ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਭਾਂਖਰਪੁੁਰ (ਐਸ.ਏ.ਐਸ. ਨਗਰ), 6 ਫਰਵਰੀ: ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਤਹਿਤ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਤੇ ਮੁੁਹੱਲਾ ਪੱਧਰ ਉਤੇ ਕੈਂਪ ਲਾਏ ਜਾਣਗੇ। ਇੱਥੇ ਕੈਂਪ ਦੀ ਸ਼ੁੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਸੂਬੇ ਦੇ ਇਤਿਹਾਸ ਲਈ ਯਾਦਗਾਰੀ ਦਿਨ ਦੱਸਿਆ ਕਿਉਂਕਿ ਹੁੁਣ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕਾਰਜਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪਵੇਗਾ, ਸਗੋਂ ਸਰਕਾਰੀ ਅਧਿਕਾਰੀ ਖ਼ੁੁਦ ਲੋਕਾਂ ਕੋਲ ਜਾ ਕੇ ਸੇਵਾਵਾਂ ਮੁੁਹੱਈਆ ਕਰਵਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਅਸਲ ਅਰਥਾਂ ਵਿੱਚ ਲੋਕਾਂ ਦੇ ਸਸ਼ਕਤੀਕਰਨ ਦਾ ਉਦੇਸ਼ ਪੂਰਾ ਕਰਦੀ ਹੈ, ਜਿੱਥੇ ਸਰਕਾਰ ਲੋਕਾਂ ਦੀ ਭਲਾਈ ਲਈ ਫਰਾਖ਼ਦਿਲੀ ਨਾਲ ਹੋਰ ਵੀ ਤਨਦੇਹੀ ਨਾਲ ਕੰਮ ਕਰੇਗੀ।
ਪੰਜਾਬ ‘ਚ ਰਜਿਸਟਰੀਆਂ ‘ਤੇ NOC ਖ਼ਤਮ!
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਗਰਿਕ ਕੇਂਦਰ ਉਪਰਾਲੇ ਦੀ ਸ਼ੁੁਰੂਆਤ ਕਰ ਕੇ ਪੰਜਾਬ ਨੇ ਇਕ ਵਾਰ ਫੇਰ ਦੇਸ਼ ਭਰ ਵਿੱਚ ਬਾਜ਼ੀ ਮਾਰ ਲਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਖ-ਵੱਖ ਸੂਬੇ ਵੀ ਇਸ ਸਕੀਮ ਨੂੰ ਲਾਗੂ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ 11600 ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰੇਕ ਤਹਿਸੀਲ ਵਿੱਚ ਹਰ ਰੋਜ਼ ਚਾਰ ਕੈਂਪ ਲਗਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੈਂਪ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫਸਰ, ਜ਼ਿਲ੍ਹਾ ਫੂਡ ਸਪਲਾਈ ਅਫਸਰ, ਐਸ.ਐਚ.ਓ., ਜ਼ਿਲ੍ਹਾ ਭਲਾਈ ਅਫਸਰ, ਕਾਨੂੰਨਗੋ, ਪਟਵਾਰੀ, ਐਸ.ਡੀ.ਓ., ਐਕਸੀਅਨ ਵਰਗੇ ਵੱਡੇ ਅਧਿਕਾਰੀ ਅਰਜ਼ੀਆਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਹਾਜ਼ਰ ਰਹਿਣਗੇ।ਮੁੱਖ ਮੰਤਰੀ ਨੇ ਕਿਹਾ ਕਿ 44 ਪ੍ਰਮੁੱਖ ਸੇਵਾਵਾਂ ਜਿਨ੍ਹਾਂ ਦੀ ਲੋਕਾਂ ਨੂੰ ਅਕਸਰ ਸਭ ਤੋਂ ਵੱਧ ਲੋੜ ਹੁੰਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕੈਂਪ ਸਰਕਾਰ ਨੂੰ ਆਪਣੇ ਨਾਗਰਿਕਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਇਸ ਢਕਵੰਜ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ।ਉਨ੍ਹਾਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਮਗਰੋਂ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਚੰਡੀਗੜ੍ਹ ਮੇਅਰ ਚੋਣ: ਆਪ ਨੇ ਚੋਣ ਅਧਿਕਾਰੀਆਂ ਦੀਆਂ ਵੀਡੀਓ ਕੀਤੀਆਂ ਜਾਰੀ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀ ਆਗੂਆਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਅਤੇ ਬਾਦਲ ਪਰਿਵਾਰ ਦੀਆਂ ਇਹ ਡਰਾਮੇਬਾਜ਼ੀਆਂ ਕੰਮ ਨਹੀਂ ਆਉਣਗੀਆਂ।ਮੁੱਖ ਮੰਤਰੀ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਉਤੇ ਟਿੱਪਣੀ ਕਰਦਿਆਂ ਆਖਿਆ ਕਿ ਉਹ ਨੌਂ ਸਾਲਾਂ ਤੱਕ ਖ਼ਜ਼ਾਨਾ ਖ਼ਾਲੀ ਹੋਣ ਦੀ ਬਿਆਨਬਾਜ਼ੀ ਕਰਦੇ ਰਹੇ, ਜਿਸ ਕਾਰਨ ਸੂਬੇ ਦੇ ਵਿਕਾਸ ਨੂੰ ਵੱਡੀ ਸੱਟ ਵੱਜੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਤੋਂ ਵੀ ਖ਼ਾਸ ਤੌਰ ਉਤੇ ਅੱਜ ਕੇਂਦਰ ਦੀ ਸੱਤਾ ਵਿੱਚ ਕਾਬਜ਼ ਵਿਅਕਤੀਆਂ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਵਿੱਚ ਜਮਹੂਰੀਅਤ ਦਾ ਕਤਲ ਕੀਤਾ ਪਰ ਹੁਣ ਸੁਪਰੀਮ ਕੋਰਟ ਦੀ ਟਿੱਪਣੀ ਨਾਲ ਜਮਹੂਰੀਅਤ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਰੀਆਂ ਧੱਕੇਸ਼ਾਹੀਆਂ ਦਾ ‘ਆਪ’ ਵੱਲੋਂ ਢੁਕਵਾਂ ਜਵਾਬ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਜਮਹੂਰੀ ਪ੍ਰਕਿਰਿਆ ਦਾ ਘਾਣ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਟਿੱਪਣੀ ਲੋਕਾਂ ਅਤੇ ਜਮਹੂਰੀਅਤ ਦੀ ਜਿੱਤ ਹੈ।
Share the post "ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼"