ਚੰਡੀਗੜ੍ਹ, 1 ਜਨਵਰੀ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਹਰਿਆਣਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਉਨ੍ਹਾਂ ਦੀ ਦੇਖਰੇਖ ਵਿਚ ਹੋਇਆ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਜਿਲ੍ਹਾ ਸਿਰਸਾ ਦੇ ਪਿੰਡ ਚੌਟਾਲਾ ਦੇ ਚੌਧਰੀ ਸਾਹਬ ਰਾਮ ਸਟੇਡੀਅਮ ਵਿਚ ਪ੍ਰਬੰਧਿਤ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਸ਼ਰਧਾਂਜਲੀ ਸਭਾ ਵਿਚ ਮਰਹੂਮ ਆਤਮਾ ਨੂੰ ਸ਼ਰਦਾਸੁਮਨ ਅਰਪਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਚੌਟਾਲਾ ਦਾ ਜੀਵਨ ਸੰਘਰਸ਼ ਦਾ ਪ੍ਰਤੀਕ ਰਿਹਾ ਹੈ।
ਇਹ ਵੀ ਪੜ੍ਹੋ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੁੱਧ ਵੱਢਾ ਕਦਮ, ਦੋ ਨਾਇਬ ਤਹਿਸੀਲਦਾਰ ਮੁਅਤੱਲ
ਉਨ੍ਹਾਂ ਦੇ ਮਾਰਗਦਰਸ਼ਨ ਵਿਚ ਹਰਿਆਣਾ ਨੂੰ ਵਿਕਾਸ ਦੇ ਖੇਤਰ ਵਿਚ ਨਵੀਂ ਦਿਸ਼ਾ ਮਿਲੀ। ਅਜਿਹੇ ਮਹਾਨ ਸ਼ਖਸੀਅਤ ਚੌਧਰੀ ਓਮ ਪ੍ਰਕਾਸ਼ ਚੌਟਾਲਾ ਆਪਣਾ ਇਕ ਗੌਰਵਸ਼ਾਲੀ ਜੀਵਨ ਬਤੀਤ ਕਰ ਕੇ ਸਾਨੂੰ ਸਾਰਿਆਂ ਨੂੰ ਇਕ ਦਿਸ਼ਾ ਦੇ ਕੇ ਗਏ ਹਨ। ਅਜਿਹੀ ਮਰਹੂਮ ਆਤਮਾ ਤੋਂ ਸਾਨੂੰ ਪ੍ਰੇਰਣਾ ਮਿਲਦੀ ਹੈ, ਜਿਨ੍ਹਾਂ ਨੇ ਸਮਾਜ ਅਤੇ ਸੂਬੇ ਦੇ ਹਿੱਤ ਵਿਚ ਆਪਣਾ ਜੀਵਨ ਸਮਰਪਿਤ ਕੀਤਾ। ਜਦੋਂ ਵੀ ਸਮਾਜ ਦੇ ਹਿੱਤ ਦੀ ਗੱਲ ਆਈ ਸ੍ਰੀ ਚੌਟਾਲਾ ਨੇ ਹਮੇਸ਼ਾ ਅੱਗੇ ਵੱਧ ਕੇ ਯੋਗਦਾਨ ਦਿੱਤਾ ਅਤੇ ਲੋਕਾਂ ਤੱਕ ਲਾਭ ਪਹੁੰਚਾਉਣ ਦਾ ਕੰਮ ਕੀਤਾ। ਮੁੱਖ ਮੰਤਰੀ ਨੇ ਪਰਮਪਿਤਾ ਪਰਮਾਤਮਾ ਤੋਂ ਪ੍ਰਾਰਥਨਾ ਕੀਤੀ ਕਿ ਮਰਹੂਮ ਆਤਮਾ ਨੂੰ ਆਪਣੇ ਸ੍ਰੀ ਪੜਾਂਆਂ ਵਿਚ ਸਥਾਨ ਦੇਣ ਅਤੇ ਸੋਗ ਸ਼ਾਮਿਲ ਪਰਿਵਾਰ ਨੂੰ ਇਹ ਦੁਖ ਸਹਿਨ ਦਾ ਹਿੰਮਤ ਪ੍ਰਦਾਨ ਕਰਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਤੀ ਸ਼ਰਧਾਂਜਲੀ"