Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

30 Views

ਚੰਡੀਗੜ੍ਹ, 7 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਸਬੰਧਤ ਮੁਲਜ਼ਮ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਚੱਲਦਿਆਂ ਭੰਗ ਕੀਤੀ ਗਈ ਸਬੰਧਤ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੇ ਇਸ ਸਬੰਧ ਵਿੱਚ ਜੁਆਇੰਟ ਰਜਿਸਟਰਾਰ, ਸਹਿਕਾਰੀ ਸੁਸਾਇਟੀ ਜਲੰਧਰ ਨੂੰ ਮਿਲਣ ਦੇ ਬਹਾਨੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ।

ਲਾਰੇਂਸ ਬਿਸ਼ਨੋਈ ਨੇ ਪੰਜਾਬ ਦੇ ਇਸ ਥਾਣੇ ਵਿਚੋਂ ਕੀਤੀ ਸੀ ਇੰਟਰਵਿਊ !

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Related posts

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ-ਆਪ

punjabusernewssite

ਸੁਨੀਲ ਜਾਖੜ ਦੀ ਐਸਜੀਪੀਸੀ ਨੂੰ ਚਿੱਠੀ,ਸਾਹਿਬਜਾਦਿਆਂ ਦੀ ਸ਼ਹਾਦਤ ਦੀਆਂ ਸ਼ਾਖੀਆਂ ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਛਪਵਾ ਕੇ ਵੰਡਣ ਦੀ ਕੀਤੀ ਅਪੀਲ

punjabusernewssite

ਐਮ.ਪੀ ਤਿਵਾੜੀ ਨੇ ਪ੍ਰਧਾਨ ਮੰਤਰੀ ਅੱਗੇ ਰੱਖੀ ਲੋਕ ਸਭਾ ਹਲਕੇ ਵਿੱਚ ਫਾਰਮਾਸਿਊਟੀਕਲ ਪਾਰਕ ਬਣਾਉਣ ਦੀ ਮੰਗ

punjabusernewssite