ਕਰਨਲ ਦੀ ਕੁੱਟਮਾਰ ਦਾ ਮਾਮਲਾ; ਹਾਈਕੋਰਟ ਦੇ ਆਦੇਸ਼ਾਂ ’ਤੇ ਚੰਡੀਗੜ੍ਹ ਪੁਲਿਸ ਨੇ ਬਣਾਈ ‘SIT’

Date:

spot_img

Chandigarh/Patiala News: ਲੰਘੀ 13-14 ਮਾਰਚ ਦੀ ਰਾਤ ਨੂੰ ਪਟਿਆਲਾ ਦੇ ਵਿਚ ਭਾਰਤੀ ਫ਼ੌਜ ਦੇ ਇੱਕ ਕਰਨਲ ਅਤੇ ਉਸਦੇ ਪੁੱਤਰ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਹੁਣ ਚੰਡੀਗੜ੍ਹ ਪੁਲਿਸ ਨੇ ਇੱਕ ਤਿੰਨ ਮੈਂਬਰੀ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਗਠਿਤ ਇਸ ਟੀਮ ਦਾ ਇੰਚਾਰਜ਼ 2015 ਬੈਚ ਦੇ ਆਈਪੀਐਸ ਅਧਿਕਾਰੀ ਮਨਜੀਤ ਨੂੰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ SGPC ਦੇ ਮੁੱਖ ਖਜਾਨਚੀ ਨੇ ਮਾਰੀ ਨਹਿਰ ’ਚ ਛਾਲ, ਭਾਲ ਜਾਰੀ

ਇਸਤੋਂ ਇਲਾਵਾ ਟੀਮ ਵਿਚ ਇੱਕ ਡੀਐਸਪੀ, ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਸ਼ਾਮਲ ਕੀਤੇ ਗਏ। ਜਿਕਰਯੋਗ ਹੈ ਕਿ ਪੀੜਤ ਕਰਨਲ ਪੁਸ਼ਪਿੰਦਰ ਸਿੰਘ ਵੱਲੋਂ ਹਾਈਕੋਰਟ ’ਚ ਦਾਈਰ ਕੀਤੀ ਪਿਟੀਸ਼ਨ ਵਿਚ ਆਪਣੇ ਨਾਲ ਵਾਪਰੀ ਘਟਨਾ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਸੀ ਪ੍ਰੰਤੂ ਹਾਈਕੋਰਟ ਨੇ ਦੋਨਾਂ ਧਿਰਾਂ ਦੀ ਸਹਿਮਤੀ ਨਾਲ ਇਹ ਜਾਂਚ ਚੰਡੀਗੜ੍ਹ ਨੂੰ ਦਿੰਦਿਆਂ ਚਾਰ ਮਹੀਨਿਆਂ ਵਿਚ ਰੀਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।

ਇਹ ਵੀ ਪੜ੍ਹੋ ਅਕਾਲੀ ਦਲ ਨੂੰ 12 ਅਪ੍ਰੈਲ ਨੂੰ ਮਿਲੇਗਾ ਨਵਾਂ ਪ੍ਰਧਾਨ,ਵਰਕਿੰਗ ਕਮੇਟੀ ਨੇ ਡੈਲੀਗੇਟ ਇਜਲਾਸ ਸੱਦਿਆ

ਆਪਣੀ ਪਿਟੀਸ਼ਨ ਵਿਚ ਕਰਨਲ ਨੇ ਪਟਿਆਲਾ ਪੁਲਿਸ ਵੱਲੋਂ ਘਟਨਾ ਦੇ ਇੱਕ ਹਫ਼ਤੇ ਬਾਅਦ ਐਫ਼ਆਈਆਰ ਦਰਜ਼ ਕਰਨ ਅਤੇ ਮੁਲਜਮਾਂ ਨੂੰ ਗ੍ਰਿਫਤਾਰ ਨਾਂ ਕਰਨ ਦੇ ਵੀ ਦੋਸ਼ ਲਗਾਏ ਸਨ। ਇਹ ਮਾਮਲਾ ਕਾਫ਼ੀ ਤੁਲ ਪਕੜ ਗਿਆ ਸੀ ਤੇ ਸਾਬਕਾ ਫ਼ੌਜੀਆਂ ਵੱਲੋਂ ਪਟਿਆਲਾ ’ਚ ਰੋਸ਼ ਪ੍ਰਦਰਸ਼ਨ ਵੀ ਕੀਤੇ ਗਏ ਸਨ। ਇਸਤੋਂ ਇਲਾਵਾ ਕਰਨਲ ਬਾਠ ਦੀ ਪਤਨੀ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਮੁਲਾਕਾਤ ਕਰਕੇ ਇਨਸਾਫ਼ ਦੀ ਮੰਗ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

CM Nayab Singh Saini ने स्वीडन में एरिक्सन और Truecaller हेडक्वॉर्टर का किया दौरा

👉संचार की नवीनतम तकनीकों, आपातकालीन रोबोटिक्स एवं स्पैम कॉल...

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...