ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ, ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

Date:

spot_img

ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਇਸ ਪ੍ਰਾਜੈਕਟ ਦਾ ਬਣਾਇਆ ਸੀ ਵਿਚਾਰ
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ ’ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ ’ਮਾਲਵਾ ਕੈਨਾਲ’ ਪੁੱਟੀ ਜਾ ਰਹੀ ਹੈ।ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਸੂਬੇ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਘੋਰ ਅਣਗਹਿਲੀ ਕਾਰਨ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਹੋਈ ਹੈ,

ਵੱਡਾ ਫ਼ੇਰਬਦਲ:ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਇੰਚਾਰਜ਼ ਨਿਯੁਕਤ

ਜਿਸ ਕਾਰਨ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਤਬਦੀਲ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ’ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਕਾਫੀ ਪਹਿਲਾਂ ਇਸ ਪ੍ਰਾਜੈਕਟ ਦਾ ਵਿਚਾਰ ਬਣਾਇਆ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਉਨ੍ਹਾਂ ਦਾ ਸੁਪਨਮਈ ਪ੍ਰਾਜੈਕਟ ਹੈ,

ਭਗਵੰਤ ਮਾਨ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ’ਤੇ ਕਸਿਆ ਤੰਜ਼, ਜੇ ਪੰਜਾਬ ਦਾ ਕਿਸਾਨ ਦਿੱਲੀ ਨਹੀਂ ਜਾਵੇਗਾ ਤਾਂ ਕੀ ਲਾਹੌਰ ਜਾਵੇਗਾ?

ਜਿਸ ਦਾ ਉਦੇਸ਼ ਸੂਬੇ ਦੇ ਸਮੁੱਚੇ ਵਿਕਾਸ ਅਤੇ ਵਿਸ਼ੇਸ਼ ਤੌਰ ’ਤੇ ਮਾਲਵਾ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਜਿਹੇ ਪ੍ਰਾਜੈਕਟਾਂ, ਜਿਨ੍ਹਾਂ ਨਾਲ ਆਮ ਆਦਮੀ ਦੀ ਕਿਸਮਤ ਬਦਲ ਸਕਦੀ ਸੀ, ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੂਬੇ ਦੇ ਪਾਣੀਆਂ ਦੀ ਰਾਇਲਟੀ ਮੰਗਣ ਦੇ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਉਨ੍ਹਾਂ ਨੇ ਲੋਕ ਸਭਾ ਮੈਂਬਰ ਨੂੰ ਯਾਦ ਦਿਵਾਇਆ ਕਿ 1970 ਦੇ ਦਹਾਕੇ ਤੋਂ ਬਾਅਦ ਜ਼ਿਆਦਾ ਸਮੇਂ ਤੱਕ ਉਨ੍ਹਾਂ ਦਾ ਪਰਿਵਾਰ ਪੰਜਾਬ ਵਿੱਚ ਸੱਤਾ ਉੱਤੇ ਕਾਬਜ਼ ਰਿਹਾ ਹੈ ਪਰ ਉਨ੍ਹਾਂ ਨੇ ਕਦੇ ਵੀ ਇਸ ਮੁੱਦੇ ਨੂੰ ਕਿਤੇ ਵੀ ਨਹੀਂ ਚੁੱਕਿਆ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...