👉ਪ੍ਰਭੂ ਸ੍ਰੀ ਰਾਮ ਦਾ ਜੀਵਨ ਮਰਿਆਦਾ, ਫਰਜ਼ ਨਿਭਾਉਣ, ਤਿਆਗ ਅਤੇ ਦ੍ਰਿੜ੍ਹ ਆਚਰਣ ਦਾ ਅਨੋਖਾ ਆਦਰਸ਼ – ਮੁੱਖ ਮੰਤਰੀ
Kharar News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਦੀ ਦੇਰ ਰਾਤ ਨੂੰ ਸ੍ਰੀ ਰਾਮ ਭਵਨ, ਖਰੜ ਵਿਖੇ ਆਯੋਜਿਤ ਸ੍ਰੀ ਰਾਮ ਕਥਾ ਦੇ ਸਮਾਪਨ ਸਮਾਰੋਹ ਵਿੱਚ ਸ਼ਾਮਲ ਹੋ ਕੇ ਪ੍ਰਭੂ ਸ੍ਰੀ ਰਾਮ ਜੀ ਦੀ ਦਿਵਯ ਕਥਾ ਦਾ ਸਰਵਣ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਯੱਗ ਵਿੱਚ ਆਹੂਤੀ ਭੇਟ ਕਰਕੇ ਸੂਬਾ ਵਾਸੀਆਂ ਦੀ ਸੁੱਖ-ਸਮਰੱਧੀ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸ੍ਰੀ ਰਾਮ ਭਵਨ ਵਿੱਚ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਜਾਇਜ਼ਾ ਲਿਆ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭੂ ਸ੍ਰੀ ਰਾਮ ਜੀ ਦਾ ਦਿਵਯ ਕਿਰਦਾਰ ਮਨੁੱਖੀ ਕਦਰਾਂ-ਕੀਮਤਾਂ, ਮਰਿਆਦਾ ਪਾਲਣ, ਫਰਜ਼ ਨਿਭਾਉਣ, ਤਿਆਗ ਅਤੇ ਦ੍ਰਿੜ੍ਹ ਆਚਰਣ ਦਾ ਅਨੋਖਾ ਆਦਰਸ਼ ਹੈ।
ਇਹ ਵੀ ਪੜ੍ਹੋ CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਉਨ੍ਹਾਂ ਦਾ ਪੂਰਾ ਜੀਵਨ ਸਾਨੂੰ ਸੱਚ ਅਤੇ ਧਰਮ ਦੇ ਰਸਤੇ ਉੱਤੇ ਅਡੋਲ ਰਹਿੰਦਿਆਂ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਭੂ ਸ੍ਰੀ ਰਾਮ ਨੇ ਆਪਣੇ ਜੀਵਨ ਅਤੇ ਆਚਰਣ ਨਾਲ ਸਮਾਜ ਦੇ ਸਾਹਮਣੇ ਅਜਿਹੇ ਆਦਰਸ਼ ਕਾਇਮ ਕੀਤੇ, ਜੋ ਸਦਾ ਮਾਨਵਤਾ ਦੀ ਅਗਵਾਈ ਕਰਦੇ ਰਹਿਣਗੇ। ਉਨ੍ਹਾਂ ਨੇ ਹਰ ਹਾਲਾਤ ਵਿੱਚ ਮਰਿਆਦਾ, ਸੱਚ, ਧੀਰਜ ਅਤੇ ਧਰਮ ਦਾ ਪਾਲਣ ਕੀਤਾ। ਉਨ੍ਹਾਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਇਨਸਾਨ ਨੂੰ ਔਖੇ ਤੋਂ ਔਖੇ ਹਾਲਾਤ ਵਿੱਚ ਵੀ ਆਪਣੇ ਅਸੂਲਾਂ ਅਤੇ ਫਰਜ਼ਾਂ ਤੋਂ ਨਹੀਂ ਡੋਲਣਾ ਚਾਹੀਦਾ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਮ ਕਥਾ ਸਿਰਫ ਪ੍ਰਭੂ ਸ੍ਰੀ ਰਾਮ ਦੇ ਜੀਵਨ ਪ੍ਰਸੰਗਾਂ ਦਾ ਵਰਣਨ ਨਹੀਂ, ਸਗੋਂ ਭਾਰਤੀ ਸੱਭਿਆਚਾਰ, ਸੰਸਕਾਰਾਂ ਅਤੇ ਜੀਵਨ ਕਦਰਾਂ-ਕੀਮਤਾਂ ਦਾ ਸੁਨੇਹਾ ਵੀ ਹੈ।
ਇਹ ਵੀ ਪੜ੍ਹੋ Punjab ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਅਤੇ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਸ੍ਰੀ ਰਾਮ ਕਥਾ ਦੇ ਸਰਵਣ ਨਾਲ ਸਾਨੂੰ ਆਪਣੇ ਜੀਵਨ ਵਿੱਚ ਸੇਵਾ, ਸਦਭਾਵਨਾ, ਦਯਾ, ਸੰਜਮ ਅਤੇ ਫਰਜ਼ਪਰਾਇਣਤਾ ਵਰਗੇ ਗੁਣਾਂ ਨੂੰ ਅਪਣਾਉਣ ਦੀ ਪ੍ਰੇਰਨਾ ਮਿਲਦੀ ਹੈ।ਉਨ੍ਹਾਂ ਨੇ ਕਿਹਾ ਕਿ ਪ੍ਰਭੂ ਸ੍ਰੀ ਰਾਮ ਦੇ ਆਦਰਸ਼ ਅੱਜ ਵੀ ਓਨੇ ਹੀ ਢੁਕਵੇਂ ਹਨ ਅਤੇ ਸਮਾਜ ਨੂੰ ਏਕਤਾ, ਭਾਈਚਾਰੇ ਅਤੇ ਆਪਸੀ ਸਤਿਕਾਰ ਦੇ ਸੂਤਰ ਵਿੱਚ ਬੰਨ੍ਹਣ ਦਾ ਰਸਤਾ ਦਿਖਾਉਂਦੇ ਹਨ। ਸਾਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਅਤੇ ਦੇਸ਼ ਦੇ ਭਲੇ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਰਾਮ ਭਵਨ ਵਿੱਚ ਲਗਾਈ ਗਈ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਉੱਥੇ ਪ੍ਰਦਰਸ਼ਿਤ ਵੱਖ-ਵੱਖ ਵਿਸ਼ਿਆਂ ਦੀ ਜਾਣਕਾਰੀ ਲਈ। ਉਨ੍ਹਾਂ ਨੇ ਸ੍ਰੀ ਰਾਮ ਕਥਾ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਪੰਚਕੂਲਾ ਦੇ ਮੇਅਰ ਸ੍ਰੀ ਸ਼ਿਆਮ ਲਾਲ ਬੰਸਲ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




