WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਾਡੀ ਸਿਹਤ

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਦਾ ਆਗਾਜ਼

ਕਿਹਾ, ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ
ਚੰਡੀਗੜ੍ਹ, 9 ਅਗਸਤ: ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵਚਨਬੱਧ ਹੈ ਜਿਸ ਤਹਿਤ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਈ ਮਹੀਨੇ ਤੋਂ ਬ੍ਰੀਡਿੰਗ ਚੈਕਿੰਗ ਸਬੰਧੀ ਬਾਕਾਇਦਾ ਮੁਹਿੰਮ ਵਿੱਢੀ ਹੋਈ ਹੈ,

ਭਗਵੰਤ ਮਾਨ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਜਿਸ ਤਹਿਤ ਮਈ ਅਤੇ ਜੂਨ ਮਹੀਨੇ ਵਿੱਚ 300 ਬ੍ਰੀਡਿੰਗ ਚੈਕਰ ਭਰਤੀ ਕੀਤੇ ਗਏ ਸਨ, ਜਿਨ੍ਹਾਂ ਦੀ ਗਿਣਤੀ ਜੁਲਾਈ ਮਹੀਨੇ ਵਿੱਚ ਵਧਾ ਕੇ 1200 ਕਰ ਦਿੱਤੀ ਗਏ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਇਹ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲਿ੍ਹਆਂ ਵਿੱਚ 47 ਸੈਂਟੀਨੇਲ ਸਰਵੇਲੈਂਸ ਹਸਪਤਾਲਾਂ ਦੀ ਪਛਾਣ ਕੀਤੀ ਗਈ ਹੈ ਅਤੇ ਸੂਬੇ ਵਿੱਚ ਡੇਂਗੂ ਦੀ ਜਾਂਚ ਲਈ ਐਨ.ਐਸ-1 ਕਿੱਟਾਂ ਅਤੇ ਆਈ.ਜੀ.ਐਮ. ਕਿੱਟਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।

ਮਨੀਸ਼ ਸਿਸੋਦੀਆਂ 18 ਮਹੀਨਿਆਂ ਬਾਅਦ ਆਉਣਗੇ ਜੇਲ੍ਹ ਤੋਂ ਬਾਹਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੇਂਗੂ ਦੇ ਮੁਕੰਮਲ ਖ਼ਾਤਮੇ ਲਈ ਸੂਬੇ ਦੇ ਪ੍ਰਮੁੱਖ ਵਿਭਾਗਾਂ ਜਿਵੇਂ ਕਿ ਸਥਾਨਕ ਸਰਕਾਰਾਂ, ਪੇਂਡੂ ਵਿਭਾਗ, ਸਿੱਖਿਆ ਅਤੇ ਹੋਰਨਾਂ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਡੇਂਗੂ ਦੇ ਫੈਲਾਅ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹੈ ਅਤੇ ਡੇਂਗੂ ਦੇ ਖ਼ਾਤਮੇ ਲਈ ਸਾਰੇ ਭਾਈਵਾਲਾਂ ਨੂੰ ਆਪਣੇ ਯਤਨ ਜਾਰੀ ਰੱਖਣੇ ਚਾਹੀਦੇ ਹਨ।

 

Related posts

ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਤੰਬਾਕੂ ਨਾ ਖਾਣ ਦੀ ਸਹੁੰ ਚੁਕਵਾਈ

punjabusernewssite

ਬਠਿੰਡਾ ਏਮਜ਼ ’ਚ ਵਿਦਿਆਰਥੀ ਦੀ ਰੈਗਿੰਗ ਦਾ ਮਾਮਲਾ ਗਰਮਾਇਆ

punjabusernewssite

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਅਚਨਚੇਤ ਚੈਕਿੰਗ ਦੀ ਸ਼ੁਰੂਆਤ

punjabusernewssite