Site icon Punjabi Khabarsaar

CM Mann VS Governor: ਰਾਜਪਾਲ ਦਾ CM ਮਾਨ ਨੂੰ ਦੋ ਟੁੱਕ ਜਵਾਬ, ਜਵਾਬ ਦਵੋ ਜਾਂ ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਈ ਰਹੋ ਤਿਆਰ

36 Views

CM Mann VS Governor: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਚੱਲਿਆ ਆ ਰਿਹਾ ਰੇੜਕਾ ਕਾਫੀ ਸਮੇਂ ਤੋਂ ਬਰਕਰਾਰ ਹੈ। ਦੋਵੇ ਇਕ ਦੂਜੇ ਨੂੰ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਕੱਠਘੜੇ ਵਿਚ ਖੜ੍ਹਾਂ ਕਰਦੇ ਨਜ਼ਰ ਆਉਂਦੇ ਹਨ।

CM Mann VS Governor

ਹੁਣ ਇਕ ਵਾਰ ਫੇਰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ‘ਆਪ’ ਸਰਕਾਰ ‘ਤੇ ਸੰਵਿਧਾਨ ਦੇ ਵਿਰੁੱਧ ਕੰਮ ਕਰਨ ਅਤੇ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਨਾ ਦੇਣ ਦਾ ਦੋਸ਼ ਲਗਾਇਆ ਹੈ। ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੇ ਪੱਤਰਾਂ ਦਾ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਆਪਣੀ ਚਿੱਠੀ ‘ਚ ਸਾਫ਼ ਤੌਰ ਤੇ ਕਿਹਾ ਹੈ ਕਿ ਜੇਕਰ ਇਸ ਚਿੱਠੀ ਸਮੇਤ ਬਾਕੀ ਚਿੱਠੀਆਂ ਦਾ ਤੁਰੰਤ ਜਵਾਬ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਵਲੋਂ ਰਾਜ ਵਿਚ ਰਾਸ਼ਟਰਪਤੀ ਸ਼ਾਸਨ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਰਾਜਪਾਲ ਵੱਲੋਂ ਮੰਗੀ ਗਈ ਜਾਣਕਾਰੀ ਨਾ ਦੇਣਾ ਸਪੱਸ਼ਟ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਲਗਾਈ ਗਈ ਸੰਵਿਧਾਨਕ ਡਿਊਟੀ ਦਾ ਅਪਮਾਨ ਹੈ। ਅਜਿਹਾ ਨਾ ਕਰਨ ‘ਤੇ ਮੇਰੇ ਕੋਲ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਰਹੇਗਾ।

Exit mobile version