spot_img
spot_img

ਮੁੱਖ ਮੰਤਰੀ ਰਸੋਈ ਯੋਜਨਾ; ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 48 ‘ਚ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਮੁਫ਼ਤ ਰਾਸ਼ਨ ਕਿੱਟਾਂ

Date:

spot_img

Bathinda News: CM Kitchen Scheme; ਸਮਾਜ ਦੇ ਆਖ਼ਰੀ ਵਿਅਕਤੀ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਮੰਤਵ ਨਾਲ ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਲਗਾਤਾਰ ਜ਼ਮੀਨੀ ਪੱਧਰ ’ਤੇ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਅੱਜ ਮੇਅਰ ਸ੍ਰੀ ਮਹਿਤਾ ਨੇ ਕੌਂਸਲਰ ਰਤਨ ਰਾਹੀ ਦੇ ਵਾਰਡ ਨੰਬਰ 48 ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਰਸੋਈ ਯੋਜਨਾ’ ਅਧੀਨ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ 👉Punjab Police SHO arrested; ਵਰਦੀ ਦੀ ਆੜ ‘ਚ ਨਸ਼ਾ ਤਸਕਰੀ ਕਰਦਾ ਪੰਜਾਬ ਪੁਲਿਸ ਦਾ ਐਸਐਚਓ ਕਾਬੂ!

ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਾਲ ਵਾਰਡ ਨੰਬਰ 24 ਦੇ ਕੌਂਸਲਰ ਸ੍ਰੀ ਸ਼ਾਮ ਲਾਲ ਜੈਨ, ਵਾਰਡ ਨੰਬਰ 48 ਦੇ ਕੌਂਸਲਰ ਸ੍ਰੀ ਰਤਨ ਰਾਹੀ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸ੍ਰੀ ਸੁਰਜੀਤ ਸਿੰਘ ਨਾਗੀ, ਵਾਰਡ ਨੰਬਰ 44 ਦੇ ਕੌਂਸਲਰ ਸ੍ਰੀ ਬਲਵਿੰਦਰ ਸਿੰਘ ਬਿੰਦਰ, ਵਾਰਡ ਨੰਬਰ 40 ਦੇ ਕੌਂਸਲਰ ਸ੍ਰੀ ਸੰਜੀਵ ਕੁਮਾਰ ਸੋਨੀ ਪ੍ਰਧਾਨ, ਸ੍ਰੀ ਖੁਸ਼ਹਾਲ ਸਿੰਘ, ਸ੍ਰੀ ਦੀਪਕ ਬਹਿਣੀਵਾਲ, ਸ੍ਰੀ ਪੰਕਜ ਸ਼ਰਮਾ, ਸ੍ਰੀ ਯਾਦਵਿੰਦਰ ਸਿੰਘ ਮਾਨ, ਸਬੰਧਤ ਡਿਪੂ ਹੋਲਡਰ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਮੌਜੂਦ ਸਨ।ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੱਕਾ ਸੰਕਲਪ ਹੈ ਕਿ ਸੂਬੇ ਦਾ ਕੋਈ ਵੀ ਲੋੜਵੰਦ ਪਰਿਵਾਰ ਭੁੱਖਾ ਨਾ ਰਹੇ।

ਇਹ ਵੀ ਪੜ੍ਹੋ 👉ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਰਸੋਈ ਯੋਜਨਾ’ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਰਾਹਤ ਦਾ ਇੱਕ ਮਜ਼ਬੂਤ ਸਹਾਰਾ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਸੇਵਾ ਅਤੇ ਲੋਕ ਭਲਾਈ ਨੂੰ ਪ੍ਵਮੁੱਖ ਤਰਜੀਹ ਦਿੰਦਿਆਂ ਹਰ ਯੋਗ ਵਿਅਕਤੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਦਾ ਲਾਭ ਵੀ ਬਿਨਾਂ ਕਿਸੇ ਭੇਦਭਾਵ ਦੇ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਬਠਿੰਡਾ ਨੂੰ ਸਾਫ਼-ਸੁਥਰਾ, ਵਿਕਸਤ ਅਤੇ ਲੋਕ-ਪੱਖੀ ਸ਼ਹਿਰ ਬਣਾਉਣਾ ਹੈ, ਜਿੱਥੇ ਹਰ ਨਾਗਰਿਕ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬਘੇਲ

👉ਕਿਹਾ, ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰਹੇਗਾ; ਸਭ...

यमुना पुनर्जीवन अभियान के तहत 423 एमएलडी नई शोधन क्षमता विकसित करेगा हरियाणा

👉मुख्य सचिव अनुराग रस्तोगी ने की यमुना प्रदूषण नियंत्रण...

Barinder Kumar Goyal ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

👉ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ...