ਚੰਡੀਗੜ੍ਹ, 21 ਮਾਰਚ: ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਦੂਜੇ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਵਿਚ ਕੇਂਦਰ ਦੀਆਂ ਹਿਦਾਇਤਾਂ ਤੋਂ ਬਾਅਦ ਹਸਪਤਾਲ ਦੇ ਪ੍ਰਬੰਧਕਾਂ ਕੋਲੋਂ ਜਾਣਕਾਰੀ ਮੰਗਣ ਦੇ ਮਾਮਲੇ ਵਿਚ ਸੂਬੇ ਦੇ ਸਿਹਤ ਵਿਭਾਗ ਦੇ ਸਕੱਤਰ ਬੁਰੀ ਤਰ੍ਹਾਂ ਫ਼ਸ ਗਏ ਹਨ। ਮਾਮਲਾ ਮੀਡੀਆ ਵਿਚ ਆਉਣ ਤੋਂ ਬਾਅਦ ਨਰਾਜ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬੰਧਤ ਸਕੱਤਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ। ਸੋਸਲ ਮੀਡੀਆ ‘ਤੇ ਵਾਈਰਲ ਹੋ ਰਹੇ ਇਸ ਨੋਟਿਸ ਮੁਤਾਬਕ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਜੋਏ ਸ਼ਰਮਾ ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਪਹਿਲਾਂ ਸਿਹਤ ਵਿਭਾਗ ਦੇ ਮੰਤਰੀ ਡਾ ਬਲਵੀਰ ਸਿੰਘ ਜਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਇਹ ਮਾਮਲਾ ਨਹੀਂ ਲਿਆਂਦਾ,
ਆਪ ਦੇ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਭਲਕੇ ਸ਼ੁਰੂ ਕਰਨਗੇ ਚੋਣ ਪ੍ਰਚਾਰ
ਕਿਉਂਕਿ ਦੋਨਾਂ ਨੂੰ ਇਸਦੀ ਜਾਣਕਾਰੀ ਮੀਡੀਆ ਦੇ ਰਾਹੀਂ ਹੀ ਮਿਲੀ। ਮੁੱਖ ਮੰਤਰੀ ਦੇ ਅਧੀਨ ਪਰਸੋਨਲ ਵਿਭਾਗ ਵੱਲੋਂ ਜਾਰੀ ਇਸ ਨੋਟਿਸ ਮੁਤਾਬਕ ਉਨ੍ਹਾਂ ਤੋਂ ਦੋ ਦਿਨਾਂ ਦੇ ਅੰਦਰ ਜਵਾਬ ਮੰਗਦਿਆਂ ਇਸਨੂੰ ਵੱਡੀ ਕੁਤਾਹੀ ਦਸਿਆ ਹੈ। ਗੌਰਤਲਬ ਹੈ ਕਿ ਕੇਂਦਰ ਸਰਕਾਰ ਦੇ ਸਿਹਤ ਵਿਭਾਗ ਵੱਲੋਂ 14 ਮਾਰਚ ਨੂੰ ਇੱਕ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੋਲੋਂ ਸਿੱਧੂ ਮੂਸੇਵਾਲਾ ਦੀ ਮਾਤਾ ਦੇ 58 ਸਾਲ ਦੀ ਉਮਰ ਵਿਚ ਬੱਚੇ ਨੂੰ ਜਨਮ ਦੇਣ ਬਾਰੇ ਜਾਣਕਾਰੀ ਮੰਗੀ ਸੀ। ਜਦੋਂਕਿ ਨਿਯਮਾਂ ਤਹਿਤ 21 ਤੋਂ 50 ਸਾਲ ਦੀ ਉਮਰ ਦੀ ਔਰਤ ਹੀ ਆਈਐਫ਼ਵਾਈ ਤਕਨੀਕ ਦੇ ਤਹਿਤ ਮਾਂ ਬਣ ਸਕਦੀ ਹੈ।
ਮਾਲੀਏ ’ਚ ਵਾਧੇ ਦੇ ਬਾਵਜੂਦ ਬਠਿੰਡਾ ’ਚ ਸ਼ਰਾਬ ਠੇਕੇਦਾਰ ਬਣਨ ਦੇ ‘ਚਾਹਵਾਨਾਂ’ ਦੀਆਂ ਲੱਗੀਆਂ ਲਾਈਨਾਂ
ਸਿਹਤ ਵਿਭਾਗ ਨੇ ਕੇਂਦਰ ਦੇ ਇਸ ਪੱਤਰ ਦੇ ਆਧਾਰ ਉਪਰ ਹੀ ਬਠਿੰਡਾ ਦੇ ਸਿਹਤ ਵਿਭਾਗ ਰਾਹੀਂ ਬਠਿੰਡਾ ਦੇ ਜਿੰਦਲ ਹਸਪਤਾਲ ਦੇ ਪ੍ਰਬੰਧਕਾਂ ਕੋਲੋਂ ਇਹ ਜਾਣਕਾਰੀ ਮੰਗੀ ਸੀ, ਜਿਸਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਭੜਕ ਉੱਠੇ ਸਨ ਤੇ ਉਨ੍ਹਾਂ ਇਸਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਿੰਮੇਵਾਰ ਠਹਿਰਾਇਆ ਸੀ। ਹਾਲਾਂਕਿ ਇਹ ਮਾਮਲਾ ਸਾਹਮਣੇ ਆਉਂਦੇ ਹੀ ਆਮ ਆਦਮੀ ਪਾਰਟੀ ਨੇ ਅਪਣੇ ਅਧਿਕਾਰਤ ਸੋਸਲ ਮੀਡੀਆ ਅਕਾਉਂਟ ਉਪਰ ਕੇਂਦਰ ਦਾ ਪੱਤਰ ਪਾਉਂਦਿਆਂ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਾ ਹੋਣ ਦਾ ਦਾਅਵਾ ਕੀਤਾ ਸੀ। ਇਸਤੋਂ ਇਲਾਵਾ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਵੀ ਸਿੱਧੂ ਮੂਸੇਵਾਲਾ ਪ੍ਰਵਾਰ ਨਾਲ ਖੜਦਿਆਂ ਇਸਨੂੰ ਕੇਂਦਰ ਸਰਕਾਰ ਦੀ ਸਾਜਸ਼ ਦਸਿਆ ਸੀ।
Share the post "ਸਿੱਧੂ ਮੂਸੇਵਾਲਾ ਦੇ ਮਾਪਿਆਂ ਤੋਂ ਜਾਣਕਾਰੀ ਮੰਗਣ ਵਾਲੇ ਸਕੱਤਰ ਨੂੰ ਮੁੱਖ ਮੰਤਰੀ ਦਾ ਨੋਟਿਸ"