ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

Date:

spot_img

👉ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਤ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ‘ਤੇ ਕੇਂਦਰਿਤ ਹੋਵੇਗੀ ਕਿਸਾਨ ਮਿਲਣੀ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਭਲਕੇ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਪਣੀ ਕਿਸਮ ਦੀ ਨਿਵੇਕਲੀ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਮਿਲਣੀ ਦਾ ਉਦੇਸ਼ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਅਪਣਾਉਣ ਲਈ ਉਤਸ਼ਾਹਤ ਕਰਨਾ ਹੈ ਤਾਂ ਕਿ ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਨੂੰ ਬਚਾਇਆ ਜਾ ਸਕੇ।ਇਹ ਕਿਸਾਨ ਮਿਲਣੀ ਸ਼ਨਿਚਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗੀ ਜਿੱਥੇ 1100 ਤੋਂ ਵੱਧ ਕਿਸਾਨ ਸ਼ਿਰਕਤ ਕਰਨਗੇ।

ਇਹ ਵੀ ਪੜ੍ਹੋ  ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ;ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਇਸ ਮੌਕੇ ਵੱਖ-ਵੱਖ ਸਟਾਲ ਵੀ ਲਾਏ ਜਾਣਗੇ ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਸਰਕਾਰ ਦੁਆਰਾ ਖੇਤੀ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਸ ਵਿਸ਼ੇਸ਼ ਸਰਕਾਰ-ਕਿਸਾਨ ਮਿਲਣੀ ਦਾ ਮਨੋਰਥ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀ ਫਸਲ ਬਾਰੇ ਜਾਗਰੂਕ ਕਰਨਾ ਹੈ।ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਪਾਣੀ ਦੀ ਘੱਟ ਖਪਤ ਵਾਲੀਆਂ ਤਕਨੀਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ।ਇਸ ਮੌਕੇ ਕਿਸਾਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਜਾਵੇਗੀ ਕਿ ਅਕਤੂਬਰ ਵਿੱਚ ਝੋਨਾ ਵੱਢਣ ਉਪਰੰਤ ਵੱਧ ਨਮੀ ਕਾਰਨ ਫਸਲ ਵੇਚਣ ਮੌਕੇ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਲਾਂ ਤੋਂ ਬਚਾਉਣ ਲਈ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਲੁਆਈ ਦਾ ਸੀਜ਼ਨ ਇਕ ਜੂਨ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ  ਹੁਣ ਪੰਜਾਬ ਦੇ ਸਕੂਲਾਂ ਵਿੱਚ ਸਾਫ਼-ਸੁਥਰੇ ਪਖਾਨਿਆਂ ਦੀ ਹੈ ਸੁਵਿਧਾ- ਹਰਜੋਤ ਬੈਂਸ

ਝੋਨੇ ਦੀ ਫਸਲ ਲਈ ਜੋਨ ਅਧਾਰਿਤ ਕਾਸ਼ਤ ਯਕੀਨੀ ਬਣਾਈ ਜਾਵੇਗੀ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਨੇ ਲੋੜੀਂਦੀ ਵਿਉਂਤਬੰਦੀ ਅਤੇ ਬੰਦੋਬਸਤ ਪਹਿਲਾਂ ਹੀ ਕਰ ਲਏ ਹਨ। ਝੋਨੇ ਦੀ ਲੁਆਈ ਨੂੰ ਅਸਰਦਾਰ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸੂਬੇ ਨੂੰ ਜੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਝੋਨੇ ਦੀ ਪੜਾਅਵਾਰ ਕਾਸ਼ਤ ਬਾਰੇ ਤਰੀਕਾਂ ਦਾ ਐਲਾਨ ਛੇਤੀ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਦਾ ਲਾਭ ਲੈ ਸਕਣ। ਸੂਬਾ ਸਰਕਾਰ ਇਸ ਮਿਲਣੀ ਦੌਰਾਨ ਖੇਤੀਬਾੜੀ ਮਾਹਿਰਾਂ ਨੂੰ ਵੀ ਨਾਲ ਜੋੜੇਗੀ ਤਾਂ ਕਿ ਇਸ ਦਾ ਫਾਇਦਾ ਕਿਸਾਨਾਂ ਨੂੰ ਮਿਲ ਸਕੇ। ਇਹ ਮਿਲਣੀ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਉਤੇ ਕੇਂਦਰਿਤ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...