ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਡਾਕਟਰ ਆਫ ਲਿਟਰੇਚਰ ਦੀ ਮਾਨਦ ਉਪਾਧੀ ਨਾਲ ਕੀਤਾ ਸਨਮਾਨਿਤ

0
43
+1

 👉ਯੂਨੀਵਰਸਿਟੀ ਦੇ 34ਵੇਂ ਕਨਵੋਕੇਸ਼ਨ ਸਮਾਰੋਹ ਵਿਚ 2000 ਪੀਜੀ ਤੇ ਯੂਜੀ ਦੇ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
Haryana News:ਹਰਿਆਣਾ ਦੇ ਰਾਜਪਾਲ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਬੰਡਾਰੂ ਦੱਤਾਤੇਰਅ ਨੇ ਮੰਗਲਵਾਰ ਨੂੰ ਯੂਨੀਵਰਸਿਟੀ ਦੇ 34ਵੇਂ ਕੰਨਵੋਕੇਸ਼ਨ ਸਮਾਰੋਹ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਮਾਜਿਕ ਤੇ ਰਾਜਨੀਤਿਕ ਖੇਤਰ ਵਿਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਡਾਕਟਰ ਆਫ ਲਿਟਰੇਚਰ ਦੀ ਮਾਨਦ ਉਪਾਧੀ ਨਾਲ ਸਨਮਾਨਿਤ ਕੀਤਾ। ਨਾਲ ਹੀ, ਵਿਗਿਆਨ ਦੇ ਖੇਤਰ ਵਿਚ ਵਰਨਣਯੋਗ ਕੰਮ ਕਰਨ ਵਾਲੇ ਅਤੇ ਸਪੇਸ ਵਿਚ ਭਾਰਤ ਦਾ ਮਾਣ ਵਧਾਉਣ ਵਾਲੇ ਇਸਰੋ ਦੇ ਸਾਬਕਾ ਚੇਅਰਮੈਨ ਡਾ. ਐਸ. ਸੋਮਨਾਥ ਨੂੰ ਵੀ ਯੂਨੀਵਰਸਿਟੀ ਵੱਲੋਂ ਮਾਨਦ ਉਪਾਧੀ ਅਤੇ ਗੋਇਲ ਪੀਸ ਪ੍ਰਾਇਜ ਨਾਲ ਸਨਮਾਨਿਤ ਕੀਤਾ ਗਿਆ। ਕੰਨਵੋਕੇਸ਼ਨ ਸਮਾਰੋਹ ਵਿਚ ਲਗਭਗ 2000 ਵਿਦਿਆਰਥੀਆਂ ਨੂੰ ਡਿਗਰੀ ਅਤੇ 130 ਰਜਿਸਟਰਡ ਪੀਐਚਡੀ ਧਾਰਕਾਂ ਨੂੰ ਪੀਐਚਡੀ ਦੀ ਉਪਾਧੀ ਅਤੇ 91 ਰਜਿਸਟਰਡ ਵਿਦਿਆਰਥੀਆਂ ਨੂੰ ਗੋਲਡ ਮੈਡਲ ਤੇ ਮੈਰਿਟ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਜਨ ਹੈ ਕਿ ਜਦੋਂ ਅਸੀਂ ਭਾਰਤ ਦੀ ਆਜਾਦੀ ਦੇ 100 ਸਾਲ ਮਨਾਵਾਂਗੇ, ਉਦੋਂ ਸਾਡਾ ਭਾਰਤ ਦੇਸ਼ ਇੱਕ ਵਿਕਸਿਤ ਰਾਸ਼ਟਰ ਬਣੇ। ਉਨ੍ਹਾਂ ਕ੍ਰਾਂਤੀਕਾਰੀ ਵੀਰਾਂ ਦੇ ਸਪਨਿਆਂ ਦਾ ਭਾਰਤ ਬਣੇ, ਜਿਨ੍ਹਾਂ ਨੇ ਭਾਰਤ ਨੂੰ ਆਜਾਦ ਕਰਵਾਉਣ ਲਈ ਆਪਣਾ ਸੱਭ ਕੁੱਝ ਬਲਿਦਾਨ ਕਰ ਦਿੱਤਾ। ਇਸ ਵਿਜਨ ਨੁੰ ਸਾਕਾਰ ਕਰਦੇ ਹੋਏ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਵਿਚ ਸੱਭ ਤੋਂ ਮਹਤੱਵਪੂਰਨ ਯੋਗਦਾਨ ਨੌਜੁਆਨਾਂ ਦਾ ਹੋਵੇਗਾ। ਇਸ ਲਈ ਨੌਜੁਆਨਾਂ ਨੂੰ ਮਾਨਸਿਕ, ਸ਼ਰੀਰਿਕ ਅਤੇ ਨੈਤਿਕ ਰੂਪ ਨਾਲ ਮਜਬੂਤ ਬਨਣਾ ਹੈ ਅਤੇ ਜੀਵਨ ਦੇ ਟੀਚਿਆਂ ਨੂੰ ਪ੍ਰਾਪਤ ਕਰਨਾ ਹੈ। ਮੁੱਖ ਮੰਤਰੀ ਨੇ ਪੀਐਚਡੀ ਦੀ ਉਪਾਧੀ ਨਾਲ ਸਨਮਾਨਿਤ ਅਤੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਸਿਰਫ ਡਿਗਰੀ ਨਹੀਂ, ਸਗੋ ਤੁਹਾਡੀ ਮਿਹਨਤ ਦਾ ਸਨਮਾਨ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਂਪਿਆਂ ਤੇ ਫੇਕਲਟੀ ਮੈਂਬਰਾਂ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਨੇ ਇਸਰੋ ਦੇ ਸਾਬਕਾ ਚੇਅਰਮੈਨ ਡਾ. ਐਸ. ਸੋਮਨਾਥ ਨੂੰ ਯੂਨੀਵਰਸਿਟੀ ਵੱਲੋਂ ਮਾਨਦ ਉਪਾਧੀ ਅਤੇ ਗੋਇਲ ਪੀਸ ਪ੍ਰਾਇਜ ਨਾਲ ਸਨਮਾਨਿਤ ਕਰਨ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ ਅਕਾਲੀ ਦਲ ਵੱਲੋਂ ਸਹਿਯੋਗ ਨਾਂ ਕਰਨ ’ਤੇ ਭਰਤੀ ਮੁਹਿੰਮ ਲਈ ਬਣੀ 7 ਮੈਂਬਰੀ ਕਮੇਟੀ ਲਿਖੇਗੀ ਜਥੇਦਾਰ ਨੂੰ ਪੱਤਰ

ਮੁੱਖ ਮੰਤਰੀ ਨੇ ਕਿਹਾ ਕਿ 2014 ਤੋਂ ਪਹਿਲਾਂ ਹਰਿਆਣਾ ਵਿਚ ਅਜਿਹਾ ਮਾਹੌਲ ਸੀ ਕਿ ਨੌਜੁਆਨਾਂ ਨੂੰ ਸਰਕਾਰੀ ਨੌਕਰੀ ਪ੍ਰਾਪਤ ਕਰਨ ਲਈ ਵਿਧਾਇਕ, ਮੰਤਰੀ ਜਾਂ ਮੁੱਖ ਮੰਤਰੀ ਤੱਕ ਦੇ ਚੱਕਰ ਕੱਟਣੇ ਪੈਂਦੇ ਸਨ। ਪਰ ਸਾਡੀ ਸਰਕਾਰ ਨੇ ਪਾਰਦਰਸ਼ਿਤਾ ਦੇ ਨਾਲ ਬਿਨ੍ਹਾ ਪਰਚੀ-ਬਿਨ੍ਹਾ ਖਰਚੀ ਨੌਜੁਆਨਾਂ ਨੂੰ ਸਿਰਫ ਯੋਗਤਾ ਦੇ ਜੋਰ ’ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪਿਛਲੇ 10 ਸਾਲਾਂ ਵਿਚ 1 ਲੱਖ 75 ਹਜਾਰ ਨੌਜੁਆਨਾਂ ਨੂੰ ਨੋਕਰੀਆਂ ਦਿੱਤੀ ਗਈਆਂ। ਉੱਥੇ, ਆਉਣ ਵਾਲੇ ਸਮੇਂ ਵਿਚ ਸਰਕਾਰ 2 ਲੱਖ ਹੋਰ ਨੌਕਰੀਆਂ ਦੇਣ ਦਾ ਕੰਮ ਕਰੇਗੀ। ਇਸ ਤੋਂ ਪਹਿਲਾਂ ਰਾਜਪਾਲ ਸ੍ਰੀ ਬੰਡਾਰੂ ਦੱਤਾਤੇਰਅ, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਕਾਲਕਾ ਤੋਂ ਵਿਧਾਇਕ ਸ੍ਰੀਮਤੀ ਸ਼ਕਤੀ ਰਾਣੀ ਸ਼ਰਮਾ, ਇਸਰੋ ਦੇ ਸਾਬਕਾ ਚੇਅਰਮੈਨ ਡਾ. ਐਸ. ਸੋਮਨਾਥ, ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸੋਮਨਾਥ ਸਹਦੇਵਾ ਨੇ ਸਮਾਰਿਕਾ ਦਾ ਉਦਘਾਟਨ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here