20 Views
ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਵਾਲੀ ਸਰਕਾਰ ਨੇ ਭਲਕੇ ਆਪਣੇ ਮੰਤਰੀਆਂ ਦੀ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 20 ਤੋਂ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਇਜਲਾਸ ਸੱਦਿਆ ਗਿਆ ਹੈ। ਇਸ ਇਜਲਾਸ ‘ਚ ਚੁੱਕੇ ਜਾਣ ਵਾਲੇ ਮੁੱਦਿਆਂ ਨੂੰ ਲੈ ਕੇ ਕੈਬਨਿਟ ਮੀਟਿੰਗ ਵਿਚ ਚਰਚਾ ਹੋ ਸਕਦੀ ਹੈ।