ਚੰਡੀਗੜ੍ਹ, 7 ਜੂਨ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ’ਆਪ’ ਦੇ ਲੋਕ ਸਭਾ ਉਮੀਦਵਾਰਾਂ ਅਤੇ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ’ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਅਤੇ ਭਵਿੱਖ ’ਚ ਹਲਕਿਆਂ ਦੇ ਵਿਕਾਸ ਨੂੰ ਲੈ ਕੇ ਵਿਚਾਰ ਚਰਚਾ ਵੀ ਕੀਤੀ। ’ਆਪ’ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ, ਦੋਵਾਂ ਨੇ ਆਪੋ-ਆਪਣੇ ਖੇਤਰਾਂ ਦੇ ਵਿਧਾਇਕਾਂ ਅਤੇ ’ਆਪ’ ਟੀਮਾਂ ਦਾ ਸਹਿਯੋਗ ਅਤੇ ਮਿਹਨਤ ਲਈ ਧੰਨਵਾਦ ਕੀਤਾ।
ਮੁੱਖ ਮੰਤਰੀ ਐਕਸ਼ਨ ’ਚ: ਚੋਣ ਜਾਬਤਾ ਹਟਦੇ ਹੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ
ਪਿਛਲੀਆਂ ਆਮ ਚੋਣਾਂ ਦੇ ਮੁਕਾਬਲੇ, ਆਮ ਆਦਮੀ ਪਾਰਟੀ (ਆਪ) ਦਾ ਦੋਵਾਂ ਹਲਕਿਆਂ ਵਿੱਚ ਵੋਟ ਸ਼ੇਅਰ ਵਧਿਆ ਹੈ ਅਤੇ ਅੰਤ ਵਿੱਚ ਪਾਰਟੀ ਬਹੁਤ ਹੀ ਘੱਟ ਫ਼ਰਕ ਨਾਲ ਪਿੱਛੇ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਗੇ ਕੰਮ ਜਾਰੀ ਰੱਖਣ ਲਈ ਕਿਹਾ ਅਤੇ ਕਿਹਾ ਕਿ ਸਾਨੂੰ ਜ਼ਮੀਨੀ ਪੱਧਰ ’ਤੇ ਹੋਰ ਮਿਹਨਤ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ‘ਆਪ’ ਆਗੂਆਂ ਨਾਲ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਇਹ ਲੋਕ ਸਭਾ ਚੋਣ ਸਾਡੇ ਲਈ ਕਾਫ਼ੀ ਉਤਸ਼ਾਹਜਨਕ ਰਹੀ।
Share the post "ਮੁੱਖ ਮੰਤਰੀ ਵੱਲੋਂ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ,ਚੇਅਰਮੈਨਾਂ,ਅਹੁਦੇਦਾਰਾਂ’ਤੇ ਵਲੰਟੀਅਰਾਂ ਨਾਲ ਮੀਟਿੰਗ"