 13 ਤੋਂ 15 ਤੱਕ ਰਜਿਟਰੇਸ਼ਨ ਲਈ ਕੀਤੇ ਵਿਸੇਸ਼ ਪ੍ਰਬੰਧ

Date:

spot_img

Patiala News: CM Health Scheme; ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਭਰ ਦੇ ਲੋਕਾਂ ਲਈ ਲਿਆਂਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸ਼ਾਮਲ ਕਰਨ ਲਈ ਇਸਦੀ ਰਜਿਟਰੇਸ਼ਨ ਉੱਪਰ ਜੋਰ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਆਪ ਪੰਜਾਬ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਬਲਤੇਜ ਸਿੰਘ ਪੰਨੂ ਜੋਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ ਵੀ ਹਨ, ਦੀ ਟੀਮ ਵੱਲੋਂ ਪਟਿਆਲਾ ‘ਚ ਲੋਕਾਂ ਨੂੰ ਇਸ ਸਕੀਮ ਨਾਲ ਜੋੜਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ

ਇੰਨ੍ਹਾਂ ਉਪਰਾਲਿਆ ਤਹਿਤ ਇਸ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ (13-14-15ਮਾਰਚ) ਨੂੰ ਬਲਤੇਜ ਪਨੂੰ (ਮੀਡੀਆ ਹੈੱਡ ਪੰਜਾਬ, ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ) ਦੇ ਦਫਤਰ 25 ਗ੍ਰੀਨਫੀਲਡ ਸੰਤ ਐਨਕਲੇਵ ਨੇੜੇ ਗੁਰੂ ਨਾਨਕ ਫਾਊਂਡੇਸ਼ਨ ਸਕੂਲ ਪਟਿਆਲਾ ਵਿਖੇ ਪੂਰੀ ਟੀਮ ਤਿੰਨੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜ਼ਿਰ ਰਹੇਗੀ। ਜਿਸਦੇ ਚੱਲਦੇ ਕਿਸੇ ਵੀ ਨੇੜਲੇ ਇਲਾਕੇ ਵਿਚੋਂ ਲੋਕ ਤਿੰਨੇ ਦਿਨ ਆ ਕੇ ਆਪਣੇ ਸਿਹਤ ਕਾਰਡ ਬਣਵਾ ਸਕਦੇ ਹੋ।

ਇਹ ਵੀ ਪੜ੍ਹੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

ਜਿਕਰਯੋਗ ਹੈ ਕਿ ਹਰ ਪਰਿਵਾਰ ਲਈ 10 ਲੱਖ ਰੁਪਏ ਦੇ ਕੈਸ਼ ਲੈਸ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਬਿਹਤਰੀਨ ਇਲਾਜ ਕਰਵਾਉਣ ਦੇ ਲਈ ਕਾਰਡ ਬਣਾਉਣ ਵਾਸਤੇ ਰਜਿਸਟ੍ਰੇਸ਼ਨ ਜ਼ਰੂਰੀ ਹੈ ਜਿਸ ਲਈ ਪੰਜਾਬ ਦੇ ਪਤੇ ਦਾ ਆਧਾਰ ਕਾਰਡ ਅਤੇ ਪੰਜਾਬ ਦੇ ਪਤੇ ਦਾ ਵੋਟਰ ਕਾਰਡ ਹੋਣਾ ਲਾਜ਼ਮੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

👉ਇਹ ਯੂਨੀਵਰਸਿਟੀ ਰੱਖਿਆ ਤਕਨਾਲੋਜੀ, ਏਆਈ, ਕੁਆਂਟਮ ਕੰਪਿਊਟਿੰਗ ਅਤੇ ਸਾਈਬਰ...

PRTC ਦੇ ਬੇੜੇ ਵਿੱਚ ਜਲਦ ਸ਼ਾਮਲ ਹੋਣਗੀਆਂ 659 ਨਵੀਂਆਂ ਬੱਸਾਂ : ਹਰਪਾਲ ਜੁਨੇਜਾ

Patiala News: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਚੇਅਰਮੈਨ...