👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਅਤੇ ਨਿਵੇਸ਼ ਲਈ ਹਰਿਆਣਾ ਵਿੱਚ ਅਪਾਰ ਸੰਭਾਵਨਾਵਾਂ ਹਨ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਆਪਣੇ ਸਿੰਗਾਪੁਰ ਦੌਰੇ ਦੌਰਾਨ ‘ਸਿੰਗਾਪੁਰ ਬਿਜ਼ਨਸ ਫੈਡਰੇਸ਼ਨ’ ਵੱਲੋਂ ਨਿਵੇਸ਼ ਨੂੰ ਵਾਧਾ ਦੇਣ ਦੇ ਉਦੇਸ਼ ਨਾਲ ਆਯੋਜਿਤ ਇੱਕ ਅਹਿਮ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਇ ਅਤੇ ਸਿੰਗਾਪੁਰ ਵਿੱਚ ਭਾਰਤ ਦੇ ਰਾਜਦੂਤ ਡਾ. ਸ਼ਿਲਪਕ ਅੰਬੁਲੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਪ੍ਰੋਗਰਾਮ ਵਿੱਚ ਸਿੰਗਾਪੁਰ ਦੇ ਨਾਮਵਰ ਉਦਯੋਗਪਤੀਆਂ ਅਤੇ ਵੱਖ-ਵੱਖ ਖੇਤਰਾਂ ਦੇ ਮੋਹਰੀ ਪ੍ਰਤੀਨਿਧੀਆਂ ਨੇ ਵੀ ਹਿੱਸਾ ਲਿਆ। ਇਸ ਉੱਚ-ਪੱਧਰੀ ਮੀਟਿੰਗ ਦਾ ਮੁੱਖ ਉਦੇਸ਼ ਭਾਰਤ ਅਤੇ ਸਿੰਗਾਪੁਰ ਵਿਚਕਾਰ ਆਪਸੀ ਸਹਿਯੋਗ ਅਤੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਅਤੇ ਦੋਵਾਂ ਦੇਸ਼ਾਂ ਦੇ ਵਿਚਕਾਰ ਵਪਾਰ ਤੇ ਨਿਵੇਸ਼ ਸਬੰਧਾਂ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਸੀ।
👉ਮੁੱਖ ਮੰਤਰੀ ਨੇ ਸਿੰਗਾਪੁਰ ਦੇ ਉਦਯੋਗ ਜਗਤ ਨੂੰ ਹਰਿਆਣਾ ਵਿੱਚ ਨਿਵੇਸ਼ ਦੇ ਮੌਕਿਆਂ ਤੋਂ ਕਰਵਾਇਆ ਜਾਣੂ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੋਗਰਾਮ ਵਿੱਚ ਹਰਿਆਣਾ ਦੀ ਨਿਵੇਸ਼ ਪੱਖੀ ਨੀਤੀਆਂ, ਉਦਯੋਗਿਕ ਸਮਰੱਥਾ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਨਿਵੇਸ਼ਕਾਂ ਨੂੰ ਉਪਲਬਧ ਸਹੂਲਤਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਿੰਗਾਪੁਰ ਦੇ ਉਦਯੋਗ ਜਗਤ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਵਿੱਚ ਨਿਵੇਸ਼ ਦੇ ਉਪਲਬਧ ਮੌਕਿਆਂ ਦਾ ਲਾਭ ਉਠਾਉਣ। ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਇ ਨੇ ਵੀ ਆਪਣੇ ਰਾਜ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਰੇਖਾਂਕਿਤ ਕੀਤਾ।ਸਿੰਗਾਪੁਰ ਵਿੱਚ ਭਾਰਤ ਦੇ ਰਾਜਦੂਤ ਡਾ. ਸ਼ਿਲਪਕ ਅੰਬੁਲੇ ਨੇ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਅਤੇ ਕੂਟਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪ੍ਰੋਗਰਾਮ ਦੌਰਾਨ ਨਿਰਮਾਣ, ਤਕਨਾਲੋਜੀ, ਲੌਜਿਸਟਿਕਸ, ਊਰਜਾ, ਸਿੱਖਿਆ ਅਤੇ ਸਿਹਤ ਸੇਵਾ ਸਮੇਤ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਅਤੇ ਕਾਰੋਬਾਰੀ ਪ੍ਰਤੀਨਿਧੀਆਂ ਨਾਲ ਵਿਸਤ੍ਰਿਤ ਚਰਚਾ ਹੋਈ।
👉ਭਾਰਤ-ਸਿੰਗਾਪੁਰ ਆਰਥਿਕ ਸਹਿਯੋਗ ਨੂੰ ਨਵੀਂ ਦਿਸ਼ਾ ਦੇਣ ‘ਤੇ ਜ਼ੋਰ
ਇਹ ਪ੍ਰੋਗਰਾਮ ਆਰਥਿਕ ਕੂਟਨੀਤੀ ਦੇ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਰਿਹਾ, ਜਿਸ ਵਿੱਚ ਭਾਰਤ ਦੇ ਦੋ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੌਜੂਦਗੀ ਰਹੀ। ਇਸ ਦੌਰਾਨ ਸਿੰਗਾਪੁਰ ਦੇ ਵਪਾਰਕ ਭਾਈਚਾਰੇ ਨਾਲ ਭਾਰਤ ਅਤੇ ਸਿੰਗਾਪੁਰ ਵਿਚਕਾਰ ਵਪਾਰ ਅਤੇ ਨਿਵੇਸ਼ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਉਮੀਦ ਪ੍ਰਗਟਾਈ ਕਿ ਇਸ ਤਰ੍ਹਾਂ ਦੇ ਸੰਵਾਦ ਨਾਲ ਸਹਿਯੋਗ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਨਿਵੇਸ਼, ਵਪਾਰ ਅਤੇ ਤਕਨੀਕੀ ਸਹਿਯੋਗ ਦੇ ਨਵੇਂ ਮੌਕੇ ਪੈਦਾ ਹੋਣਗੇ।ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਉਦਯੋਗ ਅਤੇ ਵਪਾਰ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਯਸ਼ ਗਰਗ, ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਨਿਦੇਸ਼ਕ ਡਾ. ਆਦਿਤਿਆ ਦਹੀਆ, ਐਚ.ਐਸ.ਆਈ.ਆਈ.ਡੀ.ਸੀ. ਦੇ ਡਾਇਰੈਕਟਰ ਸ੍ਰੀ ਵਿਨੈ ਪ੍ਰਤਾਪ ਸਿੰਘ, ਐਚ.ਐਸ.ਆਈ.ਆਈ.ਡੀ.ਸੀ. ਦੇ ਵਧੀਕ ਪ੍ਰਬੰਧ ਨਿਦੇਸ਼ਕ ਸ੍ਰੀ ਅਨਿਰੁੱਧ ਯਾਦਵ ਅਤੇ ਸਿੰਗਾਪੁਰ ਬਿਜ਼ਨਸ ਫੈਡਰੇਸ਼ਨ ਦੇ ਚੇਅਰਮੈਨ ਸ੍ਰੀ ਪ੍ਰਸੂਨ ਮੁਖਰਜੀ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



