👉ਸੂਬਾ ਸਰਕਾਰ ਹਰੇਕ ਜਿਲ੍ਹੇ ਵਿੱਚ ਇੱਕ ਮਾਡਲ ਸਕਿਲ ਕਾਲਜ ਅਤੇ ਮਾਡਲ ਸਕਿਲ ਸਕੂਲ ਸਥਾਪਿਤ ਕਰਨ ਦੀ ਬਣਾ ਰਹੀ ਹੈ ਯੋਜਨਾ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਯੂਨੀਵਰਸਿਟੀਆਂ ਦੇ ਨਵੇਂ ਨਿਯੁਕਤ ਵਾਇਸ ਚਾਂਸਲਰਾਂ ਨਾਲ ਵਿਦਿਆਰਥੀਆਂ ਦੀ ਰੁਜਗਾਰ ਸਮਰੱਥਾ ਵਧਾਉਣ ਦੇ ਉਦੇਸ਼ ਨਾਲ ਸਕਿਲ ਵਿਕਾਸ ਪ੍ਰੋਗਰਾਮਾਂ ‘ਤੇ ਵਿਸ਼ੇਸ਼ ਜੋਰ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਯੂਨੀਵਰਸਿਟੀਆਂ ਨੂੰ ਸਿਖਿਆ ਅਤੇ ਰੁਜਗਾਰ ਦੇ ਵਿੱਚ ਦੇ ਅੰਤਰ ਨੂੰ ਘੱਟ ਕਰਨ ਲਈ ਉਦਯੋਗਾਂ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਹਰੇਕ ਯੂਨੀਵਰਸਿਟੀ ਨੂੰ ਆਪਣੇ ਘੱਟ ਤੋਂ ਘੱਟ 10 ਫੀਸਦੀ ਪ੍ਰੋਗਰਾਮ ਉਦਯੋਗਿਕ ਭਾਗੀਦਾਰੀ ਦੇ ਸਹਿਯੋਗ ਨਾਲ ਚਲਾਉਣੇ ਚਾਹੀਦੇ ਹਨ।ਉਨ੍ਹਾਂ ਨੇ ਕਿਹਾ ਕਿ ਇਸ ਪਹਿਲ ਨਾਲ ਸੂਬੇ ਦੇ ਨੌਜੁਆਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਹੋਣਗੇ। ਨਾਲ ਹੀ ਵੱਖ-ਵੱਖ ਉਦਯੋਗਾਂ ਦੀ ਉਭਰਦੀ ਜਰੂਰਤਾਂ ਨੂੰ ਪੂਰਾ ਕੀਤਾ ਜਾ ਸਕੇਗਾ।
ਇਹ ਵੀ ਪੜ੍ਹੋ 20,000 ਰੁਪਏ ਦੀ ਰਿਸ਼ਵਤ ਲੈਂਦਾ ਬਲਾਕ ਸੰਮਤੀ ਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਇੱਥੇ ਆਪਣੇ ਨਿਵਾਸ ਸਥਾਨ ਸੰਤ ਕਬੀਰ ਕੁਟੀਰ ਵਿੱਚ ਸੂਬੇ ਦੇ ਵੱਖ-ਵੱਖ ਯੂਨੀਵਰਸਿਟੀਆਂ ਦੇ ਨਵੇਂ ਨਿਯੁਕਤ ਵਾਇਸ ਚਾਂਸਲਰਾਂ ਦੇ ਨਾਲ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਯੂਨੀਵਰਸਿਟੀਆਂ ਨੂੰ ਰਾਜ ਸਰਕਾਰ ਦੇ ਪੂਰਾ ਮਾਰਗਦਰਸ਼ਨ, ਸੰਸਾਧਨ ਅਤੇ ਸਮਰਥਨ ਦਾ ਭਰੋਸਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਇੱਕ ਅਜਿਹੇ ਸੂਬੇ ਵਿੱਚ ਬਦਲਣਾ ਹੋਵੇਗਾ ਜੋ ਨਾ ਸਿਰਫ ਡਿਗਰੀ ਪ੍ਰਦਾਨ ਕਰੇ ਸਗੋ ਆਪਣੇ ਨੌਜੁਆਨਾਂ ਨੂੰ ਸਾਰਥਕ ਦਿਸ਼ਾ ਅਤੇ ਉਦੇਸ਼ ਵੀ ਪ੍ਰਦਾਨ ਕਰੇ।