Wednesday, December 31, 2025
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਮੁੱਖ ਮੰਤਰੀ ਵੱਲੋਂ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

Date:

spot_img

👉ਭਗਵੰਤ ਮਾਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਬਿਹਤਰ ਅੰਤਰ-ਵਿਭਾਗੀ ਤਾਲਮੇਲ ਦਾ ਹੁਕਮ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਮਗਰੋਂ ਆਉਣ ਵਾਲੀਆਂ ਸਿਹਤ ਸਮੱਸਿਆਵਾਂ ਸਬੰਧੀ 14 ਸਤੰਬਰ ਨੂੰ ਇਕ ਵਿਸ਼ੇਸ਼ ਸਿਹਤ ਸੰਭਾਲ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ, ਬਰਸਾਤ ਦੇ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ, ਛੂਤਛਾਤ ਦੀਆਂ ਬਿਮਾਰੀਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਪੱਧਰ ਉੱਤੇ ਸਿਹਤ ਜਾਂਚ ਯਕੀਨੀ ਬਣਾਉਣਾ ਹੈ। ਇਸ ਤਹਿਤ ਸਾਰੇ ਪ੍ਰਭਾਵਿਤ 2303 ਪਿੰਡਾਂ ਵਿੱਚ ਤਿੰਨ ਦਿਨਾਂ ਦੌਰਾਨ ਮੈਡੀਕਲ ਜਾਂਚ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਡਾਕਟਰ, ਪੈਰਾ-ਮੈਡੀਕਲ ਟੀਮਾਂ, ਸਹਿਯੋਗੀ ਸਟਾਫ਼ ਦੇ ਨਾਲ-ਨਾਲ ਲਾਜ਼ਮੀ ਦਵਾਈਆਂ ਤੇ ਹੋਰ ਸਾਮਾਨ ਵੀ ਮੁਹੱਈਆ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹਰੇਕ ਆਸ਼ਾ ਵਰਕਰ ਆਪਣੇ ਪਿੰਡ ਦੇ ਹਰੇਕ ਘਰ ਵਿੱਚ ਜਾ ਰਹੀ ਹੈ ਅਤੇ ਹੁਣ ਤੱਕ ਤਕਰੀਬਨ 2.47 ਲੱਖ ਘਰਾਂ ਤੱਕ ਪਹੁੰਚ ਕਰ ਲਈ ਗਈ ਹੈ।

