spot_img

CM ਦੀ ਕੁਰਸੀ; ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਦਾ ਵੱਡਾ ਐਲਾਨ, ਦੇਖੋ ਵੀਡੀਓ

Date:

spot_img

Punjab News: CM’s chair; ਸੂਬੇ ਦੀ ਮੁੱਖ ਵਿਰੋਧੀ ਧਿਰ ਤੇ ਸਾਲ 2027 ਵਿੱਚ ਸੱਤਾ ਦੀ ਵੱਡੀ ਦਾਅਵੇਦਾਰ ਪੰਜਾਬ ਕਾਂਗਰਸ ‘ਚ ਮੁੱਖ ਮੰਤਰੀ ਦੇ ਦਾਅਵੇਦਾਰਾਂ ਦੀ ਗਿਣਤੀ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਅਟਕਲਾਂ ਦੌਰਾਨ ਦੋ ਵੱਡੇ ਨੇਤਾਵਾਂ ਨੇ ਅਹਿਮ ਬਿਆਨ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੁੱਦੇ ਨੂੰ ਲੈ ਕੇ ਆਪਣੀ ਸਥਿਤੀ ਸਪੱਸ਼ਟ ਕੀਤੀ ਹੈ।

ਇਹ ਵੀ ਪੜ੍ਹੋ Ex Cm ਆਤਿਸ਼ੀ ਦੀ ਵੀਡੀਓ ਨੂੰ ਤੋੜ-ਮਰੋੜ ਕੇ ਪ੍ਰਸਾਰਿਤ ਕਰਨ ਦੇ ਮਾਮਲੇ ‘ਚ ਜਲੰਧਰ ਪੁਲਿਸ ਵੱਲੋਂ ਪਰਚਾ ਦਰਜ

ਸ਼ੁੱਕਰਵਾਰ ਨੂੰ ਮਨਰੇਗਾ ਸਕੀਮ ਵਿਚ ਤਬਦੀਲੀ ਨੂੰ ਲੈ ਕੇ ਕੀਤੀ ਰੈਲੀ ਦੌਰਾਨ ਸੁਖਜਿੰਦਰ ਰੰਧਾਵਾ ਨੇ ਬਲਾਚੌਰ ਦੇ ਸਟੇਜ ਤੋਂ ਐਲਾਨ ਕੀਤਾ ਕਿ,‘‘ ਸਾਡੇ ਵਿੱਚੋਂ ਕੋਈ ਵੀ ਮੁੱਖ ਮੰਤਰੀ ਦਾ ਅਹੁਦਾ ਨਹੀਂ ਚਾਹੁੰਦਾ। ਅਸੀਂ ਪੰਜਾਬ ਵਿੱਚ ਸਿਰਫ਼ ਕਾਂਗਰਸ ਦੀ ਸਰਕਾਰ ਚਾਹੁੰਦੇ ਹਾਂ।ਜਿਸਤੋਂ ਬਾਅਦ ਜਿਸਨੂੰ ਮਰਜ਼ੀ ਮੁੱਖ ਮੰਤਰੀ ਬਣਾ ਦਿੱਤਾ ਜਾਵੇ। ” ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜਿਸਦੇ ਡੀਐਨਏ ਅਤੇ ਖੂਨ ਵਿਚ ਕਾਂਗਰਸ ਹੈ, ਪੰਜਾਬ ਵਿੱਚ ਸਿਰਫ਼ ਉਹੀ ਜਿੱਤਣਗੇ।

ਇਹ ਵੀ ਪੜ੍ਹੋ ‘ਮਨਰੇਗਾ ਬਚਾਓ ਸੰਗਰਾਮ’; ਕਾਂਗਰਸ ਦੀਆਂ ਬਲਾਚੌਰ ਤੇ ਸਮਰਾਲਾ ਰੈਲੀਆਂ ਵਿੱਚ ਹਜ਼ਾਰਾਂ ਲੋਕ ਹੋਏ ਸ਼ਾਮਿਲ

ਇਸੇ ਤਰ੍ਹਾਂ ਇਸ ਰੈਲੀ ਤੋਂ ਬਾਅਦ ਸਮਰਾਲਾ ‘ਚ ਹੋਈ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕੁੱਝ ਇਸ ਤਰ੍ਹਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਨਿੱਕੀ ਜਿਹੀ ਗੱਲ ਨੂੰ ਉਛਾਲਿਆ ਜਾਂਦਾ। ਕਿਹਾ ਜਾ ਰਿਹਾ ਕਿ ਮੁੱਖ ਮੰਤਰੀ ਦੀ ਕੁਰਸੀ ਦੇ ਜਿਆਦਾਤਰ ਦਾਅਵੇਦਾਰ ਹਨ ਪ੍ਰੰਤੂ ਉਨ੍ਹਾਂ ਨੂੰ ਕਿਤੇ ਅਜਿਹੀ ਗੱਲ ਨਹੀਂ ਜਾਪੀ। ਰਾਜਾ ਵੜਿੰਗ ਨੇ ਐਲਾਨ ਕੀਤਾ ਕਿ “ਉਹ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਮੁੱਖ ਮੰਤਰੀ ਨਹੀਂ, ਬਲਕਿ ਕਾਂਗਰਸ ਨੂੰ ਜਿਤਾਉਣਾ ਚਾਹੁੰਦਾ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

👉ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ...

Guru Kashi University ਦੇ ਤੀਰਅੰਦਾਜ਼ ਕੁਸ਼ਲ ਦਲਾਲ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ

Talwandi Sabo News: ਨਾਗੋਆ, ਜਾਪਾਨ ਵਿਖੇ ਚੱਲ ਰਹੀਆਂ ਏਸ਼ੀਆਈ...

ਅਸਤੀਫ਼ੇ ਦੀ ਚਰਚਾ ਦੌਰਾਨ Raja Warring X ਹੈਂਡਲ ‘ਤੇ ਲਿਖਿਆ ਸਾਬਕਾ ਪ੍ਰਧਾਨ !

Punjab News : ਪੰਜਾਬ ਕਾਂਗਰਸ ਦੇ ਲੰਮਾ ਸਮਾਂ ਪ੍ਰਧਾਨ...