WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਜਲੰਧਰ

ਜਲੰਧਰ ’ਚ CM Mann ਨੇ ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ, ਜ਼ਿਮਨੀ ਚੋਣ ’ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ

ਜ਼ਿਮਨੀ ਚੋਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ CM ਹਫ਼ਤੇ ਚ ਦੋ ਦਿਨ ਜਲੰਧਰ ਰਹਿਣਗੇ
ਜਲੰਧਰ, 24 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਜਲੰਧਰ ਪੁੱਜੇ ਅਤੇ ਲੋਕਾਂ ਨੂੰ ਕੀਤੇ ਵਾਅਦੇ ਅਨੁਸਾਰ ਦੋ ਦਿਨ ਉੱਥੋਂ ਹੀ ਕੰਮ ਕਰਨਗੇ। ਸ: ਮਾਨ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਜਲੰਧਰ ਵਿੱਚ ਦਫ਼ਤਰ ਖੋਲਿ੍ਹਆ ਅਤੇ ਚੋਣਾਂ ਤੋਂ ਬਾਅਦ ਵੀ ਦਫ਼ਤਰ ਰੱਖਣ ਦਾ ਵਾਅਦਾ ਕੀਤਾ। ਇਸ ਲਈ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਮਾਨ ਹਫ਼ਤੇ ਵਿੱਚ ਦੋ ਦਿਨ ਜਲੰਧਰ ਵਿੱਚ ਰਹਿਣਗੇ, ਜਿੱਥੇ ਉਹ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਗੇ। ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ’ਆਪ’ ਵਲੰਟੀਅਰਾਂ ਅਤੇ ਵਰਕਰਾਂ ਨਾਲ ਲੰਚ ਕੀਤਾ ਅਤੇ ਉਨ੍ਹਾਂ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ’ਚ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ।

 

 

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਭਗਵੰਤ ਮਾਨ ਨੇ ਕਿਹਾ ਕਿ ਇਹ ਜਿੱਤ ’ਆਪ’ ਦੇ ਮਿਹਨਤੀ ਵਲੰਟੀਅਰਾਂ ਦੀ ਹੈ, ਜਿਨ੍ਹਾਂ ਨੇ ਜਲੰਧਰ ਪੱਛਮੀ ਦੇ ਘਰ-ਘਰ ਜਾ ਕੇ ਲੋਕਾਂ ਨੂੰ ’ਆਪ’ ਸਰਕਾਰ ਦੇ ਲੋਕ ਭਲਾਈ ਕੰਮਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਤਰਫ਼ੋਂ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੇਲ੍ਹ ਵਿੱਚ ਆਪਣੇ ਵਲੰਟੀਅਰਾਂ ਦੀ ਇਸ ਕਾਮਯਾਬੀ ਦਾ ਜਸ਼ਨ ਮਨਾਇਆ। ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਦੇ ਮੂੰਹ ’ਤੇ ਵੀ ਕਰਾਰੀ ਚਪੇੜ ਹੈ, ਜਿਹੜੇ ਸੋਚਦੇ ਸਨ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ’ਚ ਪਾ ਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਸਕਦੇ ਹਨ। ਮਾਨ ਨੇ ਅੱਗੇ ਕਿਹਾ ਕਿ ’ਆਪ’ ਸਰਵੇਖਣਾਂ ’ਚ ਨਹੀਂ ਆਉਂਦੀ, ਕਿਸੇ ਨੇ ਭਵਿੱਖਬਾਣੀ ਨਹੀਂ ਕੀਤੀ ਕਿ ਮੋਹਿੰਦਰ ਭਗਤ ਨੂੰ 60 ਹਜ਼ਾਰ ਦੇ ਕਰੀਬ ਵੋਟਾਂ ਮਿਲਣਗੀਆਂ ਅਤੇ ਅਸੀਂ ਇਹ ਸੀਟ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤਾਂਗੇ, ਪਰ ਲੋਕ ਮਿਹਨਤ ਦੀ ਕਦਰ ਕਰਦੇ ਹਨ ਅਤੇ ਲੋਕ ਪੱਖੀ ਨੀਤੀਆਂ ਦੀ ਕਦਰ ਕਰਦੇ ਹਨ।

ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼, ਦਿੱਤਾ ਸਪੱਸ਼ਟੀਕਰਨ

ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਉਨ੍ਹਾਂ ਨੇ ਇੱਕ ਵਾਰ ਫਿਰ ਵਪਾਰੀਆਂ, ਡਾਕਟਰਾਂ, ਅਧਿਆਪਕਾਂ ਅਤੇ ਬਹੁਤ ਸਾਰੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਹਨ। ਇਸ ਲਈ ਉਨ੍ਹਾਂ ਨੇ ਤਾਜ਼ਾ ਮੁੱਦਿਆਂ ਬਾਰੇ ਜਾਣਿਆ ਅਤੇ ਲੋਕਾਂ ਦੀਆਂ ਮੌਜੂਦਾ ਸਮੱਸਿਆਵਾਂ ਜਿਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਤੋਂ ਜੋ ਚੰਗੀਆਂ ਗੱਲਾਂ ਸਾਹਮਣੇ ਆਈਆਂ ਹਨ, ਉਹ ਉਨ੍ਹਾਂ ਵਿੱਚੋਂ ਇੱਕ ਹੈ। ਉਨ੍ਹਾਂ ਸ਼ੀਤਲ ਅੰਗੁਰਾਲ ’ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਧੀਰਜ ਰੱਖਣਾ ਬਹੁਤ ਜ਼ਰੂਰੀ ਹੈ। ਜੋ ਲੋਕ ਲਾਲਚੀ ਹੋ ਜਾਂਦੇ ਹਨ, ਪਰਮਾਤਮਾ ਉਨ੍ਹਾਂ ਦੀ ਸਹਾਇਤਾ ਨਹੀਂ ਕਰਦਾ, ਉਨ੍ਹਾਂ ਦੀ ਥਾਂ ਕਿਸੇ ’ਭਗਤ’ ਨੂੰ ਦੇ ਦਿੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ’ਆਪ’ ਵਲੰਟੀਅਰਾਂ ਨੂੰ ਇੱਕਜੁੱਟ ਰਹਿਣ ਅਤੇ ’ਰੰਗਲਾ ਪੰਜਾਬ’ ਲਈ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਪੰਜਾਬ ਵਿਚ ਹਰ ਵੱਡੀ ਜਾਂ ਛੋਟੀ ਚੋਣ ਲੜੇਗੀ। ਉਨ੍ਹਾਂ ਵਲੰਟੀਅਰਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਅਤੇ ਲੋਕਲ ਬਾਡੀਜ਼ ਦੀਆਂ ਚੋਣਾਂ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ।

 

Related posts

ਭਤੀਜ਼ੇ ‘ਹਨੀ’ ਤੋਂ ਬਾਅਦ ਸਾਬਕਾ ਮੁੱਖ ਮੰਤਰੀ ‘ਚੰਨੀ’ ਵੀ ਆਏ ਰਾਡਾਰ ’ਤੇ, ਈ.ਡੀ ਨੇ ਕੀਤੀ ਪੁਛਗਿਛ

punjabusernewssite

ਆਮ ਆਦਮੀ ਪਾਰਟੀ ਨੇ ਵਿਰੋਧ ਪ੍ਰਦਰਸ਼ਨ ਕਰ ਨੀਟ ਪ੍ਰੀਖਿਆ ਦੁਬਾਰਾ ਕਰਾਉਣ ਦੀ ਕੀਤੀ ਮੰਗ

punjabusernewssite

ਪੰਜਾਬ ਕਾਂਗਰਸ ਵੱਲੋਂ ਬੀਬੀ ਸੁਰਿੰਦਰ ਕੌਰ ਦੇ ਸਮਰਥਨ ਵਿੱਚ ਫਲੈਗ ਮਾਰਚ ਨਾਲ ਚੋਣ ਮੁਹਿੰਮ ਦੀ ਕੀਤੀ ਸਮਾਪਤੀ

punjabusernewssite