👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ ‘ਤੇ ਪਰਿਵਾਰ ਨਾਲ ਪ੍ਰਗਟਾਈ ਸੰਵੇਦਨਾ
Patiala News: ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪਟਿਆਲਾ ਵਿਖੇ ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਦੁਖੀ ਪਰਿਵਾਰ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ।ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਡਾ. ਪ੍ਰਭਲੀਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਹੌਂਸਲਾ ਦਿੱਤਾ। ਉਨ੍ਹਾਂ ਕਿਹਾ ਕਿ ਮਾਤਾ ਦਾ ਦਿਹਾਂਤ ਪਰਿਵਾਰ ਲਈ ਅਪੂਰਣਯੋਗ ਘਾਟਾ ਹੈ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਸ ਔਖੇ ਸਮੇਂ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ
ਇਹ ਵੀ ਪੜ੍ਹੋ Punjab ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਅਤੇ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




