CM Mann ਵੱਲੋਂ ਆਮ AAP ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਬਾਰੇ ਮਹੱਤਵਪੂਰਨ ਐਲਾਨ, ਜਾਣੋਂ ਕਿੰਨਾ ਦੇ ਨਾਵਾਂ ‘ਤੇ ਹੋਈ ਚਰਚਾ

Date:

spot_img

Punjab News: ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਹੱਤਵਪੂਰਨ ਐਲਾਨ ਕੀਤਾ ਗਿਆ ਹੈ। AAP ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਾਰਟੀ ਦੀ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਸੰਭਾਵੀਂ ਉਮੀਦਵਾਰਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜਦੋਂ ਕਿ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਰਚੂਅਲ ਤੌਰ ਤੇ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੱਸਿਆ ਕਿ ਪਾਰਟੀ ਵੱਲੋਂ ਕੁਝ ਨਾਵਾਂ ਉੱਪਰ ਵਿਚਾਰ ਕੀਤੀ ਗਈ ਅਤੇ ਵਿਚਾਰ ਤੋਂ ਬਾਅਦ ਇਹਨਾਂ ਨਾਵਾਂ ਨੂੰ ਪੀਏਸੀ ਕੋਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ 👉Big News: ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ ਨੂੰ CRPF ਸੁਰੱਖਿਆ

ਉਹਨਾਂ ਵੀ ਦੱਸਿਆ ਕਿ ਪੀਏਸੀ ਦੀ ਮੀਟਿੰਗ ਭਲਕੇ ਹੋਣ ਜਾ ਰਹੀ ਹੈ, ਜਿਸ ਤੋਂ ਬਾਅਦ ਸੰਭਾਵਿਤ ਤੌਰ ਤੇ ਭਲਕੇ ਹੀ ਜਾਰੀ ਕਰ ਦਿੱਤੀ ਜਾਵੇਗੀ। ਹਾਲਾਂਕਿ ਇਸ ਮੌਕੇ ਉਹਨਾਂ ਲਿਸਟ ਦੇ ਵਿੱਚ ਕਿੰਨੇ ਨਾਮ ਸ਼ਾਮਿਲ ਹੋਣਗੇ,ਇਸ ਦੇ ਬਾਰੇ ਖੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਪਾਰਟੀ ਵੱਲੋਂ ਵੱਖ-ਵੱਖ ਸਰਵੇ ਕਰਵਾਏ ਗਏ ਹਨ ਅਤੇ ਸਰਵੇ ਦੇ ਆਧਾਰ ‘ਤੇ ਹੀ ਉਮੀਦਵਾਰਾਂ ਦੀ ਚੋਣ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੂੰ ਹੀ ਦਾਅਵਾ ਕੀਤਾ ਕਿ ਮੀਟਿੰਗ ਦੌਰਾਨ ਚੋਣ ਮੈਦਾਨ ਪਾਰਟੀ ਵੱਲੋਂ ਚੁੱਕੇ ਜਾਣ ਵਾਲੇ ਮੁੱਦਿਆਂ ਉੱਪਰ ਵੀ ਚਰਚਾ ਕੀਤੀ ਗਈ। ਜਿਸ ਦੇ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਪਾਰਟੀ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਵਿੱਚ ਕੀਤੇ ਗਏ ਕੰਮਾਂ ਨੂੰ ਲੋਕਾਂ ਵਿੱਚ ਲੈ ਕੇ ਜਾਵੇਗੀ ਅਤੇ ਉਸਦੇ ਅਧਾਰ ਤੇ ਹੀ ਵੋਟ ਮੰਗੀ ਜਾਵੇਗੀ। ਉਹਨਾਂ ਪੰਜਾਬ ਵਿੱਚ ਅਕਾਲੀ ਭਾਜਪਾ ਗਠਜੋੜ ਬਾਰੇ ਕਿਹਾ ਕਿ ਦੋਨਾਂ ਦਾ ਕੋਈ ਸਕੋਪ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Big News: ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ ਨੂੰ CRPF ਸੁਰੱਖਿਆ

Big News:  ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ...

Jalandhar News: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰੇਲਵੇ ਟਰੈਕ ਵੀ ਨਿਸ਼ਾਨੇ ’ਤੇ

Jalandhar News: ਜਲੰਧਰ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ...