ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਦਿੱਤੀਆਂ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ
ਬਠਿੰਡਾ ,14 ਅਪ੍ਰੈਲ : ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁਡੀਆਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਤਖਤ ਸਾਹਿਬ ’ਤੇ ਪੰਜਾਬ ਦੀ ਚੜਦੀ ਕਲਾ ਅਤੇ ਤਰੱਕੀ ਦੀ ਅਰਦਾਸ ਕੀਤੀ। ਇਸ ਮੌਕੇ ਮਾਤਾ ਹਰਪਾਲ ਕੌਰ ਅਤੇ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਵਧਾਈ ਦਿੱਤੀ।
ਲੋਕ ਸਭਾ 2024 ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
ਉਹਨਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ। ਵਿਸਾਖੀ ਦਾ ਸਿੱਖ ਪੰਥ ਵਿੱਚ ਵਿਸ਼ੇਸ਼ ਮਹੱਤਵ ਹੈ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਉਹ ਕੋਈ ਵੀ ਰਾਜਸੀ ਗੱਲ ਨਹੀਂ ਕਰਨਗੇ ਕਿਉਂਕਿ ਅੱਜ ਉਹ ਖਾਲਸੇ ਦੇ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੇ ਹਨ। ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮਾਤਾ ਹਰਪਾਲ ਕੌਰ ਅਤੇ ਜਥੇਦਾਰ ਖੁੱਡੀਆਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।
ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਕੀਤੀ ਚਾਰ ਰਾਊਂਡ ਫਾਇਰਿੰਗ
ਇਸ ਮੌਕੇ ਉਹਨਾਂ ਨਾਲ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ, ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਹਲਕਾ ਮੌੜ ਮੰਡੀ ਤੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ, ਹਲਕਾ ਮਾਨਸਾ ਦੇ ਡਾ ਵਿਜੇ ਸਿੰਗਲਾ , ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਨਵਦੀਪ ਸਿੰਘ ਜੀਦਾ, ਰਣਧੀਰ ਸਿੰਘ ਧੀਰਾ ਖੁਡੀਆਂ, ਕੌਂਸਲਰ ਸੁਖਦੀਪ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਆਪ ਦੇ ਆਗੂ ਤੇ ਵਲੰਟੀਅਰ ਹਾਜ਼ਰ ਸਨ।
Share the post "ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਅਤੇ ਜਥੇਦਾਰ ਖੁੱਡੀਆਂ ਤਖਤ ਸਾਹਿਬ ’ਤੇ ਹੋਏ ਨਤਮਸਤਕ"