Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਬੀਤੇ ਕੱਲ CBI ਦੇ ਚੰਡੀਗੜ੍ਹ ਦਫ਼ਤਰ ਵਿਚ ਪੇਸ਼ ਹੋਏ। ਮੁੱਖ ਮੰਤਰੀ ਦਫ਼ਤਰ ‘ਚ ਕਥਿਤ ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਸੀਬੀਆਈ ਵੱਲੋਂ ਦਰਜ਼ ਇਸ ਕੇਸ ਵਿਚ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ। ਸੀਬੀਆਈ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਬਾਅਦ ਮੀਡੀਆ ਨਾਲ ਰੂਬਰੂ ਹੁੰਦਿਆਂ ਸ: ਘੁੰਮਣ ਨੇ ਦਾਅਵਾ ਕੀਤਾ ਕਿ ਵਹਿਗੁਰੂ ਦੀ ਮੇਹਰ ਨਾਲ ਜਲਦ ਹੀ ਉਹ ਕਲੀਨ ਚਿੱਟ ਲੈ ਕੇ ਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਏਜੰਸੀ ਵੱਲੋਂ ਪੁੱਛੇ ਗਏ 40 ਸਵਾਲਾਂ ਦੇ ਜਵਾਬ ਉਨ੍ਹਾਂ ਵੱਲੋਂ ਪੂਰੀ ਤਸੱਲੀ ਨਾਲ ਦਿੱਤੇ ਗਏ ਤੇ ਨਾਲ ਹੀ ਜਾਂਚ ਅਧਿਕਾਰੀਆਂ ਨੂੰ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ 👉ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ
OSD ਰਾਜਬੀਰ ਸਿੰਘ ਘੁੰਮਣ ਨੇ ਇਸ ਮੌਕੇ ਇਹ ਵੀ ਦੋਸ਼ ਲਗਾਇਆ ਕਿ ਉਸਦੇ ਵਿਰੁਧ ਪਰਚਾ ਦਰਜ਼ ਕਰਨ ਦਾ ਸਭ ਤੋਂ ਵੱਡਾ ਮੰਤਵ ਮਾਨ ਸਾਹਿਬ ਨੂੰ ਬਦਨਾਮ ਕਰਨਾ ਹੈ। ਉਨ੍ਹਾਂ ਮੁਤਾਬਕ ਜਿੰਨ੍ਹੇਂ ਲੋਕ ਪੱਖੀ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਹਨ, ਉਹ ਅੱਜ ਤੱਕ ਰਿਕਾਰਡ ਹਨ, ਜਿਸਦੇ ਚੱਲਦੇ ਉਨ੍ਹਾਂ ਦੀ ਹਰਮਨਪਿਆਰਤਾ ਪਹਿਲਾਂ ਦੀ ਤਰ੍ਹਾਂ ਬਰਕਰਾਰ ਹੈ। ਕੇਂਦਰੀ ਜਾਂਚ ਏਜੰਸੀ ਸਾਹਮਣੇ ਕਰੀਬ 6 ਘੰਟੇ ਬੈਠਣ ਤੋਂ ਬਾਅਦ ਪੂਰੀ ਚੜ੍ਹਦੀ ਕਲਾਂ ਵਿਚ ਦਿਖਾਈ ਦਿੱਤੇ ਰਾਜਬੀਰ ਸਿੰਘ ਘੁੰਮਣ ਨੇ ਇਸ ਮੌਕੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਦੇ ਵਿਚ ਮੁੜ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 100 ਸੀਟਾਂ ਜਿੱਤ ਕੇ ਸਰਕਾਰ ਰਿਪੀਟ ਹੋਣ ਜਾ ਰਹੀ ਹੈ, ਜਿਸਦੇ ਚੱਲਦੇ ਉਨ੍ਹਾਂ ਦਾ ਰਾਹ ਰੋਕਣ ਲਈ ਅਜਿਹੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



