ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ
ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇੱਥੇ ‘ਐਨ.ਆਰ.ਆਈ. ਮਿਲਣੀ’ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਐਨ.ਆਰ.ਆਈ. ਨੂੰ ਅਫਸਰਸ਼ਾਹੀ ਦੇ ਹੱਥੋਂ ਜ਼ਲਾਲਤ ਸਹਿਣੀ ਪੈਂਦੀ ਸੀ। ਜਦੋਂਕਿ ਮੌਜੂਦਾ ਸਰਕਾਰ ਨੇ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ।
Big Breaking: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ
ਮੁੱਖ ਮੰਤਰੀ ਨੇ ਕਿਹਾ, “ਮੈਂ ਇਕ ਸਧਾਰਨ ਪਰਿਵਾਰ ਵਿੱਚ ਜੰਮਿਆ-ਪਲਿਆ ਹਾਂ ਜਿਸ ਕਰਕੇ ਜ਼ਮੀਨੀ ਪੱਧਰ ’ਤੇ ਚੰਗੀ ਤਰ੍ਹਾਂ ਜੁੜਿਆ ਹੋਇਆ ਹਾਂ, ਇਸ ਲਈ ਮੈਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂੰ ਹਾਂ।’’ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਕਰਵਾਏ ਗਏ ਐਨ.ਆਰ.ਆਈ. ਸੰਮੇਲਨ ਮਹਿਜ਼ ਧੋਖਾ ਸਨ ਕਿਉਂਕਿ ਇਸ ਵਿੱਚੋਂ ਕੁਝ ਵੀ ਸਾਰਥਿਕ ਢੰਗ ਨਾਲ ਸਾਹਮਣੇ ਨਹੀਂ ਆਇਆ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਬਰਕਤ ਵਾਲੀ ਧਰਤੀ ਹੈ ਜਿੱਥੇ ਕਣਕ ਅਤੇ ਝੋਨੇ ਦੀ ਏਨੀ ਜ਼ਿਆਦਾ ਪੈਦਾਵਾਰ ਹੁੰਦੀ ਹੈ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਜਾ ਸਕਿਆ। ਇਹ ਬੜੇ ਦੁੱਖ ਦੀ ਗੱਲ ਹੈ ਕਿ ਪਹਿਲਾਂ ਵਾਲੇ ਆਗੂਆਂ ਨੇ ਸੂਬੇ ਦਾ ਸਰਮਾਇਆ ਲੁੱਟਿਆ ਜਿਸ ਕਾਰਨ ਸੂਬਾ ਤਰੱਕੀ ਅਤੇ ਖੁਸ਼ਹਾਲੀ ਵਿੱਚ ਪਛੜ ਗਿਆ ਹੈ। ਹੁਣ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ।
ਮਰ ਕੇ ਜਿਉਂਦੀ ਹੋਈ ਬਾਲੀਵੁੱਡ ਅਦਾਕਾਰਾ ਪੂਨਮ ਪਾਂਡੇ!
”ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਸ਼ਾਇਦ ਪੰਜਾਬੀ ਹੀ ਅਜਿਹਾ ਭਾਈਚਾਰਾ ਹੈ ਜੋ ਆਪਣੀ ਮਿਹਨਤ, ਇਮਾਨਦਾਰੀ ਅਤੇ ਵਚਨਬੱਧਤਾ ਦੇ ਬਲਬੂਤੇ ਕੋਈ ਵੀ ਔਖਾ ਤੋਂ ਔਖਾ ਕੰਮ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਾਨਦਾਰ ਬੁਨਿਆਦੀ ਢਾਂਚੇ, ਵਾਧੂ ਬਿਜਲੀ, ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਮਾਮਲੇ ਵਿੱਚ ਪੰਜਾਬ ਨੂੰ ਵਿਕਾਸ ਦੀ ਤੇਜ਼ੀ ਗਤੀ ’ਤੇ ਲਿਆਉਣ ਲਈ ਠੋਸ ਉਪਰਾਲੇ ਕੀਤੇ ਹਨ।ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਜੀਵਨ ਨੂੰ ਵਿਦੇਸ਼ਾਂ ਵਾਂਗ ਸੁਖਾਂਵਾ ਅਤੇ ਸੁਹਾਵਣਾ ਬਣਾਉਣ ਲਈ ਉਨ੍ਹਾਂ ਦੀਆਂ ਖਾਹਿਸ਼ਾਂ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਕਿ ਪੰਜਾਬ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਘਰ ਬਣਾਇਆ ਜਾ ਸਕੇ। ਮੈਨੂੰ ਪੂਰਾ ਭਰੋਸਾ ਹੈ ਕਿ ’ਵਤਨ ਵਾਪਸੀ’ ਦਾ ਰੁਝਾਨ ਸ਼ੁਰੂ ਹੋ ਗਿਆ ਹੈ ਜਿਸ ਨਾਲ ਇਹ ਨਾ ਸਿਰਫ਼ ਨੌਜਵਾਨਾਂ ਖਾਸ ਕਰਕੇ ਸੁਨਹਿਰੇ ਸੁਪਨਿਆਂ ਦੀ ਭਾਲ ਵਿਚ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੇ ਪਰਵਾਸ ਕਰਨ ਦੇ ਉੱਭਰੇ ਰੁਝਾਨ ਨੂੰ ਠੱਲ੍ਹ ਪਏਗੀ
ਬਠਿੰਡਾ ‘ਚ ਹੁਣ ਜਨਤਕ ਤੌਰ ‘ਤੇ ਸ਼ਰਾਬ ਪੀਣ ਵਾਲਿਆਂ ਦੀ ਖ਼ੈਰ ਨਹੀਂ, ਹੋਵੇਗਾ ਪਰਚਾ ਦਰਜ
ਸਗੋਂ ਪਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰੇਗੀ।” ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਕੇ, ਪਿੰਡਾਂ ਅਤੇ ਸ਼ਹਿਰਾਂ ਨੂੰ ਗੋਦ ਲੈ ਕੇ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾ ਕੇ ਪੰਜਾਬ ਵਿੱਚ ਚੱਲ ਰਹੇ ਬੇਮਿਸਾਲ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਲਈ ਵੀ ਪ੍ਰੇਰਿਤ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀ ਭਰਾਵਾਂ ਨੂੰ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਸਹੂਲਤ ਦੇਣ ਵਾਸਤੇ ਸੂਬਾ ਸਰਕਾਰ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਅਤੇ ਬ੍ਰਮ ਸ਼ੰਕਰ ਜਿੰਪਾ ਸਮੇਤ ਹੋਰ ਹਾਜ਼ਰ ਸਨ।
Share the post "ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ"