ਗਰੀਬ ਨੂੰ ਚਿੰਤਾ ਦੀ ਜਰੂਰਤ ਨਹੀਂ, ਪ੍ਰਧਾਨ ਮੰਤਰੀ ਸ੍ਰੀ ਮੋਦੀ ਦੇ ਵਿਜਨ ਵਿਚ ਗਰੀਬ ਭਲਾਈ ਸੱਭ ਤੋਂ ਉੱਪਰ – ਮੁੱਖ ਮੰਤਰੀ
ਚੰਡੀਗੜ੍ਹ,20 ਜੁਲਾਈ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰ ਹਰਿਆਣਾ ਵਿਚ ਚਲਾਈ ਰਹੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਨਾਲ ਅਗਨੀਵੀਰ ਤੇ ਸੂਬੇ ਤੇ ਕੇਂਦਰ ਸਰਕਾਰ ਵੱਲੋਂ ਗਰੀਬ ਭਲਾਈ ਲਈ ਚਲਾਈ ਜਾ ਰਹੀ ਯੋਜਨਾਵਾਂ ’ਤੇ ਵਿਸਤਾਰ ਨਾਲ ਚਰਚਾ ਕੀਤੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਬਾਅਦ ਮੁੱਖ ਮੰਤਰੀ ਸ੍ਰੀ ਸੈਨੀ ਨੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿਚ ਪੱਤਰਕਾਰਾਂ ਨਾਲ ਗਲਬਾਤ ਵਿਚ ਕਿਹਾ ਕਿ ਹਰਿਆਣਾ ਦੇ ਅਗਨੀਵੀਰਾਂ ਨੂੰ ਸੂਬਾ ਸਰਕਾਰ ਵੱਲੋਂ ਵੱਡਾ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਦੁਬਈ ਭੱਜਣ ਦੀ ਤਿਆਰੀ ਕਰਦਾ ਪਰਲਜ਼ ਦਾ ਭਗੋੜਾ ਡਾਇਰੈਕਟਰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ
ਮੁੱਖ ਮੰਤਰੀ ਨੇ ਕਿਹਾ ਕਿ ਗਰੀਬ ਵਿਅਕਤੀ ਨੂੰ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ, ਕਿਉਂਕਿ ਪ੍ਰਧਾਨ ਮੰਤਰੀ ਜਿਸ ਤਰ੍ਹਾ ਇਕ-ਇਕ ਯੋਜਨਾ ਦੀ ਬਾਰੀਕੀ ਨਾਲ ਫੀਡਬੈਕ ਲੈ ਕਰਹੇ ਹਨ ਉਸ ਤੋਂ ਸਪਸ਼ਟ ਹੈ ਕਿ ਆਖੀਰੀ ਵਿਅਕਤੀ ਤਕ ਯੋਜਨਾ ਦਾ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਪ੍ਰਧਾਨ ਮੰਤਰੀ ਨੇ ਹਰਿਆਣਾ ਵਿਚ ਸੰਚਾਲਿਤ ਕੀਤੀ ਜਾ ਰਹੀ ਯੋਜਨਾਵਾਂ ਦੀ ਵਿਸਤਾਰ ਨਾਲ ਜਾਣਕਾਰੀ ਲਈ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਸੰਚਾਲਿਤ ਯੋਜਨਾਵਾਂ ਦੇ ਲਾਗੂ ਕਰਨ ’ਤੇ ਵੀ ਫੀਡਬੈਕ ਲਿਆ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਵਿਚ ਆਉਣ ਵਾਲੇ ਸਮੇਂ ਵਿਚ ਹੋਣ ਵਾਲੇ ਕੰਮਾਂ ਤੇ ਆਉਣ ਵਾਲੇ ਵਿਧਾਨਸਭਾ ਚੋਣ ਨੁੰ ਲੈ ਕੇ ਵੀ ਚਰਚਾ ਹੋਈ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਹਰਿਆਣਾ ਵਿਚ ਵਿਕਾਸ ਕੰਮਾਂ ਨੁੰ ਗਤੀ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਤੀਜੀ ਵਾਰ ਸਰਕਾਰ ਬਣਾਏਗੀ।
Share the post "ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਕੀਤੀ ਮੁਲਾਕਾਤ"