Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਦਾ ਅਧਿਕਾਰੀਆਂ ਨੂੰ ਆਦੇਸ਼: ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਤੱਕ ਪਹੁੰਚਾਇਆ ਜਾਵੇ

7 Views

 

ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕਰਕੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਚੰਡੀਗੜ੍ਹ, 6 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੋਜ਼ਗਾਰ ਵਰਗੇ ਖੇਤਰ ਸੂਬਾ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਖੇਤਰਾਂ ਉਤੇ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਭਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਨਵੀਆਂ ਸਕੀਮਾਂ ਦੀ ਰੂਪ-ਰੇਖਾ ਉਲੀਕਣੀ ਚਾਹੀਦੀ ਹੈ।

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਮੁੱਖ ਮੰਤਰੀ ਨੇ ਕਿਹਾ ਕਿ ਵਡੇਰੇ ਜਨਤਕ ਹਿੱਤ ਵਿੱਚ ਨਵੀਆਂ ਭਲਾਈ ਸਕੀਮਾਂ ਤਿਆਰ ਕਰਕੇ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਰੇਕ ਖੇਤਰ ਵਿੱਚ ਸਫਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ ਅਤੇ ਦੇਸ਼ ਵਿੱਚ ਅੱਵਲ ਸੂਬੇ ਵਜੋਂ ਉਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਨਿਰਧਾਰਤ ਬਜਟ ਨੂੰ ਸਮੇਂ ਸਿਰ ਵਰਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ ਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਕੀ ਕੰਮਕਾਜ ਮੁਹੱਈਆ ਕਰਵਾਉਣਾ ਸੂਬੇ ਦੀ ਪ੍ਰਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹੇਠਲੇ ਪੱਧਰ ਉਤੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਭਲਾਈ ਸਕੀਮ ਲਾਭ ਪਹੁੰਚਾਇਆ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

ਲੋੜਵੰਦ ਵਿਅਕਤੀ ਨੂੰ ਲਾਭ ਪਹੁੰਚਾਉਣ ਲਈ ਢੁਕਵੀਂ ਵਿਵਸਥਾ ਉਲੀਕਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਨਿਰੰਤਰ ਨਿਗਰਾਨੀ ਰੱਖਣੀ ਚਾਹੀਦੀ ਹੈ।ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਅਤੇ ਲਿਹਾਜਦਾਰੀ ਨੂੰ ਬਰਦਾਸ਼ਤ ਨਹੀਂ ਕਰੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਰ ਹਾਲ ਵਿੱਚ ਇਹ ਯਕੀਨੀ ਬਣਾਏਗੀ ਕਿ ਇਨ੍ਹਾਂ ਸਕੀਮਾਂ ਦਾ ਫਾਇਦਾ ਸਿਰਫ਼ ਯੋਗ ਲੋਕਾਂ ਨੂੰ ਹੀ ਮਿਲੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਇਆ ਜਾਵੇ ਜਿੱਥੇ ਹਰੇਕ ਨਾਗਰਿਕ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰ ਸਕੇ। ਭਗੰਵਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹਾਸਲ ਕਰਨਾ ਹਰੇਕ ਯੋਗ ਵਿਅਕਤੀ ਹੱਕ ਹੈ ਅਤੇ ਅਧਿਕਾਰੀਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਕੋਈ ਵੀ ਲਾਭਪਾਤਰੀ ਇਹ ਲਾਭ ਲੈਣ ਤੋਂ ਵਿਰਵਾ ਨਾ ਰਹੇ।

 

Related posts

ਗੁਰਕੀਰਤ ਕੋਟਲੀ ਨੇ ਚਮੜਾ ਉਦਯੋਗ ‘ਤੇ ਲੱਗਣ ਵਾਲੇ ਦੋਹਰੇ ਟੈਕਸ ਨੂੰ ਮੁਆਫ ਕਰਨ ਦਾ ਕੀਤਾ ਐਲਾਨ

punjabusernewssite

ਸਿੱਧੂ ਮੂਸੇਵਾਲਾ ਕਤਲਕਾਂਡ: ਸਚਿਨ ਬਿਸ਼ਨੋਈ ਨੇ ਰਿਮਾਂਡ ਦੌਰਾਨ ਦੱਸਿਆ ਕਿ ਕਿਥੋਂ ਸ਼ੁਰੂ ਹੋਈ ਮੂਸੇਵਾਲਾ ਨੂੰ ਮਾਰਨ ਦੀ ਸਾਜਿਸ਼

punjabusernewssite

ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ

punjabusernewssite