ਮੁੱਖ ਮੰਤਰੀ ਨੇ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ

Date:

spot_img

ਸੰਗਰੂਰ, 19 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ਦਾ ਦੌਰਾ ਕਰ ਕੇ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਹੁਣ ਸਮਾਂ ਪਹਿਲਾਂ ਵਰਗਾ ਨਹੀਂ ਰਿਹਾ, ਜਦੋਂ ਸੂਬੇ ਦੇ ਮੁਖੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਉਦੋਂ ਕਰਦੇ ਸਨ, ਜਦੋਂ ਇਲਾਕਾ ਪਾਣੀ ਵਿੱਚ ਡੁੱਬ ਰਿਹਾ ਹੁੰਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਨੇ ਹੜ੍ਹਾਂ ਤੋਂ ਬਚਾਉਣ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ।

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ

ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ 100 ਸਾਲਾਂ ਦੇ ਫਲੱਡ ਡਿਸਚਾਰਜ ਅਨੁਸਾਰ ਚੋਅ/ਦਰਿਆਵਾਂ ਦੇ ਵਹਾਅ ਨੂੰ ਡਿਜ਼ਾਈਨ ਕਰਨ ਦੀ ਇਤਿਹਾਸਕ ਪਹਿਲਕਦਮੀ ਕੀਤੀ ਹੈ ਅਤੇ ਡਰੇਨ/ਚੋਅ/ਦਰਿਆਵਾਂ ਦੇ ਹੜ੍ਹ ਵਾਲੇ ਮੈਦਾਨਾਂ ਨੂੰ ਨਾਰਦਰਨ ਇੰਡੀਆ ਕੈਨਾਲ ਡਰੇਨੇਜ਼ ਐਕਟ ਤਹਿਤ ਨੋਟੀਫਾਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਰਿਆਵਾਂ ਦੇ ਮੁੱਖ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਅਗਾਊਂ ਬੰਨ੍ਹਾਂ ਦੇ ਕੰਮ ’ਤੇ ਪਾਬੰਦੀ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਲਈ ਲੋਕਾਂ ਦਾ ਡੇਟਾ ਬੇਸ ਜਿਵੇਂ ਕਿ ਬੋਰੀਆਂ ਦੇ ਸਪਲਾਇਰ, ਤਾਰ ਬਾਈਂਡਰ, ਧਰਤੀ ਪੁੱਟਣ ਵਾਲੇ ਉਪਕਰਨ, ਟਰੈਕਟਰ ਟਰਾਲੀ ਮਾਲਕਾਂ, ਗੋਤਾਖੋਰਾਂ ਅਤੇ ਸਥਾਨਕ ਵਲੰਟੀਅਰਾਂ ਬਾਰੇ ਜਾਣਕਾਰੀ, ਵੀ ਤਿਆਰ ਕੀਤੀ ਗਈ ਹੈ ਤਾਂ ਜੋ ਹੰਗਾਮੀ ਸਥਿਤੀ ਨਾਲ ਨਜਿੱਠਿਆ ਜਾ ਸਕੇ।

ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

ਮੁੱਖ ਮੰਤਰੀ ਨੇ ਕਿਹਾ ਕਿ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਭਰੇ ਹੋਏ ਬੋਰਿਆਂ ਨੂੰ ਹੰਗਾਮੀ ਸਥਿਤੀ ਦੌਰਾਨ ਵਰਤਣ ਲਈ ਰਣਨੀਤਕ ਥਾਵਾਂ ’ਤੇ ਸਟੋਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਹੜ੍ਹਾਂ ਨੂੰ ਰੋਕਣ ਲਈ ਦਰਿਆਵਾਂ ਦੀਆਂ ਅੰਦਰੂਨੀ ਢਲਾਣਾਂ ’ਤੇ ਬਾਂਸ ਦੇ ਬੂਟੇ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਐੱਨ.ਐੱਚ.ਏ.ਆਈ., ਬੀ.ਐਂਡ.ਆਰ. ਅਤੇ ਮੰਡੀ ਬੋਰਡ ਵੱਲੋਂ ਹੜ੍ਹਾਂ ਦੇ ਪਾਣੀ ਦੇ ਸ਼ੀਟ ਫਲੋਅ ਵਿੱਚ ਆਈ ਰੁਕਾਵਟ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਸਰਕਾਰੀ ਹਾਈ ਸਕੂਲ ਮਕਰੌੜ ਸਾਹਿਬ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...