ਪੰਜਾਬ ‘ਚ ਵਧੇਗੀ ਠੰਡ! ਅਗਲੇ 7 ਦਿਨ ਮੀਂਹ ਦੀ ਕੋਈ ਸੰਭਾਵਨਾ ਨਹੀਂ

Date:

spot_img

Punjab News : ਪੰਜਾਬ ਵਾਲਿਓ! ਜੇਕਰ ਤੁਸੀਂ ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਉਮੀਦ ਕਰ ਰਹੇ ਹੋ ਤਾਂ ਫਿਲਹਾਲ ਤੁਹਾਨੂੰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਕਿਉਂਕਿ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਦਾ ਮਿਜ਼ਾਜ ਅਗਲੇ ਇੱਕ ਹਫ਼ਤੇ ਤੱਕ ਖੁਸ਼ਕ ਰਹਿਣ ਵਾਲਾ ਹੈ। ਹਾਲਾਂਕਿ ਦਿਨ ਵੇਲੇ ਧੁੱਪ ਤੁਹਾਨੂੰ ਗਰਮੀ ਦਾ ਅਹਿਸਾਸ ਕਰਵਾਏਗੀ, ਪਰ ਸਵੇਰੇ ਅਤੇ ਸ਼ਾਮ ਦੀ ਠੰਡ ਹੁਣ ਹੌਲੀ-ਹੌਲੀ ਆਪਣਾ ਅਸਰ ਦਿਖਾਉਣ ਲੱਗੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਮੁਤਾਬਕ 2 ਨਵੰਬਰ ਤੋਂ 7 ਨਵੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਅਸਮਾਨ ਸਾਫ਼ ਰਹੇਗਾ ਅਤੇ ਦਿਨ ਵੇਲੇ ਧੁੱਪ ਖਿੜੀ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ 👉 ਨਾਲੀਆਂ ‘ਚ ਮਿਲਦਾ ਹੈ ਸੋਨਾ! ਕੂੜੇ ‘ਚੋਂ ਲੱਖਾਂ ਕਮਾਉਣ ਦੀ ਉਮੀਦ, ਦੂਰ-ਦੂਰ ਤੋਂ ਸੋਨਾ ਲੱਭਣ ਆਉਂਦੇ ਨੇ ਲੋਕ

ਪਰ ਦੂਜੇ ਪਾਸੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਖੁਸ਼ਕ ਹਵਾਵਾਂ ਚੱਲਣ ਕਾਰਨ ਦਿਨ ਵੇਲੇ ਭਾਵੇਂ ਹਲਕੀ ਗਰਮੀ ਮਹਿਸੂਸ ਹੋ ਰਹੀ ਹੈ, ਪਰ ਸਵੇਰੇ ਅਤੇ ਸ਼ਾਮ ਨੂੰ ਠੰਡ ਵਧਣ ਲੱਗੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਹਵਾਵਾਂ ਦੇ ਚੱਲਣ ਨਾਲ ਰਾਤ ਦੀ ਠੰਡ ਹੋਰ ਵਧ ਸਕਦੀ ਹੈ। ਖਾਸ ਕਰਕੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਠੰਡ ਦਾ ਅਸਰ ਜ਼ਿਆਦਾ ਦੇਖਣ ਨੂੰ ਮਿਲੇਗਾ। ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ ਅਤੇ ਨਵਾਂਸ਼ਹਿਰ ਵਿੱਚ ਨਵੰਬਰ ਦੇ ਮਹੀਨੇ ਦੌਰਾਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਯਾਨੀ ਕੁੱਲ ਮਿਲਾ ਕੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਤੋਂ ਤਾਂ ਰਾਹਤ ਰਹੇਗੀ, ਪਰ ਠੰਡ ਹੌਲੀ-ਹੌਲੀ ਵਧਣ ਵਾਲੀ ਹੈ। ਇਸ ਲਈ ਹੁਣ ਸਵੇਰੇ ਅਤੇ ਸ਼ਾਮ ਘਰੋਂ ਬਾਹਰ ਨਿਕਲਦੇ ਸਮੇਂ ਗਰਮ ਕੱਪੜੇ ਪਹਿਨਣੇ ਸ਼ੁਰੂ ਕਰ ਦਿਓ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

👉ਘਨੌਰ ਹਲਕੇ ਵਿੱਚ 432.65 ਕਰੋੜ ਰੁਪਏ ਦੀ ਲਾਗਤ ਨਾਲ...

Australia ‘ਚ ਘਰਾਂ ਦੀਆਂ ਕੀਮਤਾਂ ਡਿੱਗੀਆਂ! 40 ਸਾਲਾਂ ਦਾ ਰਿਕਾਰਡ ਟੁੱਟਿਆ, ਖਰੀਦਦਾਰਾਂ ਲਈ ਵੱਡੀ ਖ਼ਬਰ!

Australia News : ਆਸਟ੍ਰੇਲੀਆ ਵਿੱਚ ਪ੍ਰਾਪਰਟੀ ਮਾਰਕੀਟ ਇਸ ਸਮੇਂ...