ਕੈਬਨਿਟ ਰੈਂਕ ਵਾਲੇ ਚੇਅਰਮੈਨ ਦੀ ਅਗਵਾਈ ਹੇਠ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਹੋਵੇਗੀ
ਮੁਕੇਰੀਆਂ (ਹੁਸ਼ਿਆਰਪੁਰ), 24 ਫਰਵਰੀ: ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ।ਉਨ੍ਹਾਂ ਨੇ ਮੁੰਬਈ, ਚੇਨਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਸਨਅਤਕਾਰਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਗਏ, ਜਦੋਂ ਸੱਤਾ ’ਚ ਬੈਠੇ ਲੋਕ ਪ੍ਰਾਜੈਕਟਾਂ ’ਚ ਹਿੱਸਾ ਮੰਗਦੇ ਸਨ ਕਿਉਂਕਿ ਹੁਣ ਸਾਰਾ ਧਿਆਨ ਸੂਬੇ ਦੇ ਵਿਕਾਸ ਉਤੇ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ।
ਵਿਜੀਲੈਂਸ ਵੱਲੋਂ ਸੰਨੀ ਇਨਕਲੇਵ ਦੇ ਡਾਇਰੈਕਟਰ ਜਰਨੈਲ ਬਾਜਵਾ ਸਹਿਤ ਪੰਜਾਬ ਦੇ ਮੁੱਖ ਟਾਊਨ ਪਲਾਨਰ ਵਿਰੁਧ ਪਰਚਾ ਦਰਜ਼
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਉਦਯੋਗ ਵੱਡੀ ਪੱਧਰ ’ਤੇ ਪੰਜਾਬ ਆ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਲਿਆਂਦੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇਕ ਕਦਮ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ, ਸਗੋਂ ਇਹ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸਰਕਾਰ ਸਨਅਤਕਾਰ ਮਿਲਣੀ’ ਦਾ ਅਗਲਾ ਪੜਾਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਸੂਬਾ ਸਰਕਾਰ ਵੱਲੋਂ ਲਏ ਜਾ ਰਹੇ ਵੱਖ-ਵੱਖ ਫੈਸਲਿਆਂ ਦਾ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ।
ਭਾਜਪਾ ਇੰਡੀਆ ਗਠਜੋੜ ਨੂੰ ਛੱਡਣ ਲਈ ਕੇਜਰੀਵਾਲ ਨੂੰ ਜਲਦੀ ਗ੍ਰਿਫਤਾਰ ਕਰਨ ਦੀ ਬਣਾ ਰਹੀ ਹੈ ਯੋਜਨਾ: ਹਰਪਾਲ ਚੀਮਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਰੋਕਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਕਰੀਬ 2 ਕਰੋੜ ਰੁਪਏ ਦੀ ਟਰਨਓਵਰ ਵਾਲੇ ਵਪਾਰੀ ਸਿਹਤ ਬੀਮਾ ਕਵਰ ਲਈ ਯੋਗ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਵੀ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਅਤੇ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਕੈਬਨਿਟ ਰੈਂਕ ਦੇ ਚੇਅਰਮੈਨ ਅਧੀਨ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗਾ।ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਈ-ਮੇਲ punjabconsultation0gmail.com ਅਤੇ ਹੈਲਪਲਾਈਨ ਨੰਬਰ 8194891948 ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਵਪਾਰੀ ਆਪਣੇ ਮਸਲੇ ਰੱਖ ਸਕਦੇ ਹਨ।
Share the post "ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ"