WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਖੇਡ ਜਗਤ

ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ

ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ ਨੇ ਟੋਕੀਓ ਉਲੰਪਿਕਸ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਪੈਰਿਸ ਉਲੰਪਿਕਸ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ।

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਲੰਪਿਕਸ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਤਗ਼ਮੇ ਨਵੇਂ ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਲਈ ਪ੍ਰੇਰਿਤ ਕਰਨਗੇ।ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨੌਜਵਾਨ ਖਿਡਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਭਵਿੱਖ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦੇ ਨਕਸ਼ੇ-ਕਦਮ ਉਤੇ ਚੱਲਣ ਲਈ ਟੁੰਬੇਗਾ। ਉਨ੍ਹਾਂ ਉਮੀਦ ਜਤਾਈ ਕਿ ਨੀਰਜ ਚੋਪੜਾ ਨਵੇਂ ਖਿਡਾਰੀਆਂ ਲਈ ਆਉਣ ਵਾਲੇ ਸਮੇਂ ਵਿੱਚ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਆਦਰਸ਼ ਦੀ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਖੇਡ ਵਿੱਚ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਉਨ੍ਹਾਂ ਦੀ ਖੇਡ ਪ੍ਰਤੀ ਮਿਹਨਤ ਤੇ ਸਮਰਪਣ ਭਾਵਨਾ ਦਾ ਪਤਾ ਚੱਲਦਾ ਹੈ।

 

Related posts

ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਤਮਗਾ ਜੇਤੂ ਹਾਕੀ ਟੀਮ ਅਤੇ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਤੇ ਕੋਚਾਂ ਦਾ ਸਨਮਾਨ

punjabusernewssite

ਵਿਸ਼ੇਸ਼ ਲੋੜਾਂ ਵਾਲੇ ਵਿਕਲਾਂਗ ਬੱਚਿਆਂ ਨੇ ਖੇਡਾਂ ਵਿੱਚ ਦਿਖਾਈ ਕਮਾਲ

punjabusernewssite

ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ: ਸ਼ਿਵ ਪਾਲ ਗੋਇਲ

punjabusernewssite