spot_img

CM Nayab Saini ਨੇ MSP ਵਿੱਚ ਇਤਿਹਾਸਕ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਗਟਾਇਆ ਧੰਨਵਾਦ

Date:

spot_img

Haryana News: ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਮਾਰਕੀਟਿੰਗ ਸੀਜ਼ਨ 2027-28 ਲਈ ਸਾਰੀਆਂ ਅਧਿਕਾਰਤ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਿੱਚ ਕੀਤੇ ਗਏ ਵਾਧੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਈ.ਏ.) ਦੁਆਰਾ ਲਿਆ ਗਿਆ ਇਹ ਫ਼ੈਸਲਾ ਦੇਸ਼ ਅਤੇ ਸੂਬੇ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਉਪਜ ਦਾ ਲਾਭਕਾਰੀ ਮੁੱਲ ਦਿਵਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਾਰਕੀਟਿੰਗ ਸੀਜ਼ਨ 2027-28 ਲਈ ਅਧਿਕਾਰਤ ਰਬੀ ਦੀਆਂ ਫ਼ਸਲਾਂ ਦੇ ਐਮ.ਐਸ.ਪੀ. ਵਿੱਚ ਕੀਤਾ ਗਿਆ ਇਹ ਵਾਧਾ ਕੇਂਦਰੀ ਬਜਟ 2018-19 ਵਿੱਚ ਕੀਤੀ ਗਈ ਉਸ ਇਤਿਹਾਸਕ ਘੋਸ਼ਣਾ ਦੇ ਅਨੁਕੂਲ ਹੈ, ਜਿਸ ਦੇ ਤਹਿਤ ਐਮ.ਐਸ.ਪੀ. ਨੂੰ ਅਖਿਲ ਭਾਰਤੀ ਭਾਰਿਤ ਔਸਤ ਉਤਪਾਦਨ ਲਾਗਤ ਦੇ ਘੱਟੋ-ਘੱਟ 1.5 ਗੁਣਾ ‘ਤੇ ਨਿਰਧਾਰਤ ਕਰਨ ਦਾ ਸੰਕਲਪ ਲਿਆ ਗਿਆ ਸੀ।

ਇਹ ਵੀ ਪੜ੍ਹੋ  ਟੈਕਸ ਦੀਆਂ ਦਰਾਂ ਵਧਾ ਕੇ ਨਹੀਂ ਸਗੋਂ ਟੈਕਸ ਦਾ ਆਧਾਰ ਵਧਾ ਕੇ ਮਜ਼ਬੂਤ ਕਰਾਂਗੇ ਹਰਿਆਣਾ ਦੀ ਮਾਲੀ ਵਿਵਸਥਾ : ਮੁੱਖ ਮੰਤਰੀ

ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਦੇ ਤਹਿਤ ਐਮ.ਐਸ.ਪੀ. ਵਿੱਚ ਸਭ ਤੋਂ ਵੱਧ ਵਾਧਾ ਕੁਸੁਮ ਲਈ 675 ਰੁਪਏ ਪ੍ਰਤੀ ਕੁਇੰਟਲ ਘੋਸ਼ਿਤ ਕੀਤਾ ਗਿਆ ਹੈ, ਜਦੋਂ ਕਿ ਰੇਪਸੀਡ ਅਤੇ ਸਰ੍ਹੋਂ ਲਈ 413 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਮਸੂਰ ਲਈ 390 ਰੁਪਏ ਪ੍ਰਤੀ ਕੁਇੰਟਲ, ਜੌਂ ਲਈ 136 ਰੁਪਏ ਪ੍ਰਤੀ ਕੁਇੰਟਲ, ਛੋਲਿਆਂ ਲਈ 83 ਰੁਪਏ ਪ੍ਰਤੀ ਕੁਇੰਟਲ ਅਤੇ ਕਣਕ ਦੇ ਭਾਅ ਵਿੱਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਤਪਾਦਨ ਲਾਗਤ ‘ਤੇ ਮਿਲਣ ਵਾਲਾ ਅਨੁਮਾਨਿਤ ਮਾਰਜਿਨ ਕਿਸਾਨ-ਭਲਾਈ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਨਵੀਂਆਂ ਐਮ.ਐਸ.ਪੀ. ਦਰਾਂ ਅਨੁਸਾਰ ਕਿਸਾਨਾਂ ਨੂੰ ਕਣਕ ‘ਤੇ ਅਖਿਲ ਭਾਰਤੀ ਭਾਰਿਤ ਔਸਤ ਉਤਪਾਦਨ ਲਾਗਤ ‘ਤੇ 106 ਪ੍ਰਤੀਸ਼ਤ ਦਾ ਸ਼ਾਨਦਾਰ ਮਾਰਜਿਨ ਮਿਲੇਗਾ, ਜਦੋਂ ਕਿ ਸਰ੍ਹੋਂ ਅਤੇ ਰੇਪਸੀਡ ‘ਤੇ 96 ਪ੍ਰਤੀਸ਼ਤ, ਮਸੂਰ ‘ਤੇ 92 ਪ੍ਰਤੀਸ਼ਤ, ਛੋਲਿਆਂ ‘ਤੇ 59 ਪ੍ਰਤੀਸ਼ਤ, ਜੌਂ ‘ਤੇ 58 ਪ੍ਰਤੀਸ਼ਤ ਅਤੇ ਕੁਸੁਮ ‘ਤੇ 50 ਪ੍ਰਤੀਸ਼ਤ ਦਾ ਮਾਰਜਿਨ ਯਕੀਨੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ ਉਦਯੋਗਾਂ ਨੂੰ ਉਤਸ਼ਾਹਿਤ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕਿਸਾਨਾਂ ਨੂੰ ਬਿਹਤਰ ਬਾਜ਼ਾਰ ਉਪਲਬਧ ਕਰਵਾਉਣਾ ਸਰਕਾਰ ਦੀ ਪਹਿਲ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਕੇਂਦਰ ਸਰਕਾਰ ਅਨਾਜ ਤੋਂ ਇਲਾਵਾ ਦਾਲਾਂ ਅਤੇ ਤੇਲਬੀਜ ਵਰਗੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉੱਚ ਐਮ.ਐਸ.ਪੀ. ਦੀ ਪੇਸ਼ਕਸ਼ ਕਰ ਰਹੀ ਹੈ। ਰਬੀ ਦੀਆਂ ਫ਼ਸਲਾਂ ਦੇ ਇਸ ਵਧੇ ਹੋਏ ਐਮ.ਐਸ.ਪੀ. ਨਾਲ ਨਾ ਕੇਵਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਉਨ੍ਹਾਂ ਨੂੰ ਲਾਭਕਾਰੀ ਮੁੱਲ ਯਕੀਨੀ ਹੋਵੇਗਾ, ਸਗੋਂ ਇਸ ਨਾਲ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ। ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਹਰਿਆਣਾ ਦੇ ਕਿਸਾਨ ਇਹਨਾਂ ਫ਼ੈਸਲਿਆਂ ਤੋਂ ਲਾਭਾਨਵਿਤ ਹੋ ਕੇ ਦੇਸ਼ ਦੇ ਅੰਨ ਭੰਡਾਰ ਨੂੰ ਹੋਰ ਅਮੀਰ ਕਰਨ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਦਿੰਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਨਸ਼ਿਆਂ ਦੇ ਖਾਤਮੇ ਲਈ ਸ਼ਾਹ ਵੱਲੋਂ ਦਿੱਤੀ 2029 ਤੱਕ ਦੀ ਡੈੱਡਲਾਈਨ ’ਤੇ ਵੜਿੰਗ ਨੇ ਚੁੱਕੇ ਸਵਾਲ

👉ਕਿਹਾ-ਇਹ ਡੁੱਬ ਰਹੇ ਬੈਂਕ ਦਾ ਬਹੁਤ ਲੰਮੀ ਤਾਰੀਖ ਵਾਲਾ...

Punjab Govt ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...