WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

ਆਮ ਆਦਮੀ ਕਲੀਨਿਕਾਂ ਨੂੰ ਵੱਡੀ ਸਫ਼ਲਤਾ, ਹਰ ਤੀਜਾ ਪੰਜਾਬੀ ਲੈ ਰਿਹੈ ਲਾਭ: ਮੁੱਖ ਮੰਤਰੀ
ਚੰਡੀਗੜ੍ਹ, 28 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ ਤਾਂ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਤੋਂ ਵਾਂਝਾ ਰੱਖਿਆ ਜਾ ਸਕੇ।ਸੂਬੇ ਲਈ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਪਰ ਕੇਂਦਰ ਸਰਕਾਰ ਪੰਜਾਬੀਆਂ ਨੂੰ ਇਨ੍ਹਾਂ ਸਹੂਲਤਾਂ ਤੋਂ ਵਿਰਵਾ ਰੱਖਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ।

ਖ਼ੁਸਖਬਰ:ਪੈਰਿਸ ਓਲੰਪਿਕ ’ਚ ਚੰਡੀਗੜ੍ਹ ਦੀ ਕੁੜੀ ਨੇ ਭਾਰਤ ਦੀ ਝੋਲੀ ਪਾਇਆ ਪਹਿਲਾਂ ਤਮਗਾ

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸੂਬੇ ਦੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 1.75 ਕਰੋੜ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਇੱਥੋਂ ਦਵਾਈ ਲੈ ਕੇ ਹੀ ਠੀਕ ਹੋ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਨੂੰ 58 ਐਂਬੂਲੈਂਸਾਂ ਸਮਰਪਿਤ ਕੀਤੀਆਂ ਗਈਆਂ ਹਨ, ਜੋ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ‘ਚ ਹਮੇਸ਼ਾ ਮੌਜੂਦ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਨੂੰ ਸ਼ਾਮਲ ਕਰਨ ਨਾਲ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਉਪਲੱਬਧ ਰਹਿਣਗੀਆਂ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਅਤਿ-ਆਧੁਨਿਕ ਐਂਬੂਲੈਂਸਾਂ ਲਈ ਲੋੜਵੰਦ ਮਰੀਜ਼ਾਂ ਤੱਕ ਪਹੁੰਚਣ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ।

ਪੰਜਾਬ ’ਚ ਬਿਨ੍ਹਾਂ ਲਾਈਸੰਸ ਤੋਂ ਪੈਸਟੀਸਾਈਡ ਸਪਲਾਈ ਕਰਦੀ ਹਰਿਆਣਾ ਦੀ ਕੰਪਨੀ ਦਾ ਕੈਂਟਰ ਫ਼ੜਿਆ

ਮੁੱਖ ਮੰਤਰੀ ਨੇ ਇਸ ਗੱਲ ‘ਤੇ ਅਫਸੋਸ ਅਤੇ ਹੈਰਾਨੀ ਜ਼ਾਹਰ ਕੀਤੀ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਲੈ ਕੇ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪਾਏ ਗਏ ਯੋਗਦਾਨ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨਾਲ ਕੀਤਾ ਜਾ ਰਿਹਾ ਇਹ ਮਤਰੇਈ ਮਾਂ ਵਾਲਾ ਸਲੂਕ ਕੇਂਦਰ ਸਰਕਾਰ ਦੀ ਸੂਬੇ ਪ੍ਰਤੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਵਾਸੀ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ।ਮੁੱਖ ਮੰਤਰੀ ਨੇ ਪੰਜਾਬੀਆਂ ਵੱਲੋਂ ਹਰ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬੇ ਵਾਸਤੇ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਵੀ ਦੁਹਰਾਈ।

ਮਿਆਰੀ ਸਿਹਤ ਸਹੂਲਤਾਂਃਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਸੂਬੇ ਦੇ ਨਵੇਂ ਰਾਜਪਾਲ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਸਰਕਾਰ ਅਤੇ ਰਾਜਪਾਲ ਦੇ ਅਹੁਦੇ, ਦੋਵਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਛੱਡ ਰਹੇ ਰਾਜਪਾਲ ਨੇ ਪੰਜਾਬ ਸਰਕਾਰ ਦੇ ਸੁਚਾਰੂ ਕੰਮਕਾਜ ਵਿੱਚ ਬੇਲੋੜੀ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿੱਚ ਅਜਿਹਾ ਹੋਣਾ ਗੈਰ-ਵਾਜਬ ਹੈ ਪਰ ਬਦਕਿਸਮਤੀ ਨਾਲ ਸੂਬੇ ਵਿੱਚ ਇਹ ਸਭ ਕੁਝ ਵਾਪਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਦੀਆਂ ਮੀਟਿੰਗਾਂ ਅਰਥਹੀਣ ਹਨ ਕਿਉਂਕਿ ਇਨ੍ਹਾਂ ਵਿੱਚ ਸੂਬਿਆਂ ਨੂੰ ਆਪਣੇ ਮੁੱਦਿਆਂ ਨੂੰ ਦਰਸਾਉਣ ਲਈ ਉਚਿਤ ਸਮਾਂ ਵੀ ਨਹੀਂ ਦਿੱਤਾ ਜਾਂਦਾ।

ਮੁੱਖ ਮੰਤਰੀ ਨਾਲ ‘ਟਸਲਬਾਜ਼ੀ’ ਵਿਚ ਰਹਿਣ ਵਾਲੇ ਪੰਜਾਬ ਦੇ ਰਾਜਪਾਲ ਦਾ ਅਸਤੀਫ਼ਾ ਪ੍ਰਵਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਖੇਤਰ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਪੁਰਾਣੀਆਂ ਇਮਾਰਤਾਂ ਵਿੱਚ ਚੱਲ ਰਹੇ ਹਸਪਤਾਲਾਂ ਦਾ ਜਲਦ ਹੀ ਆਧੁਨਿਕੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤ ਖੇਤਰ ਨੂੰ ਅਪਗ੍ਰੇਡ ਕਰਨ ਲਈ ਬਹੁਤ ਸਾਰੇ ਸਰੋਤਾਂ ਅਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਸ਼ਿਆਰਪੁਰ, ਸੰਗਰੂਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ ਅਤੇ ਇਸ ਸਬੰਧੀ ਕੰਮ ਮੁਕੰਮਲ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ।

 

Related posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

punjabusernewssite

ਕੁਵੈਤ ‘ਚ ਵਾਪਰੇ ਅੱਗ ਹਾਦਸੇ ‘ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

punjabusernewssite

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

punjabusernewssite