ਮੁੱਖ ਮੰਤਰੀ ਨੇ ਹਰਿਆਣਾ ਦੇ ਹਰੇਕ ਜਿਲ੍ਹੇ ਵਿੱਚ ਇੱਕ ਮਾਡਲ ਸਕਿਲ ਕਾਲਜ ਅਤੇ ਇੱਕ ਮਾਡਲ ਸਕਿਲ ਸਕੂਲ ਸਥਾਪਿਤ ਕਰਨ ਦੇ ਸੂਬਾ ਸਰਕਾਰ ਦੇ ਵਿਜਨ ਨੂੰ ਰੇਖਾਂਕਿਤ ਕੀਤਾ। ਕੌਮੀ ਸਿਖਿਆ ਨੀਤੀ (ਐਨਈਪੀ) 2020 ਦੇ ਮਹਤੱਵ ‘ਤੇ ਚਾਨਣ ਪਾਉਂਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਦਸਤਾਵੇਜ ਦਸਿਆ ਅਤੇ ਵਿਦਿਅਕ ਅਦਾਰਿਆਂ ਵਿੱਚ ਇਸ ਦੇ ਤੁਰੰਤ ਅਤੇ ਪ੍ਰਭਾਵੀ ਲਾਗੂ ਕਰਨ ਦੀ ਤੁਰੰਤ ਜਰੂਰਤ ‘ਤੇ ਜੋਰ ਦਿੱਤਾ।
ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਮਿਹਨਤ ਨਾਲ ਡਿਊਟੀ ਨਿਭਾਉਣ ਵਾਲਿਆਂ ਦਾ ਸਨਮਾਨ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਉੱਚ ਸਿਖਿਆ ਅਦਾਰਿਆਂ ਵਿੱਚ ਖੋਜ ਨੂੰ ਪ੍ਰੋਤਸਾਹਨ ਦੇਣ ਲਈ ਹਰਿਆਣਾ ਰਾਜ ਖੋਜ ਫੰਡ (ਐਚਐਸਆਰਐਫ) ਦੀ ਸਥਾਪਨਾ ਕੀਤੀ ਗਈ ਹੈ। ਇਸ ਵਿੱਚ 20 ਕਰੋੜ ਰੁਪਏ ਦੀ ਸ਼ੁਰੂਆਤੀ ਅਲਾਟਮੈਂਟ ਦੇ ਨਾਲ, ਐਚਐਸਅਆਰਐਫ ਆਪਣੀ ਤਰ੍ਹਾ ਦਾ ਪਹਿਲਾ ਕੋਸ਼ ਹੈ ਜੋ ਨਵੀਂ ਖੋਜ ਯਤਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਮਰਪਿਤ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਓਐਸਡੀ ਡਾ. ਰਾਜ ਨਹਿਰੂ, ਡਾ. ਬੀਆਰ ਅੰਬੇਦਕਰ ਕੌਮੀ ਯੂਨੀਵਰਸਿਟੀ, ਸੋਨੀਪਤ ਦੇ ਵਾਇਸ ਚਾਂਸਲਰ ਪ੍ਰੋਫੈਸਰ (ਡਾ.) ਦੇਵੇਂਦਰ ਸਿੰਘ, ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਦੇ ਵਾਇਸ ਚਾਂਸਲਰ ਪ੍ਰੋਫੈਸਰ ਵਿਜੈ ਕੁਮਾਰ, ਇੰਦਰਾ ਗਾਂਧੀ ਯੂਨੀਵਰਸਿਟੀ, ਮੀਰਪੁਰ, ਰਿਵਾੜੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਅਸੀਮ ਮਿਗਲਾਨੀ, ਗੁਰੁਗ੍ਰਾਮ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸੰਜੈ ਕੌਸ਼ਿਕ, ਚੌਧਰੀ ਰਣਬੀਬ ਸਿੰਘ ਯੂਨੀਵਰਸਿਟੀ ਜੀਂਦ ਦੇ ਵਾਇਸ ਚਾਂਸਲਰ ਪ੍ਰੋਫੈਸਰ ਰਾਮਪਾਲ ਸੈਣੀ, ਦਾਦਾ ਲਖਮੀਚੰਦ ਰਾਜ ਪ੍ਰਦਰਸ਼ਨ ਅਤੇ ਦ੍ਰਿਸ਼ ਕਲਾ ਯੂਨੀਵਰਸਿਟੀ, ਰੋਹਤਕ ਦੇ ਵਾਇਸ ਚਾਂਸਲਰ ਪ੍ਰੋਫੈਸਰ ਅਮਿਤ ਆਰਿਆ ਅਤੇ ਸ੍ਰੀ ਵਿਸ਼ਵਕਰਮਾ ਸਕਿਲ ਯੂਨੀਵਰਸਿਟੀ ਦੁਧੋਲਾ ਪਲਵਲ ਦੇ ਵਾਇਸ ਚਾਂਸਲਰ ਪ੍ਰੋਫੈਸਰ ਦਿਨੇਸ਼ ਕੁਮਾਰ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।