ਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰ

Date:

spot_img

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਪੜਾ ਸਨਅਤ, ਬਾਗਬਾਨੀ, ਸਿੱਖਿਆ, ਖੇਡਾਂ ਦੇ ਸਮਾਨ, ਲਾਈਟ ਇੰਜੀਨੀਅਰਿੰਗ, ਸਾਈਕਲ ਮੈਨੂਫੈਕਚਰਿੰਗ, ਰੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ਦੀ ਲੋੜ ’ਤੇ ਜ਼ੋਰ ਦਿੱਤਾ। ਬਰਾਤਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੈਟ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਬਰਤਾਨੀਆ ਵਿਚਕਾਰ ਪੁਰਾਣੇ ਸਬੰਧਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਰਤਾਨੀਆ ਦੇ ਅਰਥਚਾਰੇ ਵਿੱਚ ਪੰਜਾਬੀ ਭਾਈਚਾਰੇ ਦਾ ਮਹੱਤਵਪੂਰਨ ਯੋਗਦਾਨ ਹੈ।

ਇਹ ਵੀ ਪੜ੍ਹੋ ਲੈਂਡ ਪੂਲਿੰਗ ਸਕੀਮ; ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ

ਮੁੱਖ ਮੰਤਰੀ ਨੇ ਵਿਆਪਕ ਸਮਝੌਤਿਆਂ ਵਿਸ਼ੇਸ਼ ਤੌਰ ’ਤੇ ਉਪਰੋਕਤ ਖੇਤਰਾਂ ਦੇ ਵਿਕਾਸ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੰਜਾਬ ਅਤੇ ਬਰਤਾਨੀਆ ਸਰਕਾਰ ਦਰਮਿਆਨ ਢਾਂਚਾਗਤ ਸੰਚਾਰ ਵਿਧੀ ਦੇ ਵਿਕਾਸ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਵਿਧੀ ਦੋਵਾਂ ਵਿਚਕਾਰ ਗਿਆਨ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਨੂੰ ਹੋਰ ਸੁਖਾਲਾ ਬਣਾਏਗੀ ਜਿਸ ਨਾਲ ਦੋਵਾਂ ਪਾਸੇ ਵਿਕਾਸ ਤੇ ਖੁਸ਼ਹਾਲੀ ਹੋਰ ਪ੍ਰਫੁੱਲਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਬਰਤਾਨੀਆ ਵਿਚਕਾਰ ਖਾਸ ਕਰਕੇ ਆਪਸੀ ਸਹਿਯੋਗ ਵਾਲੇ ਖੇਤਰਾਂ ਵਿੱਚ ਭਾਈਵਾਲੀ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਬਰਤਾਨੀਆ ਵਿਚਕਾਰ ਨਿਰੰਤਰ ਸੰਚਾਰ ਜ਼ਰੂਰੀ ਹੈ ਜੋ ਦੋਵਾਂ ਨੂੰ ਲਾਭਦਾਇਕ ਹੋਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

ਇਕ ਹੋਰ ਮਹੱਤਵਪੂਰਨ ਮੁੱਦਾ ਉਠਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਧੋਖੇਬਾਜ਼ ਵੀਜ਼ਾ ਏਜੰਟਾਂ ਦੁਆਰਾ ਬਹੁਤ ਸਾਰੇ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ ਜੋ ਨੌਜਵਾਨਾਂ ਨੂੰ ਸੁਪਨੇ ਦਿਖਾ ਕੇ ਆਪਣੇ ਜਾਲ ਵਿੱਚ ਫਸਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਹ ਏਜੰਟ ਅਕਸਰ ਸਬਜ਼ਬਾਗ ਦਿਖਾ ਕੇ ਝੂਠੇ ਭਰੋਸੇ ਦਿੰਦੇ ਹਨ, ਜਿਸ ਨਾਲ ਅਖੀਰ ਵਿੱਚ ਨੌਜਵਾਨਾਂ ’ਤੇ ਮੁਸੀਬਤਾਂ ਦਾ ਪਹਾੜ ਟੁੱਟ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ‘ਵੀਜ਼ਾ ਫਰਾਡ ਤੋਂ ਬਚੋਂ’ ਮੁਹਿੰਮ ਅਤੇ ਇਸ ਦੇ ਵੱਟਸਐਪ ਚੈਟਬੋਟ ਦੀ ਸ਼ੁਰੂਆਤ ਕਰਨ ਲਈ ਸ਼ਲਾਘਾ ਕੀਤੀ, ਜੋ ਯੂ.ਕੇ. ਲਈ ਸੁਰੱਖਿਅਤ ਅਤੇ ਕਾਨੂੰਨੀ ਰੂਟਾਂ ਬਾਰੇ ਭਰੋਸੇਯੋਗ ਜਾਣਕਾਰੀ ਪ੍ਰਦਾਨ ਕਰਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਪਹਿਲ ਲੋਕਾਂ ਦਾ ਸਹੀ ਮਾਰਗਦਰਸ਼ਨ ਕਰਕੇ ਸਿੱਧੀ ਪਹੁੰਚ ਪ੍ਰਦਾਨ ਕਰਦੀ ਹੈ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦ ਕਰਦੀ ਹੈ।ਮੀਟਿੰਗ ਦੌਰਾਨ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੈਟ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ‘ਤੇ ਸਖ਼ਤੀ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਲੀਹੋਂ ਹਟਵੀਂ ਪਹਿਲਕਦਮੀ ਕਰਨ ਲਈ ਮੁੱਖ ਮੰਤਰੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਭਾਰਤ ਅਤੇ ਯੂ.ਕੇ. ਵਿਚਕਾਰ ਹੋਣ ਜਾ ਰਿਹਾ ਮੁਕਤ ਵਪਾਰ ਸਮਝੌਤਾ ਪੰਜਾਬ ਅਤੇ ਯੂ.ਕੇ., ਦੋਵਾਂ ਲਈ ਲਾਭਦਾਇਕ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

👉‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ, ਪੁਲਿਸ...

Punjab Govt ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

14 ਜ਼ਿਲ੍ਹਿਆਂ ਦੇ 3,282 ਲਾਭਪਾਤਰੀਆਂ ਨੂੰ ਡਾਇਰੈਕਟ ਬੈਨੀਫਿਟ ਟਰਾਂਸਫਰ...