ਚੰਡੀਗੜ੍ਹ, 19 ਅਕਤੂਬਰ: 17 ਅਕਤੂਬਰ ਨੂੰ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣ ਵਾਲੇ ਨਾਇਬ ਸਿੰਘ ਸੈਨੀ ਵੱਲੋਂ ਆਪਣੇ ਨਾਲ ਮੁੱਖ ਪ੍ਰਮੁੱਖ ਸਕੱਤਰ ਵਜੋਂ ਤੈਨਾਤ ਕੀਤੇ ਸਾਬਕਾ ਆਈਏਐਸ ਅਧਿਕਾਰੀ ਰਾਜੇਸ਼ ਖੁੱਲਰ ਦੀ ਨਿਯੂਕਤੀ ਉਪਰ ਅਚਾਨਕ ਰੋਕ ਲੱਗ ਗਈ ਹੈ। ਬੀਤੇ ਕੱਲ ਪਹਿਲਾਂ ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸ਼ਾਦ ਵੱਲੋਂ ਇੱਕ ਹੁਕਮ ਜਾਰੀ ਕਰਕੇ ਸ਼੍ਰੀ ਖੁੱਲਰ ਦੀ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਗਏ, ਜਿਸਦੇ ਵਿਚ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਦੇਣ ਦਾ ਐਲਾਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ:ਅਨਿਲ ਵਿਜ ਸਮੇਤ ਮੰਤਰੀਆਂ ਨੂੰ ਮੁੱਖ ਮੰਤਰੀ ਨੇ ਕਰਵਾਇਆ ਅਹੁਦਾ ਗ੍ਰਹਿਣ
ਪ੍ਰੰਤੂ ਦੇਰ ਰਾਤ ਮੁੜ ਮੁੱਖ ਸਕੱਤਰ ਵੱਲੋਂ ਜਾਰੀ ਇੱਕ ਹੋਰ ਹੁਕਮ ਰਾਹੀਂ ਸ਼੍ਰੀ ਖੁੱਲਰ ਦੀ ਨਿਯੁਕਤੀ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ। ਹਾਲਾਂਕਿ ਇਸਦੇ ਪਿੱਛੇ ਕਾਰਨਾਂ ਦਾ ਖ਼ੁਲਾਸਾ ਨਹੀਂ ਕੀਤਾ ਪ੍ਰੰਤੂ ਚਰਚਾ ਹੈ ਕਿ ਜਲਦੀ ਹੀ ਅੰਦਰਲੀ ਗੱਲ ਨਿਕਲ ਕੇ ਬਾਹਰ ਆ ਸਕਦੀ ਹੈ। ਗੌਰਤਲਬ ਹੈ ਕਿ ਹਰਿਆਣਾ ਵਿਚ ਤੀਜੀ ਵਾਰ ਆਪਣੇ ਦਮ ’ਤੇ ਸਰਕਾਰ ਬਣਾ ਕੇ ਇਤਿਹਾਸ ਰਚਣ ਵਾਲੀ ਭਾਜਪਾ ਨੇ ਕਰੀਬ 6 ਮਹੀਨੇ ਪਹਿਲਾਂ ਮਨੋਹਰ ਲਾਲ ਖੱਟਰ ਨੂੰ ਹਟਾ ਕੇ ਸੂਬੇ ਵਿਚਸਰਕਾਰ ਦੀ ਕਮਾਂਡ ਨਾਇਬ ਸਿੰਘ ਸੈਨੀ ਨੂੰ ਦਿੱਤੀ ਸੀ ਤੇ ਇਸ ਵਾਰ ਵੀ ਉਨ੍ਹਾਂ ਨੂੰ ਚਿਹਰਾ ਬਣਾ ਕੇ ਚੋਣ ਲੜੀ ਸੀ।
Share the post "CM Nayab Saini ਦੇ CPS ਲਗਾਏ Rajesh Khullar ਦੀ ਨਿਯੂਕਤੀ ’ਤੇ ਲੱਗੀ ਰੋਕ"