CM Mann ਨੇ ਜਿਮਨੀ ਚੋਣਾਂ ਦੌਰਾਨ ਨਵੇਂ ਚੁਣੇ ਗਏ AAP MLA ਨਾਲ ਕੀਤੀ ਮੁਲਾਕਾਤ

0
15
150 Views

ਚੰਡੀਗੜ੍ਹ, 28 ਨਵੰਬਰ: ਲੰਘੀ 20 ਨਵੰਬਰ ਨੂੰ ਪੰਜਾਬ ਦੇ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈਆਂ ਜਿਮਨੀ ਚੋਣਾਂ ਦੌਰਾਨ ਲੋਕਾਂ ਵੱਲੋਂ ਨਵੇਂ ਚੁਣੇ ਗਏ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ।

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਇਸ ਮੌਕੇ ਮੁੱਖ ਮੰਤਰੀ ਸ: ਮਾਨ ਨੇ ਇੰਨਾਂ ਵਿਧਾਇਕਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਅਤੇ ਨਾਲ ਹੀ ਸਾਰਿਆਂ ਨੂੰ ਲੋਕਾਂ ਦੀ ਸੇਵਾ ਅਤੇ ਬਿਨਾਂ ਪੱਖਪਾਤ ਦੇ ਆਪਣਿਆਂ ਹਲਕਿਆਂ ਦੇ ਵਿਕਾਸ ਕਾਰਜ ਕਰਵਾਉਣ ਲਈ ਕਿਹਾ। ਜ਼ਿਕਰਯੋਗ ਹੈ ਕਿ ਚਾਰ ਹਲਕਿਆਂ ਵਿੱਚੋਂ ਉਕਤ ਤਿੰਨ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਉਮੀਦਵਾਰ ਵਿਧਾਇਕ ਚੁਣੇ ਗਏ ਸਨ ਜਦੋਂ ਕਿ ਬਰਨਾਲਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਸਫਲਤਾ ਮਿਲੀ ਸੀ।

 

LEAVE A REPLY

Please enter your comment!
Please enter your name here