CM Nayab Singh Saini ਨੇ ਸੀਨੀਅਰ ਪ੍ਰਚਾਰਕ ਅਤੇ ਸਮਾਜ ਸੇਵੀ ਜਗਦੀਸ਼ ਮਿੱਤਲ ਦੇ ਦੇਹਾਂਤ ‘ਤੇ ਪ੍ਰਗਟਾਇਆ ਸ਼ੋਕ

Date:

spot_img

Haryana News : CM Nayab Singh Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਜਗਾਧਰੀ ਪਹੁੰਚੇ ਅਤੇ ਪ੍ਰਸਿੱਧ ਸਮਾਜ ਸੇਵੀ ਅਤੇ ਰਾਸ਼ਟਰੀ ਸਵੈਮਸੇਵਕ ਸੰਘ ਦੇ ਸੀਨੀਅਰ ਪ੍ਰਚਾਰਕ ਸਵ. ਜਗਦੀਸ਼ ਮਿੱਤਲ ਦੇ ਦੇਹਾਂਤ ‘ਤੇ ਸ਼ੋਕ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਸਵ. ਜਗਦੀਸ਼ ਮਿੱਤਲ ਦੀ ਮ੍ਰਿਤਕ ਦੇਹ ‘ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੁੱਖੀ ਪਰਿਵਾਰ ਨੂੰ ਮਿਲ ਕੇ ਹਮਦਰਦੀ ਪ੍ਰਗਟਾਈ।ਸਵ. ਜਗਦੀਸ਼ ਮਿੱਤਲ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਸੀ। ਅੱਜ ਗਮਗੀਨ ਮਾਹੌਲ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ 👉ਵਿਸ਼ਵ ਦੇ ਜਿਸ ਵੀ ਨਾਗਰਿਕ ਜੀਵਤ ਮਹਾਭਾਰਤ ਵੇਖਣੀ ਹੈ, ਉਹ ਕੁਰੂਸ਼ੇਤਰ ਦੇ ਮਹਾਭਾਰਤ ਅਨੁਭਵ ਕੇਂਦਰ ਜੋਤੀਸਰ ਵਿੱਚ ਆਵੇ :- ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਸਵ. ਜਗਦੀਸ਼ ਮਿੱਤਲ ਦਾ ਦੇਹਾਂਤ ਸਮਾਜ ਅਤੇ ਵੱਖ-ਵੱਖ ਸਮਾਜਿਕ ਅਤੇ ਵਿਦਿਅਕ ਸੰਸਥਾਵਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਆਪਣੇ ਜੀਵਨ ਵਿੱਚ ਸਮਾਜ ਸੇਵਾ, ਸਿੱਖਿਆ ਅਤੇ ਰਾਸ਼ਟਰ ਨਿਰਮਾਣ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਨਿਲ ਵਿਜ, ਵਿਧਾਇਕ ਸ੍ਰੀ ਘਣਸ਼ਿਆਮ ਦਾਸ ਅਰੋੜਾ, ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਬੰਤੋ ਕਟਾਰੀਆ, ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (HERC) ਦੇ ਚੇਅਰਮੈਨ ਮੁਕੇਸ਼ ਗਰਗ, ਸਾਬਕਾ ਕੈਬਨਿਟ ਮੰਤਰੀ ਸ੍ਰੀ ਕੰਵਰ ਪਾਲ ਗੁੱਜਰ, ਮੇਅਰ ਸ੍ਰੀਮਤੀ ਸੁਮਨ ਬਹਮਣੀ, ਚੇਅਰਮੈਨ ਸ੍ਰੀ ਰਾਕੇਸ਼ ਤਿਆਗੀ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਭੋਪਾਲ ਖਦਰੀ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਲੋਕ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related