ਇਹ ਵੀ ਪੜ੍ਹੋ Punjab Police ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਹੈਲਥ ਕਿੱਟਾਂ ਵੰਡੀਆਂ ਗਈਆਂ ਹਨ, ਜਿਨ੍ਹਾਂ ਵਿੱਚ ਓ.ਆਰ.ਐਸ., ਮੱਛਰ ਮਾਰ ਦਵਾਈ, ਪੈਰਾਸਿਟਾਮੋਲ, ਸਿਟਰਾਜ਼ਿਨ, ਕਲੋਰੀਨ ਦੀਆਂ ਗੋਲੀਆਂ, ਸਾਬਣ ਅਤੇ ਹੋਰ ਮੁੱਢਲੀ ਡਾਕਟਰੀ ਸਹਾਇਤਾ ਦੀ ਸਪਲਾਈ ਸ਼ਾਮਲ ਹੈ। ਇਸ ਦਾ ਟੀਚਾ 20 ਸਤੰਬਰ 2025 ਤੱਕ ਹਰੇਕ ਘਰ ਤੱਕ ਪਹੁੰਚ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਨੂੰ ਕਵਰ ਕਰਨ ਦੇ ਮੰਤਵ ਨਾਲ 21 ਦਿਨਾਂ ਫੌਗਿੰਗ ਕਰਨ ਅਤੇ ਮੱਛਰਾਂ ਨੂੰ ਕੰਟਰੋਲ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਹਿਤ ਘਰ-ਘਰ ਜਾ ਕੇ ਮੱਛਰਾਂ ਦੇ ਪ੍ਰਜਣਨ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਿੱਥੇ ਲਾਰਵਾ ਮਿਲੇਗਾ, ਉੱਥੇ ਤੁਰੰਤ ਛਿੜਕਾਅ ਕਰਵਾਇਆ ਜਾਵੇਗਾ। ਜਿੱਥੇ ਮੱਛਰ ਦਾ ਲਾਰਵਾ ਮਿਲਿਆ ਹੈ, ਉੱਥੇ ਰੋਜ਼ਾਨਾ ਆਧਾਰ ਉਤੇ ਛਿੜਕਾਅ ਕਰਵਾਇਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ-ਪਾਲਣ ਵਿਭਾਗ ਨੇ ਵੀ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ੋਰਦਾਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ14780 ਪਸ਼ੂਆਂ ਦਾ ਇਲਾਜ ਅਤੇ 48535 ਪਸ਼ੂਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਵਿੱਚ ਮਾਰੇ ਗਏ ਜਾਨਵਰਾਂ ਦੀਆਂ ਲਾਸ਼ਾਂ ਦਾ ਸੁਰੱਖਿਅਤ ਅਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਮਿੱਟੀ ਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਮੰਤਰੀ ਨੇ ਪਿੰਡਾਂ, ਗਲੀਆਂ, ਛੱਪੜਾਂ (ਫਿਰਨੀ, ਨਾਲੀ, ਗਲੀ ਅਤੇ ਹੋਰ) ਵਿੱਚ ਬਿਨਾਂ ਕਿਸੇ ਦੇਰੀ ਦੇ ਸਫ਼ਾਈ ਦੀ ਲੋੜ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਬਾਹਰੀ ਫੌਗਿੰਗ ਦੇ ਨਾਲ-ਨਾਲ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਕੂੜੇ ਦਾ ਸਮੇਂ ਸਿਰ ਨਿਪਟਾਰਾ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੇ ਪ੍ਰਜਣਨ ਨੂੰ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ `ਤੇ ਸਫ਼ਾਈ ਮੁਹਿੰਮਾਂ ਚਲਾਉਣ ਅਤੇ ਖੜ੍ਹੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਫੌਗਿੰਗ ਦੀ ਵਕਾਲਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਤੇ ਪਿੰਡਾਂ ਦੇ ਆਲੇ-ਦੁਆਲੇ ਤੋਂ ਗੰਦੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ ਅਤੇ ਮੱਛਰਾਂ ਦੇ ਪ੍ਰਜਣਨ ਦੀ ਰੋਕਥਾਮ, ਫੌਗਿੰਗ ਤੇ ਸਫ਼ਾਈ ਮੁਹਿੰਮ ਵਿੱਚ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਦੇ ਕੰਮ 21 ਸਤੰਬਰ ਤੱਕ ਮੁਕੰਮਲ ਹੋਣੇ ਚਾਹੀਦੇ ਹਨ ਅਤੇ ਪਿੰਡਾਂ ਵਿੱਚ ਪਸ਼ੂਆਂ ਦੇ ਵਾੜਿਆਂ ਤੇ ਫੀਡ ਰੱਖਣ ਵਾਲੀਆਂ ਥਾਵਾਂ ਦੀ ਸਫ਼ਾਈ ਹੋਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਆਂ ਦੀਆਂ ਖ਼ੁਰਲੀਆਂ ਤੇ ਪਾਣੀ ਪੀਣ ਵਾਲੀਆਂ ਥਾਵਾਂ ਦੀ ਵੀ ਢੁਕਵੀਂ ਸਫ਼ਾਈ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪੋਟਾਸ਼ੀਅਮ ਪਰਮੈਗਨਾਈਟ ਦੀ ਵੰਡ ਵੀ ਮੁਫ਼ਤ ਵਿੱਚ ਕੀਤੀ ਜਾ ਰਹੀ ਹੈ ਤਾਂ ਕਿ ਪਸ਼ੂਆਂ ਦੇ ਵਾੜਿਆਂ ਤੇ ਪਾਣੀ ਪਿਲਾਉਣ ਵਾਲੀਆਂ ਥਾਵਾਂ ਬਿਮਾਰੀਆਂ ਤੋਂ ਮੁਕਤ ਹੋਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਪਸ਼ੂਆਂ ਦੇ ਖੁਰਾਂ ਨੂੰ ਵੀ ਪੋਟਾਸ਼ੀਅਮ ਪਰਮੈਗਨਾਈਟ ਨਾਲ ਨਿਯਮਤ ਆਧਾਰ ਉੱਤੇ ਸਾਫ਼ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਖੁਰਾਂ ਨੂੰ ਕੋਈ ਬਿਮਾਰੀ ਨਾ ਲੱਗੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਥਣਾਂ ਦੀ ਬਿਮਾਰੀ ਦੇ ਜ਼ੋਖ਼ਿਮ ਨੂੰ ਘੱਟ ਕਰਨ ਲਈ ਦੁੱਧ ਚੋਣ ਤੋਂ ਪਹਿਲਾਂ ਥਣਾਂ ਨੂੰ ਚੰਗੀ ਤਰ੍ਹਾਂ ਦਵਾਈ ਨਾਲ ਸਾਫ਼ ਕਰਵਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਅਜਿਹੇ ਹਾਲਾਤ ਵਿੱਚ ਪਸ਼ੂਆਂ ਦੀ ਚੰਗੀ ਦੇਖਭਾਲ ਲਈ ਜਾਗਰੂਕ ਕਰਨ ਵਾਸਤੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਫ਼ੇਰੀ ਦੌਰਾਨ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦਾ ਵਿਵਾਦ ਭਖਿਆ, ਅਕਾਲੀਆਂ ਵੱਲੋਂ ਇੱਕ-ਦੂਜੇ ਵਿਰੁਧ ਦੂਸ਼ਣਬਾਜ਼ੀ ਸ਼ੁਰੂ

ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੀਆਂ ਦਵਾਈਆਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਅਤੇ ਹੋਰ ਸਹਾਇਤਾ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕੈਂਪਾਂ ਵਿੱਚ 14780 ਪਸ਼ੂਆਂ ਦਾ ਲੋੜੀਂਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਕੰਮ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੰਟਰੋਲ ਰੂਮਾਂ ਦੀ ਨਿਗਰਾਨੀ ਸਬੰਧਤ ਵੈਟਰਨਰੀ ਅਫ਼ਸਰ ਵੱਲੋਂ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੋਬਾਈਲ `ਤੇ ਸਲਾਹ-ਮਸ਼ਵਰਾ ਵੀ ਦਿੱਤਾ ਜਾ ਰਿਹਾ ਹੈ।ਬਿਹਤਰ ਅੰਤਰ-ਵਿਭਾਗੀ ਤਾਲਮੇਲ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਾਫ਼ ਪੀਣ ਯੋਗ ਪਾਣੀ ਮੁਹੱਈਆ ਕਰਨ ਲਈ ਪਾਣੀ ਦੀ ਬਾਕਾਇਦਾ ਆਧਾਰ ਉੱਤੇ ਟੈਸਟਿੰਗ ਤੇ ਕਲੋਰੀਨੇਸ਼ਨ ਯਕੀਨੀ ਬਣਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਲ ਸਪਲਾਈ ਪਾਈਪਲਾਈਲਾਂ ਦੀ ਕਿਸੇ ਵੀ ਤਰ੍ਹਾਂ ਦੀ ਲੀਕੇਜ਼ ਦੀ ਤੁਰੰਤ ਮੁਰੰਮਤ ਯਕੀਨੀ ਬਣਾਈ ਜਾਣੀ ਚਾਹੀਦੀ ਹੈ।ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਡਾ. ਰਵਜੋਤ, ਤਰੁਨਪ੍ਰੀਤ ਸਿੰਘ ਸੌਂਦ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...