Punjab News: CM Nayab Singh Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਿੰਡ ਖੁਈਆਂ ਸਰਵਰ ਪਹੁੰਚ ਕੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਮਹਾਰਾਜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ‘ਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਸਮੇਤ ਹੋਰ ਮਾਣਯੋਗ ਸੱਜਣ ਵੀ ਮੌਜ਼ੂਦ ਸਨ।ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਮਹੰਤ ਸ੍ਰੀ ਬ੍ਰਹਮ ਦਾਸ ਜੀ ਦਾ ਅਭਿਵੰਦਨ ਕਰਦਿਆਂ ਸੂਬਾ ਵਾਸੀਆਂ ਦੀ ਸੁਖ, ਸਮ੍ਰਿੱਧੀ ਅਤੇ ਭਲਾਈ ਦੀ ਕਾਮਨਾ ਕੀਤੀ।
ਇਹ ਵੀ ਪੜ੍ਹੋ 👉ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ- ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਉਨ੍ਹਾਂ ਨੇ ਕਿਹਾ ਕਿ ਸੰਤਾਂ-ਮਹਾਪੁਰਖਾਂ ਦਾ ਆਸ਼ੀਰਵਾਦ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਸੇਵਾ, ਸਦਭਾਵਨਾ ਅਤੇ ਮਾਨਵੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀ ਸੰਤ ਪਰੰਪਰਾ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਮੂਲ ਆਧਾਰ ਹੈ, ਜਿਸ ਨੇ ਹਮੇਸ਼ਾ ਸਮਾਜ ਵਿੱਚ ਭਾਈਚਾਰੇ, ਅਧਿਆਤਮਿਕ ਚੇਤਨਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ। ਅਜਿਹੇ ਮਹਾਨ ਸੰਤਾਂ ਦਾ ਮਾਰਗਦਰਸ਼ਨ ਸਮਾਜ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਿਹਾ ਹੈ।ਮਹੰਤ ਸ੍ਰੀ ਬ੍ਰਹਮ ਦਾਸ ਜੀ ਨੇ ਵੀ ਮੁੱਖ ਮੰਤਰੀ ਦੀ ਉੱਤਮ ਸਿਹਤ ਅਤੇ ਲੰਮੀ ਉਮਰ ਦੀ ਮੰਗਲਕਾਮਨਾ ਕੀਤੀ। ਇਸ ਦੌਰਾਨ ਸ਼ਰਧਾਲੂਆਂ ਅਤੇ ਹਾਜ਼ਰ ਪਤਵੰਤੇ ਸੱਜਣਾਂ ਨੇ ਵੀ ਮੁੱਖ ਮੰਤਰੀ ਦਾ ਸਵਾਗਤ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


