CM Mann ਦੀ ਧੀ ਦੇ ਪਹਿਲੇ ਜਨਮ ਦਿਨ ਮੌਕੇ ਲੱਗੀਆਂ ਰੌਣਕਾਂ

0
60
+2

👉ਗੁਰਦਾਸ ਮਾਨ ਤੇ ਰਣਜੀਤ ਬਾਵਾ ਸਹਿਤ ਵੱਡੇ ਕਲਾਕਾਰਾਂ ਨੇ ਬੰਨ੍ਹਿਆ ਰੰਗ
👉ਪੰਜਾਬ ਦੇ ਰਾਜਪਾਲ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਸਮੁੱਚੀ ਲੀਡਰਸ਼ਿਪ ਰਹੀ ਹਾਜ਼ਰ


Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧੀ ਨਿਆਮਤ ਕੌਰ ਮਾਨ ਦੇ ਪਹਿਲੇ ਜਨਮ ਦਿਨ ਮੌਕੇ ਖੂਬ ਰੌਣਕਾਂ ਲੱਗੀਆਂ। ਮੁੱਖ ਮੰਤਰੀ ਦੀ ਰਿਹਾਇਸ਼ ਉੱਪਰ ਕਰਵਾਏ ਸਮਾਗਮ ਦੌਰਾਨ ਜਿੱਥੇ ਪੰਜਾਬੀ ਗਾਇਕ ਗੁਰਦਾਸ ਮਾਨ ਤੇ ਰਣਜੀਤ ਬਾਵਾ ਨੇ ਖੂਬ ਰੰਗ ਬੰਨਿਆ ਉੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਹਿਤ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੇ ਇਸ ਤੋਂ ਇਲਾਵਾ ਦੂਜੀਆਂ ਪਾਰਟੀਆਂ ਦੇ ਆਗੂ ਵੀ ਇਸ ਮੌਕੇ ਇੱਕ ਸਾਲ ਦੀ ਹੋਈ ਨਿਆਮਤ ਕੌਰ ਨੂੰ ਅਸ਼ੀਰਵਾਦ ਦੇਣ ਲਈ ਪੁੱਜੇ ਹੋਏ ਸਨ।

 

View this post on Instagram

 

A post shared by Ranjit Bawa (@ranjitbawa)

ਰਣਜੀਤ ਬਾਵਾ ਤੇ ਗੁਰਦਾਸ ਮਾਨ ਦੇ ਗੀਤਾਂ ਉੱਪਰ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਹਨਾਂ ਦੇ ਧਰਮ ਪਤਨੀ ਸ਼੍ਰੀਮਤੀ ਗੁਰਪ੍ਰੀਤ ਕੌਰ ਮਾਨ ਤੇ ਭੈਣ ਸਹਿਤ ਪੂਰਾ ਪਰਿਵਾਰ ਭੰਗੜਾ ਪਾਉਂਦਾ ਨਜ਼ਰ ਆਇਆ। ਮੁੱਖ ਮੰਤਰੀ ਸਰਦਾਰ ਮਾਨ ਨੇ ਆਪਣੀ ਧੀ ਦਾ ਪਹਿਲਾਂ ਜਨਮਦਿਨ ਪੂਰੇ ਉਤਸਾਹ ਦੇ ਨਾਲ ਮਨਾ ਕੇ ਲੜਕੀਆਂ ਅਤੇ ਲੜਕਿਆਂ ਦੇ ਵਿੱਚ ਕੋਈ ਅੰਤਰ ਨਾ ਹੋਣ ਦਾ ਸੁਨੇਹਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here